ਤਰਨਤਾਰਨ ਮਾਈਨਿੰਗ ਮਾਮਲੇ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੀਐਮ ਭਗਵੰਤ ਮਾਨ ਨੂੰ ਲਿਖੀ ਚਿੱਠੀ

By : GAGANDEEP

Published : Oct 5, 2023, 6:34 pm IST
Updated : Oct 5, 2023, 7:47 pm IST
SHARE ARTICLE
photo
photo

ਮੁਲਾਜ਼ਮਾਂ ’ਤੇ ਹੋਈ ਕਾਰਵਾਈ ਦਾ ਵੀ ਮੰਗਿਆ ਵੇਰਵਾ

 

ਚੰਡੀਗੜ੍ਹ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਇੱਕ ਹੋਰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਵਾਰ ਪੰਜਾਬ ਦੇ ਰਾਜਪਾਲ ਨੇ ਪੱਤਰ ਵਿੱਚ ਰੇਤ ਦੀ ਖੁਦਾਈ ਦਾ ਮੁੱਦਾ ਉਠਾਇਆ ਹੈ। ਇੰਨਾ ਹੀ ਨਹੀਂ ਹਾਲ ਹੀ ਵਿੱਚ ਤਰਨਤਾਰਨ ਤੋਂ ਤਬਾਦਲੇ ਕੀਤੇ ਗਏ ਐਸਐਸਪੀ ਗੁਰਮੀਤ ਸਿੰਘ ਚੌਹਾਨ ਅਤੇ ਰੇਤ ਦੀ ਮਾਈਨਿੰਗ ਰੋਕਣ ਗਈ ਪੁਲfਸ ਟੀਮ ਨੂੰ ਮੁਅੱਤਲ ਕਰਨ ਦੇ ਮਾਮਲੇ ਵਿੱਚ ਵੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰ ਵਿੱਚ ਲਿਖਿਆ ਕਿ ਮੈਂ ਪੁਲਿਸ ਵਿੱਚ ਭ੍ਰਿਸ਼ਟਾਚਾਰ, ਰਾਤ ​​ਸਮੇਂ ਗੈਰ-ਕਾਨੂੰਨੀ ਮਾਈਨਿੰਗ ਵਿੱਚ ਵਿਧਾਇਕ ਦੇ ਕਰੀਬੀ ਰਿਸ਼ਤੇਦਾਰਾਂ ਦੀ ਸ਼ਮੂਲੀਅਤ ਅਤੇ ਪੁਲਿਸ ਅਧਿਕਾਰੀਆਂ ਦੀ ਮੁਅੱਤਲੀ ਅਤੇ ਬਾਅਦ ਵਿੱਚ ਸੀਨੀਅਰ ਪੁਲਿਸ (ਐੱਸ. ਐੱਸ. ਪੀ.) ਤਰਨਤਾਰਨ ਦੇ ਬਾਰੇ ਵਿਚ ਇਕ ਵਿਧਾਇਕ ਦੇ ਆਰੋਪਾਂ ਦੇ ਸਬੰਧੀ ਵਿਚ ਮੀਡੀਆ 'ਚ ਵਿਰੋਧੀ ਖਬਰਾਂ ਪੜ੍ਹ ਰਿਹਾ ਹਾਂ। 

ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਪੰਜਾਬ ਦਾ ਅਹਿਮ ਮੁੱਦਾ ਹੈ ਅਤੇ ਇਸ ਲਈ ਭ੍ਰਿਸ਼ਟਾਚਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਦੇ ਪਿਛੋਕੜ ਵਿੱਚ ਕੁਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਦੀ ਇੱਕ ਟੀਮ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਰਾਤ ਸਮੇਂ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਦਾ ਪਰਦਾਫਾਸ਼ ਕੀਤਾ ਅਤੇ ਵਿਧਾਇਕ ਦਾ ਇੱਕ ਨਜ਼ਦੀਕੀ ਰਿਸ਼ਤੇਦਾਰ ਇਸ ਦਾ ਹਿੱਸਾ ਹੈ।

ਮੀਡੀਆ ਰਿਪੋਰਟਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ 'ਤੇ ਛਾਪਾ ਮਾਰਨ ਗਈ ਪੁਲਿਸ ਪਾਰਟੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਐਸਐਸਪੀ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਇਨ੍ਹਾਂ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ ਮੈਂ ਵਿਧਾਇਕ ਦੇ ਦੋਸ਼ਾਂ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਅਗਲੀ ਕਾਰਵਾਈ ਬਾਰੇ ਵਿਸਥਾਰਪੂਰਵਕ ਰਿਪੋਰਟ ਚਾਹੁੰਦਾ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Feb 2025 12:11 PM

America ਤੋਂ Deport ਹੋਏ ਗੈਰ ਕਾਨੂੰਨੀ ਪ੍ਰਵਾਸੀਆਂ 'ਚੋਂ 30 ਪੰਜਾਬੀ ਸ਼ਾਮਿਲ, ਸਾਹਮਣੇ ਆਈ ਪੂਰੀ

05 Feb 2025 12:36 PM
Advertisement