ਦੇਸ਼ ਦੇ 6 ਸੂਬਿਆਂ ਵਿਚ ਪਰਾਲੀ ਸਾੜਨ ਦੇ 682 ਮਾਮਲੇ ਦਰਜ; ਪੰਜਾਬ ‘ਚ 456 ਮਾਮਲੇ
Published : Oct 5, 2023, 9:31 am IST
Updated : Oct 5, 2023, 9:31 am IST
SHARE ARTICLE
Stubble burning
Stubble burning

CREAMS ਨੇ ਜਾਰੀ ਕੀਤੀ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉਤਰ ਪ੍ਰਦੇਸ਼ ਅਤੇ ਦਿੱਲੀ ਦੀ ਰੀਪੋਰਟ

 

ਨਵੀਂ ਦਿੱਲੀ: ਇਸ ਸਾਲ 15 ਸਤੰਬਰ ਤੋਂ 2 ਅਕਤੂਬਰ ਤਕ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉਤਰ ਪ੍ਰਦੇਸ਼ ਅਤੇ ਦਿੱਲੀ ਵਿਚ ਪਰਾਲੀ ਸਾੜਨ ਦੀਆਂ 682 ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਅੰਕੜਾ 2021 ਅਤੇ 2022 ਲਈ 633 ਦੇ ਸੰਯੁਕਤ ਅੰਕੜੇ ਤੋਂ ਵੱਧ ਹੈ। ਕੰਸੋਰਟੀਅਮ ਫਾਰ ਰਿਸਰਚ ਆਨ ਐਗਰੋਕੋਸਿਸਟਮ ਮਾਨੀਟਰਿੰਗ ਐਂਡ ਮਾਡਲਿੰਗ ਫਰਾਮ ਸਪੇਸ (CREAMS) ਅਨੁਸਾਰ ਉਤਰੀ ਭਾਰਤ ਤੋਂ ਦਖਣ-ਪਛਮੀ ਮਾਨਸੂਨ ਦੀ ਵਾਪਸੀ ਅਤੇ ਸਮੇਂ ਤੋਂ ਪਹਿਲਾਂ ਫ਼ਸਲ ਦੀ ਕਟਾਈ ਕਾਰਨ ਛੇ ਸੂਬਿਆਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: ਯੂਆਪਾ ਕਾਨੂੰਨ ਪੱਤਰਕਾਰਾਂ ਉਤੇ ਲਾਗੂ ਕਰਨਾ ਤੇ ਜਨਤਾ ਦਾ ਚੁਪ ਰਹਿਣਾ ਲੋਕ-ਰਾਜ ਲਈ ਚੰਗੀ ਖ਼ਬਰ ਨਹੀਂ!  

ਇਸ ਤੋਂ ਪਹਿਲਾਂ ਦਿੱਲੀ ਸਰਕਾਰ ਵਲੋਂ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਐਕਸ਼ਨ ਪਲਾਨ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਇਹ ਵੀ ਭਰੋਸਾ ਦਿਤਾ ਸੀ ਕਿ ਉਹ 2022 ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਰੀਬ 50 ਫ਼ੀ ਸਦੀ ਕਮੀ ਲਿਆਵੇਗੀ। ਇਸ ਰਾਹੀਂ ਸੂਬੇ ਦੇ 6 ਜ਼ਿਲ੍ਹਿਆਂ 'ਤੇ ਫੋਕਸ ਕੀਤਾ ਜਾਵੇਗਾ। ਇਸ ਸਾਲ ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ 456 ਘਟਨਾਵਾਂ ਦੇ ਨਾਲ 65 ਫ਼ੀ ਸਦੀ ਵਾਧਾ ਹੋਇਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement