ਕੈਪਟਨ ਜਿੰਨੀ ਸੇਵਾ ਰਾਹੁਲ ਦੀ ਕਰ ਰਹੇ,ਜੇਕਰ ਪੰਜਾਬ ਦੀ ਕਰਦੇ ਤਾਂ ਪੰਜਾਬ ਸੋਨੇ ਦੀ ਚਿੜੀ ਹੋਣਾ ਸੀ
Published : Oct 5, 2020, 5:01 pm IST
Updated : Oct 5, 2020, 5:01 pm IST
SHARE ARTICLE
Rahul gandhi  with Amarinder Singh
Rahul gandhi with Amarinder Singh

ਬੀਜੇਪੀ ਕਾਰਪੋਰੇਟ ਹਮਾਇਤੀ, ਸੰਘੀ ਢਾਂਚੇ ਨੂੰ ਤੋੜਨ ਲਈ ਜ਼ਿੰਮੇਵਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਰਾਹੁਲ ਦੀ ਫੇਰੀ ਲਈ ਪੰਜਾਬ ਸਰਕਾਰ ਦੀ ਸਾਰੀ ਐਡਮਨਿਸਟ੍ਰੇਸ਼ਨ ਪੱਬਾਂ ਭਾਰ ਹੋ ਰਹੀ ਹੈ, ਉੱਥੇ ਹੀ ਪੁਲਿਸ ਮੁਖੀ ਡੀਜੀਪੀ ਦਿਨਕਰ ਗੁਪਤਾ ਅਗਵਾਈ ਕਰ ਰਹੇ ਹਨ, ਜਦੋਂ ਕਿਤੇ ਕਾਨੂੰਨ ਵਿਵਸਥਾ ਖ਼ਰਾਬ ਹੁੰਦੀ ਹੈ ਤਾਂ ਡੀਜੀਪੀ ਸਾਹਿਬ ਨਜ਼ਰ ਨਹੀਂ ਆਉਂਦੇ। ਪੰਜਾਬ ਵਿਚ ਲੁੱਟ-ਖੋਹ ਧੱਕੇਸ਼ਾਹੀ ਅਤੇ ਡਕੈਤੀ ਦੀਆਂ ਘਟਨਾਵਾਂ ਰੋਜ਼ਾਨਾ ਵਾਪਰ ਰਹੀਆਂ ਹਨ। ਥਾਣਿਆਂ ਵਿਚ ਆਮ ਗ਼ਰੀਬ ਲੋਕਾਂ ਦੀ ਕੋਈ ਸੁਣਵਾਈ ਨਹੀਂ, ਪਰੰਤੂ ਰਾਹੁਲ ਗਾਂਧੀ ਦੀ ਮਿਜਾਜਪੋਸ਼ੀ ਲਈ ਸਾਰਾ ਢਾਂਚਾ ਪੱਬਾਂ ਭਾਰ ਹੋ ਰਿਹਾ ਹੈ।

Harchand BarsatHarchand Barsat

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਜਿਸ ਤਰਾਂ ਪੂਰੀ ਪੰਜਾਬ ਸਰਕਾਰ ਰਾਹੁਲ ਗਾਂਧੀ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹੈ, ਜੇਕਰ ਇਸ ਤਰਾਂ ਪੰਜਾਬ ਸਰਕਾਰ ਪੰਜਾਬ ਅਤੇ ਪੰਜਾਬ ਦੀ ਜਨਤਾ ਦੀ ਸੇਵਾ ਕਰਦੀ ਤਾਂ ਅੱਜ ਪੰਜਾਬ ਸੋਨੇ ਦੀ ਚਿੜੀ ਬਣ ਜਾਣਾ ਸੀ ਅਤੇ ਪੰਜਾਬ ਦੇ ਕਿਸੇ ਵੀ ਵਰਗ ਨੂੰ ਆਪਣੇ ਹੱਕਾਂ ਲਈ ਸੜਕਾਂ 'ਤੇ ਧਰਨੇ-ਪ੍ਰਦਰਸ਼ਨ ਕਰਨ ਦੀ ਜ਼ਰੂਰਤ ਨਾ ਪੈਂਦੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸੀ ਜਿਹੜੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਵਾਉਣ ਸਮੇਂ ਹਿੱਸੇਦਾਰ ਰਹੇ ਹਨ, ਹੁਣ ਕਿਸਾਨੀ ਇੱਕਜੁੱਟਤਾ ਅਤੇ ਸੰਘਰਸ਼ ਨੂੰ ਖੇਰੂੰ-ਖੇਰੂੰ ਕਰਨ ਲਈ ਨਿੱਤ ਨਵੇਂ ਡਰਾਮੇ ਕਰ ਰਹੇ ਹਨ। ਕਦੇ ਚੱਕਾ ਜਾਮ, ਕਦੇ ਰੋਡ ਸ਼ੋ ਅਤੇ ਹੁਣ ਰਾਹੁਲ ਗਾਂਧੀ ਵੱਲੋਂ ਕੀਤੀ ਦਾ ਰਹੀ ਖੇਤੀ ਬਚਾਓ ਰੈਲੀ।

Rahul Gandhi tractor rallyRahul gandhi  with Amarinder Singh

ਹਰਚੰਦ ਬਰਸਟ ਨੇ ਕਿਹਾ, ''ਮੈਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਣਾ ਚਾਹੁੰਦਾ ਹੈ ਕਿ ਉਹ ਦੱਸ ਸਕਦੇ ਹਨ ਕਿ ਜਦੋਂ ਪਾਰਲੀਮੈਂਟ ਵਿਚ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਬਹਿਸ ਹੋ ਰਹੀ ਸੀ ਤਾਂ ਉਸ ਸਮੇਂ ਰਾਹੁਲ ਗਾਂਧੀ ਪਾਰਲੀਮੈਂਟ ਵਿਚੋਂ ਕਿਉਂ ਗੈਰ ਹਾਜ਼ਰ ਸਨ?''ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕਰਦਿਆਂ ਕਿਹਾ ਕਿ ਜੇਕਰ ਉਹ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਸਮਝਦੇ ਹਨ ਤਾਂ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਪੂਰੇ ਪੰਜਾਬ ਨੂੰ ਮੰਡੀ ਬਣਾਉਣ ਲਈ ਵਿਧਾਨ ਸਭਾ 'ਚ ਮਤਾ ਪਾਸ ਕਰਨ ਤਾਂਕਿ ਕਿਸਾਨਾਂ ਅਤੇ ਪੰਜਾਬ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।

Rahul Gandhi;s Tractor Rally will be delayed one dayRahul gandhi  with Amarinder Singh

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੇ ਲੋਕਾਂ ਅਤੇ ਕਿਸਾਨ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਪੰਜਾਬ 'ਚ ਪਿਕਨਿਕ ਮਨਾਉਣ ਆਏ ਹੋਏ ਹਨ, ਪਰੰਤੂ ਪੰਜਾਬ ਦੇ ਸੂਝਵਾਨ ਲੋਕ ਅਤੇ ਕਿਸਾਨ ਇੰਨਾ ਦੀਆਂ ਗੁੱਝੀਆਂ ਚਾਲਾਂ ਵਿਚ ਫਸਣ ਵਾਲੇ ਨਹੀਂ ਹਨ, ਕਿਉਂਕਿ ਹੁਣ ਪੰਜਾਬ ਦਾ ਹਰ ਵਰਗ ਕੈਪਟਨ-ਬਾਦਲ-ਮੋਦੀ ਦੀਆਂ ਮਾਰੂ ਯੋਜਨਾਵਾਂ ਤੋਂ ਚੰਗੀ ਤਰਾਂ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਆਮ ਆਦਮੀ ਪਾਰਟੀ ਬਿਨਾ ਕਿਸੇ ਸ਼ਰਤ ਕਿਸਾਨਾਂ ਦੇ ਸਮੂਹ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੀ ਸੰਘਰਸ਼ ਦਾ ਸਮਰਥਨ ਅਤੇ ਸਹਿਯੋਗ ਕਰਦੀ ਰਹੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement