ਸਪੀਕਰ ਕੁਲਤਾਰ ਸੰਧਵਾਂ ਵਲੋਂ ਰਾਜਨੀਤਿਕ ਮੁੱਦਿਆਂ 'ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ

By : GAGANDEEP

Published : Oct 5, 2023, 6:42 pm IST
Updated : Oct 5, 2023, 7:46 pm IST
SHARE ARTICLE
photo
photo

ਕੁਲਤਾਰ ਸੰਧਵਾਂ ਨੇ ਪ੍ਰਵਾਸੀ ਪੰਜਾਬੀਆਂ ਨਾਲ ਵੀ ਕੀਤੀ ਮੁਲਾਕਾਤ

 

ਚੰਡੀਗੜ੍ਹ: ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੁੱਝ ਸਿਆਸੀ ਮੁੱਦਿਆਂ 'ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ 'ਤੇ ਜ਼ੋਰ ਦਿੱਤਾ ਹੈ। ਘਾਨਾ ਵਿਖੇ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਦੌਰਾਨ ਸਪੀਕਰ ਨੇ ਕਿਹਾ ਕਿ ਕੁੱਝ ਮੁੱਦਿਆਂ ਨੂੰ ਬੇਲੋੜੀਆਂ ਦਲੀਲਾਂ ਦੇ ਕੇ ਉਭਾਰਿਆ ਗਿਆ ਹੈ। ਕਿਸੇ ਦੇਸ਼ ਦਾ ਨਾਂ ਲਏ ਬਗੈਰ ਉਨ੍ਹਾਂ ਕਿਹਾ ਕਿ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਨਾਲ ਇਸ ਰੁਝਾਨ ਨੂੰ ਸ਼ੁਰੂ ਵਿੱਚ ਹੀ ਠੱਲ੍ਹ ਪਾਉਣੀ ਚਾਹੀਦੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਗੈਰ-ਵਾਜਬ ਮੁੱਦੇ ਸਹਿਹੋਂਦ ਦੇ ਅਨੁਕੂਲ ਮਾਹੌਲ ਵਿਚ ਰੁਕਾਵਟ ਪੈਦਾ ਕਰਦੇ ਹਨ।

ਸਪੀਕਰ ਨੇ ਅੱਗੇ ਕਿਹਾ ਕਿ ਪੂਰੀ ਦੁਨੀਆਂ ਵਾਤਾਵਰਣ ਦੇ ਪੱਖ ਤੋਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਅਸੀਂ (ਰਾਸ਼ਟਰਮੰਡਲ ਦੇਸ਼) ਮਿਲ ਕੇ ਸਾਰਿਆਂ ਲਈ ਸਥਾਈ ਵਾਤਾਵਰਣ ਸਿਰਜਣ ਵਾਸਤੇ ਸਮਾਜ ਵਿੱਚ ਬਦਲਾਅ ਲਿਆ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਮੋਹਰੀ ਭੂਮਿਕਾ ਨਿਭਾਉਣ ਦਾ ਜ਼ਿੰਮਾ ਵਿਕਸਤ ਦੇਸ਼ਾਂ ਦੇ ਸਿਰ ਹੈ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਵੀ ਕੀਤੀ। ਜ਼ਿਕਰਯੋਗ ਹੈ ਕਿ ਸਾਲਾਨਾ ਸਮਾਗਮ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਵਿਸ਼ਵ ਰਾਜਨੀਤਿਕ ਮੁੱਦਿਆਂ 'ਤੇ ਚਰਚਾ ਕਰਨ ਅਤੇ ਇਸ 'ਤੇ ਸਹਿਮਤੀ ਬਣਾਉਣ ਲਈ ਰਾਸ਼ਟਰਮੰਡਲ ਦੇਸ਼ਾਂ ਦੇ ਸੰਸਦ ਮੈਂਬਰਾਂ ਨੂੰ ਇੱਕ ਮੰਚ ‘ਤੇ ਇੱਕਠਾ ਕਰਦਾ ਹੈ। ਦੱਸਣਯੋਗ ਹੈ ਕਿ ਕੈਨੇਡਾ ਪਹਿਲੀ ਵਾਰ 1931 ਵਿੱਚ ਬ੍ਰਿਟਿਸ਼ ਕਾਮਨਵੈਲਥ ਵਿੱਚ ਇੱਕ ਸੁਤੰਤਰ ਰਾਜ ਵਜੋਂ ਸ਼ਾਮਲ ਹੋਇਆ ਸੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement