ਨੌਕਰੀ ਤੋਂ ਕੱਢਿਆ ਡਰਾਈਵਰ ਖਾ ਗਿਆ ਖੁੰਧਕ, ਮਰੀਜ਼ ਬਣ ਕੇ ਆਇਆ ਤੇ ਡਾਕਟਰ 'ਤੇ ਕਰ ਦਿੱਤਾ ਜਾਨਲੇਵਾ ਹਮਲਾ
Published : Oct 5, 2022, 4:42 pm IST
Updated : Oct 5, 2022, 4:42 pm IST
SHARE ARTICLE
People who came to the hospital as patients attacked the doctor
People who came to the hospital as patients attacked the doctor

ਡਾਕਟਰ ਨੇ ਦੱਸਿਆ ਕਿ ਉਕਤ ਡਰਾਈਵਰ ਟੋਨੀ ਉਨ੍ਹਾਂ ਕੋਲ ਪਿਛਲੇ ਇੱਕ ਸਾਲ ਤੋਂ ਕੰਮ ਕਰ ਰਿਹਾ ਸੀ।

 

ਫ਼ਿਰੋਜ਼ਪੁਰ: ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੀ ਬੇਦੀ ਕਲੋਨੀ ਵਿੱਚ ਇੱਕ ਡਾਕਟਰ 'ਤੇ ਉਸ ਦੇ ਹੀ ਸਾਬਕਾ ਡਰਾਈਵਰ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫ਼ਿਲਹਾਲ ਡਾਕਟਰ ਦੀ ਹਾਲਤ ਖ਼ਤਰੇ 'ਚੋਂ ਬਾਹਰ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਵਾਰਦਾਤ ਦਾ ਸ਼ਿਕਾਰ ਹੋਏ ਡਾਕਟਰ ਕਮਲ ਕਾਂਤ ਨੇ ਦੱਸਿਆ ਕਿ ਉਹ ਆਪਣੇ ਘਰ ਵਿੱਚ ਹੀ ਹਸਪਤਾਲ ਚਲਾ ਰਿਹਾ ਹੈ। ਡਾਕਟਰ ਨੇ ਕਿਹਾ ਕਿ ਕੁਝ ਅਣਪਛਾਤੇ ਵਿਅਕਤੀ ਉਸ ਦੇ ਹਸਪਤਾਲ 'ਚ ਇਲਾਜ ਕਰਵਾਉਣ ਲਈ ਆਏ, ਅਤੇ ਅਚਾਨਕ ਹਮਲਾ ਕਰ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਸ ਦੇ ਹੱਥ ਬੰਨ੍ਹ ਕੇ ਉਸ ਕੋਲੋਂ 5 ਤੋਂ 7 ਹਜ਼ਾਰ ਰੁਪਏ ਅਤੇ ਇੱਕ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ।

ਡਾਕਟਰ ਨੇ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਅਤੇ ਜਦੋਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਖੰਗਾਲੇ ਤਾਂ ਸੀਸੀਟੀਵੀ ਵਿੱਚ ਡਾਕਟਰ ਕਮਲ ਕਾਂਤ ਦਾ ਹੀ ਸਾਬਕਾ ਡਰਾਈਵਰ ਨਜ਼ਰ ਆਇਆ, ਜਿਸ ਨੂੰ 15 ਕੁ ਦਿਨ ਪਹਿਲਾਂ ਨੌਕਰੀ ਤੋਂ ਹਟਾਇਆ ਗਿਆ ਸੀ।

ਡਾਕਟਰ ਨੇ ਦੱਸਿਆ ਕਿ ਉਕਤ ਡਰਾਈਵਰ ਟੋਨੀ ਉਨ੍ਹਾਂ ਕੋਲ ਪਿਛਲੇ ਇੱਕ ਸਾਲ ਤੋਂ ਕੰਮ ਕਰ ਰਿਹਾ ਸੀ। ਉਸ ਨੇ ਧੋਖੇ ਨਾਲ ਸਾਇਨ ਕਰਾ ਕੇ ਕਈ ਵਾਰ ਉਸ ਦੇ ਖਾਤੇ ਵਿਚੋਂ ਪੈਸੇ ਵੀ ਕਢਵਾਏ ਸਨ। ਜਦ ਇਸ ਗੱਲ ਦਾ ਪਤਾ ਚੱਲਿਆ ਤਾਂ ਉਨ੍ਹਾਂ ਆਪਣੇ ਟੋਨੀ ਨੂੰ ਨੌਕਰੀ ਤੋਂ ਹਟਾ ਦਿੱਤਾ। ਇਸੇ ਰੰਜਿਸ਼ ਨੂੰ ਲੈ ਕੇ ਬੀਤੇ ਦਿਨ ਟੋਨੀ ਇਲਾਜ ਬਹਾਨੇ ਉਨ੍ਹਾਂ ਦੇ ਘਰ 'ਚ ਦਾਖਲ ਹੋਇਆ ਅਤੇ ਹਮਲਾ ਕਰ ਦਿੱਤਾ।

ਪੀੜਤ ਡਾਕਟਰ ਵੱਲੋਂ ਇੰਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਹਮਲਾਵਰਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਬਣਦੀਆਂ ਕਨੂੰਨੀ ਕਾਰਵਾਈਆਂ ਅਮਲ ਹੇਠ ਲਿਆਂਦੀਆਂ ਜਾਣਗੀਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement