ਮੁੱਖ ਮੰਤਰੀ ਨੇ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ’ਤੇ ਰਾਜਪਾਲ ਨੂੰ ਪ੍ਰਧਾਨ ਮੰਤਰੀ ਦੇ ਨਾਂ ਯਾਦ ਪੱਤ
Published : Oct 5, 2021, 12:27 am IST
Updated : Oct 5, 2021, 12:27 am IST
SHARE ARTICLE
image
image

ਮੁੱਖ ਮੰਤਰੀ ਨੇ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ’ਤੇ ਰਾਜਪਾਲ ਨੂੰ ਪ੍ਰਧਾਨ ਮੰਤਰੀ ਦੇ ਨਾਂ ਯਾਦ ਪੱਤਰ ਸੌਂਪਿਆ

ਤਿੰਨ ਖੇਤੀ ਕਾਨੂੰਨਾਂ ਦੀ ਸਮੀਖਿਆ ਕਰ ਕੇ ਰੱਦ ਕਰਨ ਦੀ ਜ਼ਰੂਰਤ ਦੁਹਰਾਈ
 

ਚੰਡੀਗੜ੍ਹ, 4 ਅਕਤੂਬਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਇੱਥੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਯਾਦ ਪੱਤਰ ਸੌਂਪਿਆ। ਇਸ ਯਾਦ ਪੱਤਰ ਰਾਹੀਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਵਿਚ ਹਾਲ ਹੀ ‘ਚ ਵਾਪਰੀ ਹਿੰਸਾ ਦੇ ਪੀੜਤ ਪਰਿਵਾਰਾਂ ਲਈ ਇਨਸਾਫ ਨੂੰ ਯਕੀਨੀ ਬਣਾਉਣ ਵਾਸਤੇ ਠੋਸ ਕਦਮ ਚੁੱਕਣ ਲਈ ਉੱਤਰ ਪ੍ਰਦੇਸ਼ ਸਰਕਾਰ ਉਤੇ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਸ ਯਾਦ ਪੱਤਰ ਵਿਚ ਤਿੰਨ ਖੇਤੀ ਕਾਨੂੰਨਾਂ ਦੀ ਤੁਰੰਤ ਘੋਖ ਕਰਕੇ ਰੱਦ ਕਰਨ ਦੀ ਲੋੜ ਨੂੰ ਵੀ ਦੁਹਰਾਇਆ ਕਿਉਂ ਜੋ ਇਹ ਕਾਨੂੰਨ ਹੀ ਕਿਸਾਨਾਂ ਦਰਮਿਆਨ ਰੋਸ ਦੀ ਵਜ੍ਹਾ ਬਣੇ ਹੋਏ ਹਨ। ਸ. ਚੰਨੀ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਵਿਖੇ ਹਾਲ ਵਿਚ ਵਾਪਰੀ ਹਿੰਸਕ ਘਟਨਾ ਬਾਰੇ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਉਣਾ ਚਾਹੁੰਦੇ ਹਨ ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ। 
  ਇਸ ਤੋਂ ਵੀ ਪੀੜਾਦਾਇਕ ਗੱਲ ਇਹ ਹੈ ਕਿ ਇਸ ਮੰਦਭਾਗੀ ਘਟਨਾ ਵਿਚ ਸਾਡੇ ਅੰਨਦਾਤਿਆਂ ਦੀ ਜਾਨ ਚਲੀ ਗਈ ਜੋ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦਿਆਂ ਸ. ਚੰਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਘਿਨਾਉਣੇ ਕਾਰੇ ਦੇ ਪਰਦੇ ਪਿਛਲੇ ਚਿਹਰੇ ਬੇਨਕਾਬ ਹੋਣੇ ਚਾਹੀਦੇ ਹਨ, ਭਾਵੇਂ ਉਹ ਕਿੰਨਾ ਵੀ ਅਰਸ-ਰਸੂਖ ਜਾਂ ਪਹੁੰਚ ਰੱਖਂਣ ਵਾਲਾ ਕਿਉਂ ਨਾ ਹੋਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਦੁਖਦਾਇਕ ਘਟਨਾ ਵਿਚ ਜਾਨਾਂ ਗੁਆ ਚੁੱਕੇ ਭੋਲੇ-ਭਾਲੇ ਕਿਸਾਨਾਂ ਲਈ ਇਨਸਾਫ ਛੇਤੀ ਦਿਵਾਉਣਾ ਯਕੀਨੀ ਬਣਾਇਆ ਜਾਵੇ।
ਯਾਦ ਪੱਤਰ ਵਿਚ ਕਿਹਾ, “ਇਸ ਤੋਂ ਇਲਾਵਾ ਆਮ ਲੋਕ ਅਤੇ ਕਿਸਾਨ ਮੌਜੂਦਾ ਵਿਵਸਥਾ ਤੋਂ ਬੇਗਾਨਗੀ ਮਹਿਸੂਸ ਕਰ ਰਹੇ ਹਨ ਜਿਸ ਨਾਲ ਜਮਹੂਰੀ ਕਦਰਾਂ-ਕੀਮਤਾਂ ਹੌਲੀ-ਹੌਲੀ ਖੇਰੂੰ-ਖੇਰੂੰ ਹੋਈਆਂ ਹਨ। ਇਹ ਸਹੀ ਮੌਕਾ ਹੈ ਕਿ ਲੋਕਤੰਤਰਿਕ ਵਿਵਸਥਾ ਵਿਚ ਲੋਕਾਂ ਦਾ ਭਰੋਸਾ ਤੇ ਵਿਸ਼ਵਾਸ ਬਹਾਲ ਕੀਤਾ ਜਾਵੇ ਜਿਸ ਲਈ ਲੋਕਾਂ ਨੂੰ ਵਿਚਾਰ ਪ੍ਰਗਟਾਉਣ ਦੇ ਮੌਲਿਕ ਹੱਕ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਲੋਕ ਆਜ਼ਾਦਾਨਾ ਢੰਗ ਨਾਲ ਆਪਣੀਆਂ ਭਾਵਨਾਵਾਂ ਜ਼ਾਹਰ ਕਰ ਸਕਣ। ਇਸ ਵੇਲੇ ਲੋਕ ਨਿਰਭੈ ਹੋ ਕੇ ਆਪਣੀਆਂ ਦੁੱਖ-ਮੁਸੀਬਤਾਂ ਜ਼ਾਹਰ ਕਰਨ ਲਈ ਘੁਟਨ ਮਹਿਸੂਸ ਕਰ ਰਹੇ ਹਨ।”
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement