ਪ੍ਰਿਯੰਕਾ, ਦੀਪੇਂਦਰ ਹੁੱਡਾ ਹਿਰਾਸਤ ਵਿਚ ਲਏ
Published : Oct 5, 2021, 12:18 am IST
Updated : Oct 5, 2021, 12:18 am IST
SHARE ARTICLE
image
image

ਪ੍ਰਿਯੰਕਾ, ਦੀਪੇਂਦਰ ਹੁੱਡਾ ਹਿਰਾਸਤ ਵਿਚ ਲਏ

ਪ੍ਰਿਯੰਕਾ ਨੂੰ ਗੰਦੇ ਕਮਰੇ ’ਚ ਕੀਤਾ ਬੰਦ, ਆਪ ਝਾੜੂ ਲਗਾ ਕੇ ਕੀਤਾ ਸਾਫ਼

ਲਖਨਊ, 4 ਅਕਤੂਬਰ: ਲਖੀਮਪੁਰ ਖੀਰੀ ’ਚ ਬੀਤੇ ਦਿਨ ਹੋਈ ਹਿੰਸਾ ਮਗਰੋਂ ਅੱਜ ਕਿਸਾਨਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਤੇ ਪਾਰਟੀ ਦੇ ਹੋਰਨਾਂ ਆਗੂਆਂ ਨੂੰ ਸੀਤਾਪੁਰ ਨੇੜੇ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਇਸ ਦੇ ਵਿਰੋਧ ਵਿਚ ਕਾਂਗਸ ਜਨਰਲ ਸਕੱਤਰ ਨੇ ਧਰਨਾ ਸ਼ੁਰੂ ਕਰ ਦਿਤਾ। ਕਾਂਗਰਸ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਆਗੂਆਂ ਨੂੰ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਨੂੰ ਮਿਲਣ ਨਹੀਂ ਦਿਤਾ ਗਿਆ। 
ਕਾਂਗਰਸ ਦੀ ਯੂਪੀ ਇਕਾਈ ਦੇ ਸੂਬਾ ਪ੍ਰਧਾਨ ਅਜੈ ਕੁਮਾਰ ਲੱਲੂ ਨੇ ਕਿਹਾ ਕਿ ਸਿਆਸੀ ਆਗੂਆਂ ਨੂੰ ਇਸ ਤਰ੍ਹਾਂ ਰੋਕਿਆ ਜਾਣਾ ਗ਼ੈਰ-ਜਮਹੂਰੀ ਕਦਮ ਹੈ। ਕਾਂਗਰਸ ਬੁਲਾਰੇ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਨੇ ਪ੍ਰਿਯੰਕਾ ਨੂੰ ਬਹੁਤ ਗੰਦੇ ਕਮਰੇ ’ਚ ਬੰਦ ਰਖਿਆ। ਉਨ੍ਹਾਂ ਮੁਤਾਬਕ ਕਾਂਗਰਸ ਜਨਰਲ ਸਕੱਤਰ ਨੇ ਖ਼ੁਦ ਝਾੜੂ ਲਗਾ ਕੇ ਕਮਰੇ ਨੂੰ ਸਾਫ਼ ਕੀਤਾ। ਇਸ ਨਾਲ ਜੁੜਿਆ ਇਕ ਵੀਡੀਉ ਵੀ ਕਾਫ਼ੀ ਵਾਇਰਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ, ਦੀਪੇਂਦਰ ਹੁੱਡਾ ਤੇ ਪਾਰਟੀ ਦੇ ਹੋਰਨਾਂ ਆਗੂਆਂ ਨੂੰ ਸਵੇਰੇ ਪੰਜ ਵਜੇ ਸੀਤਾਪੁਰ ਨੇੜੇ ਹਿਰਾਸਤ ’ਚ ਲੈ ਲਿਆ ਗਿਆ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਧੀਰਜ ਗੁੱਜਰ ਨੇ ਤੜਕੇ 4.30 ਵਜੇ ਪੀਟੀਆਈ ਨੂੰ ਫੋਨ ’ਤੇ ਦਸਿਆ ਕਿ ਉਹ ਲਖੀਮਪੁਰ ਖੀਰੀ ਦੇ ਬਾਹਰ ਖੜੇ ਉਡੀਕ ਕਰ ਰਹੇ ਹਨ ਪਰ ਪੁਲਿਸ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦੇ ਰਹੀ। ਉਹ ਹਿੰਸਾ ਦੇ ਪੀੜਤਾਂ ਨੂੰ ਮਿਲਣ ਲਈ ਇੱਥੇ ਆਏ ਹਨ। ਪ੍ਰਿਯੰਕਾ ਗਾਂਧੀ ਦੇ ਕਾਫ਼ਲੇ ਨੂੰ ਇਸ ਤੋਂ ਪਹਿਲਾਂ ਥੋੜ੍ਹੀ ਦੇਰ ਲਈ ਯੂਪੀ ਪੁਲਿਸ ਨੇ ਲਖਨਊ ਨੇੜੇ ਵੀ ਰੋਕਿਆ ਜਿੱਥੇ ਉਹ ਲੰਘੀ ਰਾਤ ਨੂੰ ਹੀ ਪਹੁੰਚ ਗਏ ਸਨ।                       (ਪੀਟੀਆਈ)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement