
ਰਪਾਲ ਸਿੰਘ ਚੀਮਾ, ਵਿਧਾਇਕ ਬਲਜਿੰਦਰ ਕੌਰ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਅਮਰਜੀਤ ਸਿੰਘ ਸੰਧੋਆ ਸ਼ਾਮਲ
ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਵਫ਼ਦ ਲਖੀਮਪੁਰ (Lakhimpur Accident) ਲਈ ਰਵਾਨਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਰਾਘਵ ਚੱਡਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਵਫ਼ਦ ਲਖਨਊ ਤੋਂ ਅੱਗੇ ਲਖੀਮਪੁਰ ਲਈ ਰਵਾਨਾ ਹੋਇਆ ਹੈ। ਇਸ (AAP delegation) ਵਫ਼ਦ ਵਿਚ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਬਲਜਿੰਦਰ ਕੌਰ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਅਮਰਜੀਤ ਸਿੰਘ ਸੰਧੋਆ ਸ਼ਾਮਲ ਹਨ।
The AAP delegation left for Lakhimpur with these 3 demands
'ਆਪ' ਵਫ਼ਦ ਵਲੋਂ ਤਿੰਨ ਮੁੱਖ ਮੰਗਾਂ ਰੱਖੀਆਂ ਜਾਣਗੀਆਂ। ਪਹਿਲੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਦੂਜਾ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇ ਅਤੇ ਤੀਜੀ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕੀਤਾ ਜਾਵੇ। ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਤੋਂ ਬਾਅਦ ਸੂਬੇ ਦੀ ਯੋਗੀ ਅਦਿੱਤਿਆਨਾਥ ਸਰਕਾਰ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੇ ਖਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਹਾਈ ਕੋਰਟ ਦੇ ਇੱਕ ਰਿਟਾਇਰਡ ਜੱਜ ਦੀ ਅਗਵਾਈ ਵਿਚ ਘਟਨਾ ਦੀ ਜਾਂਚ ਕਰਵਾਉਣ ਦਾ ਵੀ ਵਾਅਦਾ ਕੀਤਾ ਹੈ।
The AAP delegation left for Lakhimpur with these 3 demands
ਐਤਵਾਰ ਨੂੰ ਯੂਪੀ ਦੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਹੋਈ ਹਿੰਸਾ ਦੌਰਾਨ ਕਿਸਾਨਾਂ ’ਤੇ ਗੱਡੀ ਚੜ੍ਹ ਗਈ ਤੇ ਹੋਰ ਹਿੰਸਕ ਘਟਨਾਵਾਂ ਹੋਈਆਂ। ਇਸ ਵਿਚ 4 ਕਿਸਾਨਾਂ ਸਮੇਤ 4 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਕਿਸਾਨਾਂ ਵੱਲੋਂ ਧਰਨਾ ਲਗਾ ਕੇ ਮੁਆਵਜ਼ੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਮੀਟਿੰਗਾਂ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਜ਼ਖ਼ਮੀਆਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਗੱਲ ਆਖੀ ਗਈ ਹੈ।