ਖੇਤੀ ਕਾਨੂੰਨ ਦਾ ਵਿਰੋਧ ਕਰਨ ਵਾਲੀਆਂ ਵਿਰੋਧੀ ਪਾਰਟੀਆਂ 'ਵਿਚੋਲਿਆਂ ਦੇ ਵਿਚੋਲੇ' : ਜਾਵਡੇਕਰ
Published : Oct 5, 2020, 1:03 am IST
Updated : Oct 5, 2020, 1:03 am IST
SHARE ARTICLE
image
image

ਖੇਤੀ ਕਾਨੂੰਨ ਦਾ ਵਿਰੋਧ ਕਰਨ ਵਾਲੀਆਂ ਵਿਰੋਧੀ ਪਾਰਟੀਆਂ 'ਵਿਚੋਲਿਆਂ ਦੇ ਵਿਚੋਲੇ' : ਜਾਵਡੇਕਰ

ਕਿਹਾ, ਖੇਤੀ ਕਾਨੂੰਨਾਂ ਵਿਰੁਧ ਵਿਰੋਧ ਪ੍ਰਦਰਸ਼ਨ ਖ਼ੁਦ ਖ਼ਤਮ ਹੋ ਜਾਵੇਗਾ

ਪਣਜੀ, 4 ਅਕਤੂਬਰ : ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਹਾਲ ਹੀ ਵਿਚ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵਿਰੋਧੀ ਪਾਰਟੀਆਂ ਨੂੰ 'ਵਿਚੋਲਿਆਂ ਦੇ ਵਿਚੋਲੇ' ਵਾਂਗ ਕੰਮ ਕਰਨ ਦਾ ਦੋਸ਼ ਲਾਇਆ। ਜਾਵਡੇਕਰ ਨੇ ਖੇਤੀ ਕਾਨੂੰਨਾਂ ਦੇ ਸਬੰਧ ਵਿਚ ਲੋਕਾਂ ਨੂੰ ਜਾਗਰੂਕ ਕਰਨ ਦੀ ਭਾਜਪਾ ਦੀ ਪਹਿਲ ਤਹਿਤ ਗੋਆ ਦੌਰੇ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਆਖੀ। ਉਨ੍ਹਾਂ ਕਿਹਾ ਕਿ ਅਸਲ ਸਥਿਤੀ ਇਹ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਪੈਦਾਵਾਰ ਦੀ ਘੱਟ ਕੀਮਤ ਮਿਲਦੀ ਹੈ, ਜਦਕਿ ਉਪਭੋਗਤਾ ਉੱਚੀਆਂ ਕੀਮਤਾਂ 'ਤੇ ਇਸ ਨੂੰ ਖਰੀਦਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਚੌਲੇ ਕੀਮਤਾਂ 'ਚ ਵਾਧਾ ਕਰਦੇ ਹਨ ਅਤੇ ਖੇਤੀ ਕਾਨੂੰਨ ਇਨ੍ਹਾਂ ਵਿਚੌਲਿਆਂ ਨੂੰ ਖ਼ਤਮ ਕਰ ਕੇ ਇਸ ਸਮੱਸਿਆ ਨੂੰ ਦੂਰ ਕਰਦਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਖੇਤੀ ਉਤਪਾਦ ਮਾਰਕੀਟਿੰਗ ਕਮੇਟੀ ਨੂੰ ਲੈ ਕੇ ਇਹ ਵਹਿਮ ਫੈਲਾਅ ਰਹੀਆਂ ਹਨ ਕਿ ਨਵੇਂ ਕਾਨੂੰਨ ਤਹਿਤ ਇਨ੍ਹਾਂ ਨੂੰ ਬੰਦ ਕਰ ਦਿਤਾ ਜਾਵੇਗਾ। ਸਰਕਾਰ ਖੇਤੀ ਉਤਪਾਦਾਂ ਨੂੰ ਖਰੀਦਣਾ ਬੰਦ ਕਰ ਦੇਵੇਗੀ ਅਤੇ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਬੰਦ ਕਰ ਦਿਤਾ ਜਾਵੇਗਾ। ਜਾਵਡੇਕਰ ਨੇ ਕਿਹਾ ਕਿ ਇਹ ਸਭ ਝੂਠ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ 60 ਫ਼ੀ ਸਦੀ ਆਬਾਦੀ ਖੇਤੀ ਖੇਤਰ ਨਾਲ ਜੁੜੀ ਹੈ ਪਰ ਦੇਸ਼ ਦੇ ਸਕਲ ਘਰੇਲੂ ਉਤਪਾਦ (ਜੀ. ਡੀ. ਪੀ.) ਵਿਚ ਉਨ੍ਹਾਂ ਦੀ ਹਿੱਸੇਦਾਰੀ ਮਹਿਜ 15 ਫ਼ੀ ਸਦੀ ਹੈ। ਅਜਿਹੇ ਵਿਚ ਉਤਪਾਦਕਤਾ ਵਧਾਉਣ ਦੇ ਨਾਲ-ਨਾਲ ਦੇਸ਼ ਦੇ ਬਾਹਰ ਵੀ ਉਨ੍ਹਾਂ ਨੂੰ ਬਾਜ਼ਾਰ ਉਪਲੱਬਧ ਕਰਾਉਣ ਦੀ ਲੋੜ ਹੈ, ਤਾਂ ਕਿ ਕਿਸਾਨਾਂ ਦੇ ਜੀਵਨ ਪੱਧਰ ਵਿਚ ਸੁਧਾਰ ਹੋ ਸਕੇ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement