ਪ੍ਰਾਈਵੇਟ ਟਰੱਸਟ ਨੇ ਮੈਡੀਕਲ ਕਾਲਜ ਬਣਾਉਣ ਲਈ ਪੰਜਾਬ ਸਰਕਾਰ ਨੂੰ ਦਾਨ ਕੀਤੀ 13 ਏਕੜ ਜ਼ਮੀਨ
Published : Oct 5, 2022, 12:58 pm IST
Updated : Oct 5, 2022, 2:52 pm IST
SHARE ARTICLE
photo
photo

ਮੰਤਰੀ ਨੇ ਕੀਤਾ ਧੰਨਵਾਦ

 

ਲੁਧਿਆਣਾ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੰਗਲਵਾਰ ਨੂੰ ਜ਼ਿਲ੍ਹੇ ਦੇ ਪਿੰਡ ਚੱਕ ਕਲਾਂ ਪੁੱਜੇ, ਜਿੱਥੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ 39 ਕਰੋੜ ਦੀ 13 ਏਕੜ ਜ਼ਮੀਨ ਉਸਾਰੀ ਲਈ ਪੰਜਾਬ ਸਰਕਾਰ ਨੂੰ ਸੌਂਪੀ ਗਈ। ਇਹ ਜ਼ਮੀਨ ਮੈਡੀਕਲ ਕਾਲਜ ਤੇ ਹਸਪਤਾਲ ਲਈ ਦਾਨ ਕੀਤੀ ਗਈ ਹੈ।

ਮੰਤਰੀ ਨੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਦੇ ਨੁਮਾਇੰਦਿਆਂ ਗੁਰਨਾਮ ਸਿੰਘ ਅਤੇ ਪਵਿਤਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਲੋਕਾਂ ਦੀ ਭਲਾਈ ਲਈ ਇੱਥੇ ਮੈਡੀਕਲ ਕਾਲਜ ਹਸਪਤਾਲ ਵਿਕਸਤ ਕਰਨਗੇ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਹਰ ਸੰਭਵ ਮਦਦ ਕਰੇਗੀ ਅਤੇ ਹੋਰਨਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਵੀ ਅੱਗੇ ਆਉਣ ਅਤੇ ਆਪਣੀ ਮਾਤ ਭੂਮੀ ਦੀ ਤਰੱਕੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement