
ਇਸ ਸਬੰਧੀ ਹੁਕਮ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਵੱਲੋਂ ਜਾਰੀ ਕੀਤੇ ਗਏ ਹਨ।
ਮਾਨਸਾ: ਜ਼ਿਲ੍ਹਾ ਪੁਲਿਸ ਵੱਲੋਂ ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਸੀਆਈਏ ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਜਗਦੀਸ਼ ਕੁਮਾਰ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਸਬੰਧੀ ਹੁਕਮ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਵੱਲੋਂ ਜਾਰੀ ਕੀਤੇ ਗਏ ਹਨ।
ਜਗਦੀਸ਼ ਕੁਮਾਰ ਨੂੰ ਸਪੈਸ਼ਲ ਬ੍ਰਾਂਚ ਮਾਨਸਾ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਮਗਰੋਂ ਸੀਆਈਏ ਸਟਾਫ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ। ਪ੍ਰਿਤਪਾਲ ਸਿੰਘ ਇਸ ਸਮੇਂ ਪੁਲਿਸ ਰਿਮਾਂਡ ’ਤੇ ਹਨ।