
ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਫੜੀ ਗਈ ਹੈਰੋਇਨ ਦੀ ਕੀਮਤ
ਅੰਮ੍ਰਿਤਸਰ: ਸੀਮਾ ਸੁਰੱਖਿਆ ਬਲ ਨੂੰ ਅੰਮ੍ਰਿਤਸਰ ਸਰਹੱਦ 'ਤੇ ਵੱਡੀ ਕਾਮਯਾਬੀ ਮਿਲੀ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਕੰਡਿਆਲੀ ਤਾਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਨੇ ਦੱਸਿਆ ਕਿ ਕੰਡਿਆਲੀ ਤਾਰ ਨੇੜਿਉਂ 4 ਪੈਕਟ ਹੈਰੋਇਨ ਅਤੇ 9 ਐਮਐਮ ਦੇ 50 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਬੀਐਸਐਫ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।