
ਮਾਮਲਾ ਦਰਜ ਕਰ ਕੇ ਪੁਲਿਸ ਨੇ ਅਰੰਭੀ ਕਾਰਵਾਈ
ਤਲਵੰਡੀ ਸਾਬੋ : ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਭਾਵੇਂ ਕਿ ਸੂਬਾ ਸਰਕਾਰ ਵਲੋਂ ਪੁਰਜੋਸ਼ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਵੀ ਨਸ਼ਿਆਂ ਦੀਆਂ ਵਾਰਦਾਤਾਂ ਸੁਰਖੀਆਂ ਵਿਚ ਰਹਿੰਦੀਆਂ ਹਨ। ਤਾਜ਼ਾ ਮਾਮਲਾ ਤਲਵੰਡੀ ਸਾਬੋ ਤੋਂ ਹੈ ਜਿਥੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਇਨ੍ਹਾਂ ਵਿਚੋਂ ਇੱਕ ਮੁਲਜ਼ਮ ਕੋਈ ਆਮ ਵਿਅਕਤੀ ਨਹੀਂ ਸਗੋਂ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਸਪੋਰਟਸ ਅਧਿਆਪਕ (DP) ਹੈ। ਇਹ ਜਾਣ ਕੇ ਕਿਆਸ ਲਗਾਇਆ ਜਾ ਸਕਦਾ ਹੈ ਕਿ ਜਿਹੜੇ ਅਧਿਆਪਕ ਖੁਦ ਨਸ਼ਿਆਂ ਦਾ ਧੰਦਾ ਕਰਦੇ ਹਨ ਉਹ ਆਪਣੇ ਵਿਦਿਆਰਥੀਆਂ ਨੂੰ ਕੀ ਸਿੱਖਿਆ ਦੇਣਗੇ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਨਾਕਾਬੰਦੀ ਦੌਰਾਨ ਇਨ੍ਹਾਂ ਦੋਹਾਂ ਵਿਅਕਤੀਆਂ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।