ਰਾਹੁਲ ਦੀ ਰੈਲੀ 'ਚ ਬੋਲੇ ਆਗੂ, ਖੇਤੀ ਕਾਨੂੰਨ ਵਾਪਸ ਹੋਣ ਤਕ ਮੋਦੀ ਸੌ ਨਹੀਂ ਸਕਣਗੇ ਚੈਨ ਦੀ ਨੀਂਦ
Published : Oct 5, 2020, 7:46 pm IST
Updated : Oct 5, 2020, 7:47 pm IST
SHARE ARTICLE
Vijeyinder Singla
Vijeyinder Singla

ਸਾਬਕਾ ਮੁਖ ਮੰਤਰੀ ਰਾਜਿੰਦਰ ਕੌਰ ਭੱਠਸ ਸਮੇਤ ਸੀਨੀਅਰ ਆਗੂਆਂ ਨੇ ਕੀਤਾ ਸੰਬੋਧਨ

ਸੰਗਰੂਰ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹੱਕ ‘ਚ ਨਿਤਰੀ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ 'ਖੇਤੀ ਬਚਾਓ ਯਾਤਰਾ' ਲਈ ਤਿੰਨ ਦਿਨਾਂ ਦੇ ਪੰਜਾਬ ਦੌਰੇ 'ਤੇ ਆਏ ਹੋਏ ਹਨ। ਸੰਗਰੂਰ 'ਚ ਕੀਤੀ ਗਈ ਰੈਲੀ ਦੌਰਾਨ ਜਿੱਥੇ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਖੂਬ ਰਗੜ੍ਹੇ ਲਾਏ, ਉਥੇ ਹੀ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀ ਕੇਂਦਰ ਖ਼ਿਲਾਫ਼ ਰੱਜ ਕੇ ਭੜਾਸ ਕੱਢੀ। ਇਸ ਮੌਕੇ ਰਾਜਿੰਦਰ ਕੌਰ ਭੱਠਲ, ਸੁਨੀਲ ਜਾਖੜ ਸਮੇਤ ਕਈ ਕਾਂਗਰਸੀ ਆਗੂ ਹਾਜ਼ਰ ਸਨ।

Congress RallyCongress Rally

ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਖੇਤੀ ਬਿੱਲ ਲਿਆ ਕੇ ਸਾਡੇ 'ਤੇ ਥੋਪੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਿਥਕ ਮਜ਼ਬੂਤੀ ਲਈ ਕਿਸਾਨੀ ਦੇ ਉੱਪਰ, ਗਰੀਬ ਕਿਸਾਨ ਜਿਹੜਾ ਖੇਤ 'ਚ ਕੰਮ ਕਰਦਾ ਹੈ, ਦਲਿਤ ਵਰਗ ਦੇ ਜਿਹੜੇ ਲੋਕ ਕੰਮ ਕਰਦੇ ਹਨ, ਮੰਡੀ ਦੇ ਦੁਕਾਨਦਾਰ, ਆੜ੍ਹਤੀਆ ਵੀਰ ਮਿਲ ਕੇ ਜਿਹੜੇ ਕੰਮ ਕਰਦੇ ਸਨ, ਉਨ੍ਹਾਂ ਦਾ ਲੱਕ ਭੰਨਣ ਦਾ ਕੰਮ ਨਰਿੰਦਰ ਮੋਦੀ ਦੀ ਸਰਕਾਰ ਨੇ ਕੀਤਾ ਹੈ।

Congress RallyCongress Rally

ਉਨ੍ਹਾਂ ਕਿਹਾ ਕਿ ਕਦੇ ਵੀ ਨਰਿੰਦਰ ਮੋਦੀ ਨੂੰ ਅਸੀਂ ਚੈਨ ਦੀ ਨੀਂਦ ਨਹੀਂ ਸੌਣ ਦੇਵਾਂਗੇ। ਜਦੋਂ ਵੀ ਅੰਗਰੇਜ਼ਾਂ ਨੇ ਸਾਡੀ ਹਕੂਮਤ 'ਤੇ ਤਸ਼ੱਦਦ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਸਾਡੇ ਇਲਾਕੇ ਦੇ ਲੋਕਾਂ ਨੇ ਕਦੇ ਹਾਰ ਨਹੀਂ ਮੰਨੀ ਅਤੇ ਮੂਹਰੇ ਹੋ ਕੇ ਸ਼ਹਾਦਤਾਂ ਦਿੱਤੀਆਂ ਹਨ ਅਤੇ ਹੱਕਾਂ ਦੀ ਰਾਖੀ ਕੀਤੀ ਹੈ।

Congress RallyCongress Rally

ਵਿਜੇ ਇੰਦਰ ਸਿੰਗਲਾ ਨੇ ਮੰਚ ਤੋਂ ਵਾਅਦਾ ਕਰਦੇ ਹੋਏ ਕਿਹਾ ਕਿ ਕਦੇ ਵੀ ਨਰਿੰਦਰ ਮੋਦੀ ਨੂੰ ਚੈਨ ਦੀ ਨੀਂਦ ਨਹੀਂ ਸੌਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਇਸ ਥਾਂ ਤੋਂ ਆਵਾਮ ਕਰਦਾ ਹਾਂ ਕਿ ਅਸੀਂ ਸਾਰੇ ਮਿਲ ਕੇ ਕਿਸਾਨੀ ਅਤੇ ਆਰਥਿਕ ਮਜ਼ਬੂਤੀ ਦਾ ਜੋ ਰਿਸ਼ਤਾ ਹੈ, ਉਸ ਨੂੰ ਬਰਕਰਾਰ ਰੱਖਾਂਗੇ ਅਤੇ ਮੋਦੀ ਦੀ ਸਰਕਾਰ, ਉਸ ਦੇ ਵਜ਼ੀਰਾਂ ਅਤੇ ਨਰਿੰਦਰ ਮੋਦੀ ਸਮੇਤ ਭਾਜਪਾ ਨੂੰ ਕਦੇ ਵੀ ਚੈਨ ਦੀ ਨੀਂਦ ਨਹੀਂ ਸੌਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇਸ ਸੰਘਰਸ਼ ਨੂੰ ਲੜਾਂਗਾ ਅਤੇ ਜਿੱਤਾਂਗੇ।

Congress RallyCongress Rally

ਉਥੇ ਹੀ ਰੈਲੀ ਨੂੰ ਸੰਬੋਧਨ ਕਰਦੇ ਰਾਜਿੰਦਰ ਕੌਰ ਭੱਠਲ ਨੇ ਵੀ ਕੇਂਦਰ ਸਰਕਾਰ 'ਤੇ ਖੂਬ ਰਗੜ੍ਹੇ ਲਾਏ। ਬੀਬੀ ਭੱਠਲ ਨੇ ਕਿਹਾ ਕਿ ਅੱਜ ਸਮਾਂ ਭਾਸ਼ਣਾਂ ਅਤੇ ਰੈਲੀਆਂ ਦਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਜਿਸ ਸਥਾਨ 'ਤੇ ਅਸੀਂ ਇਕੱਠੇ ਹੋਏ ਹਨ, ਇਹ ਉਹ ਥਾਂ ਹੈ, ਜਿੱਥੋਂ ਦੇਸ਼ ਨੂੰ ਆਜ਼ਾਦ ਕਰਵਾਉਣ ਦੀ ਮੁਹਿੰਮ ਸ਼ੁਰੂ ਹੋਈ ਸੀ। ਇਹ ਉਹ ਖਿੱਤਾ ਹੈ, ਜਿੱਥੇ ਸ਼ਹੀਦ ਉਧਮ ਸਿੰਘ ਨੇ ਅੰਗਰੇਜ਼ਾਂ ਨੂੰ ਜਾ ਕੇ ਦੱਸਿਆ ਕਿ ਇੱਟ ਨਾਲ ਇੱਟ ਵਜਾ ਦੇਵਾਂਗੇ ਅਤੇ ਇਥੋਂ ਅਸੀਂ ਕਾਲੇ ਅੰਗਰੇਜ਼ਾਂ ਨੂੰ ਕੱਢ ਕੇ ਰਹਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement