ਮਾਮਲਾ ਲਾਪਤਾ ਹੋਏ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਸਰੂਪਾਂ ਦਾ
Published : Oct 5, 2020, 11:18 pm IST
Updated : Oct 5, 2020, 11:18 pm IST
SHARE ARTICLE
IMAGE
IMAGE

ਸਿੱਖ ਜਥੇਬੰਦੀਆਂ ਨੇ ਜਥੇਦਾਰ ਸੱਲ੍ਹਾਂ ਦੇ ਘਰ ਦਾ ਕੀਤਾ ਘਿਰਾਉ

ਟਾਂਡਾ ਉੜਮੁੜ, 5 ਅਕਤੂਬਰ (ਅੰਮ੍ਰਿਤਪਾਲ ਬਾਜਵਾ): ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਤਾਰਾ ਸਿੰਘ ਦੇ ਘਰ ਦਾ ਸਿੱਖ ਜਥੇਬੰਦੀਆਂ ਵਲੋਂ ਘਿਰਾਉ ਕੀਤਾ ਗਿਆ ਜਿਥੇ ਕਿ ਵੱਖ ਵੱਖ ਆਗੂਆਂ ਨੇ ਦਸਿਆ ਕਿ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਚੋਰੀ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਕੋਈ ਕਾਰਵਾਈ ਨਾ ਕਰਨ ਤੇ ਰੋਸ ਵਜੋਂ ਸੋਮਵਾਰ ਸਵੇਰੇ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਜਥੇਦਾਰ ਸੰਦੀਪ ਸਿੰਘ, ਅਵਾਜ਼ ਏ ਕੌਮ ਜਥੇਬੰਦੀ ਤੋਂ ਨੌਵਲਜੀਤ ਸਿੰਘ, ਸ਼੍ਰੋਮਣੀ ਭਗਤ ਧੰਨਾ ਸਿੰਘ ਜੀ ਤੋਂ ਜਥੇਦਾਰ ਅਮਰ ਸਿੰਘ ਸੋਢੀ ਤੋਂ ਇਲਾਵਾ ਬਾਬਾ ਬੂਟਾ ਸਿੰਘ ਦੀ ਅਗਵਾਈ ਵਿਚ ਇਲਾਕੇ ਦੇ ਸਮੂਹ ਗਰਮ ਖ਼ਿਆਲੀ ਸਿੰਘਾਂ ਵਲੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾਂ ਦੇ ਘਰ ਦਾ ਘਿਰਾਉ ਕੀਤਾ ਜੋ ਇਹ ਧਰਨਾ ਪ੍ਰਦਰਸ਼ਨ ਕਰੀਬ 2 ਘੰਟੇ ਤਕ ਲੱਗਾ ਰਿਹਾ।

imageimage


ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਚੋਰੀ ਹੋਏ ਹਨ ਉਹ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ ਜਿਸ ਕਾਰਨ ਸਿੱੱਖ ਸੰਗਤਾਂ ਵਿਚ ਭਾਰੀ ਰੋਸ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਦੀਆਂ ਜੇ ਅਜੇ ਵੀ ਅੱਖਾਂ ਨਹੀਂ ਖੁਲ੍ਹੀਆਂ ਤੇ ਚੋਰੀ ਹੋਏ ਸਰੂਪਾਂ ਬਾਰੇ ਕੋਈ ਠੋਸ ਕਦਮ ਨਾ ਚੁਕਿਆ ਤਾਂ ਸਮੂਹ ਜਥੇਬੰਦੀਆਂ ਪੰਜਾਬ ਵਿਚ ਤਿੱਖਾ ਸੰਘਰਸ਼ ਸ਼ੁਰੂ ਕਰਨਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement