ਮੁੱਖ ਮੰਤਰੀ ਵੱਲੋਂ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੀ 1887 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਹੁਕਮ
Published : Oct 5, 2021, 6:54 pm IST
Updated : Oct 5, 2021, 6:54 pm IST
SHARE ARTICLE
CM Charanjit Singh Channi
CM Charanjit Singh Channi

ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ 42,600 ਪੈਨਸ਼ਨਰਾਂ ਨੂੰ ਇਕ ਵਾਰ ’ਚ ਹੀ 915 ਕਰੋੜ ਰੁਪਏ ਦੇ ਸੇਵਾ-ਮੁਕਤੀ ਲਾਭ ਮਿਲਣਗੇ

 

ਚੰਡੀਗੜ੍ਹ:  ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।

 

pensionpension

 

 ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਚੰਨੀ ਨੇ ਇਸ ਸਬੰਧੀ ਫਾਈਲ ਉਤੇ ਅੱਜ ਸੇਵੇਰ ਸਹੀ ਪਾ ਦਿੱਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਪਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ।

 

 

CM Charanjit Singh ChanniCM Charanjit Singh Channi

 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਤਰ੍ਹਾਂ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਅਜਿਹੀ ਸੋਧੀ ਹੋਈ ਪੈਨਸ਼ਨ ਇਕ ਜੁਲਾਈ, 2021 ਤੋਂ ਪੈਨਸ਼ਨਰਾਂ ਨੂੰ ਇਕ ਵਾਰ ਵਿਚ ਹੀ ਅਦਾ ਕਰ ਦਿੱਤੀ ਜਾਵੇਗੀ।

 pensionpension

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement