Punjab News: ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇਅ ’ਤੇ ਪਲਟੀ ਸਵਾਰੀਆਂ ਨਾਲ ਭਰੀ PRTC ਬੱਸ, 2 ਦੀ ਮੌਤ
Published : Oct 5, 2024, 10:54 am IST
Updated : Oct 5, 2024, 2:01 pm IST
SHARE ARTICLE
A major accident occurred on the Sangrur-Patiala National Highway, the death of a 25-year-old youth
A major accident occurred on the Sangrur-Patiala National Highway, the death of a 25-year-old youth

Punjab News: ਸੜਕ ਵਿਚਾਲੇ ਪਲਟ ਗਈ ਸਵਾਰੀਆਂ ਨਾਲ ਭਰੀ PRTC ਦੀ ਬੱਸ

 

Punjab News: ਬੀਤੀ ਰਾਤ ਸੰਗਰੂਰ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆਈ ਸੀ, ਜਿੱਥੇ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇਅ 'ਤੇ ਭਵਾਨੀਗੜ੍ਹ ਨੇੜੇ ਇਕ ਪੀ.ਆਰ.ਟੀ.ਸੀ. ਦੀ ਬੱਸ ਪਲਟ ਗਈ ਸੀ, ਜਿਸ ਕਾਰਨ 15 ਦੇ ਕਰੀਬ ਯਾਤਰੀਆਂ ਦੇ ਗੰਭੀਰ ਸੱਟਾਂ ਆਈਆਂ ਤੇ 2  ਨੌਜਵਾਨਾਂ ਦੀ ਮੌਤ ਹੋ ਗਈ। 

ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਸੰਗਰੂਰ ਦੇ ਪਿੰਡ ਬਾਦਲ ਕਲਾਂ ਦੇ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਪਟਿਆਲਾ ਤੋਂ ਬੱਸ ਵਿੱਚ ਆ ਰਿਹਾ ਸੀ ਭਵਾਨੀਗੜ ਉਤਰਨਾ ਸੀ। ਭਵਾਨੀਗੜ ਤੋਂ 2 ਕਿਲੋਮੀਟਰ ਪਹਿਲਾਂ ਹੀ ਬੱਸ ਪਲਟ ਗਈ। ਮ੍ਰਿਤਕ ਘਰ ਚ ਕਮਾਉਣ ਵਾਲਾ ਇਕੱਲਾ ਸੀ। ਉਹ ਆਪਣੇ ਪਿੱਛੇ ਮਾਤਾ, ਪਤਨੀ, ਬੱਚੇ ਤੇ ਦੋ ਛੋਟੀਆਂ ਕੁਆਰੀਆਂ ਭੈਣਾਂ ਛੱਡ ਗਿਆ। ਇਸ ਖ਼ਬਰ ਤੋਂ ਬਾਅਦ ਪਿੰਡ ਚ ਸੋਗ ਦੀ ਲਹਿਰ ਫੈਲ ਗਈ। 

ਇਹ ਬੱਸ ਪਟਿਆਲਾ ਤੋਂ ਬਠਿੰਡਾ ਵੱਲ ਜਾ ਰਹੀ ਸੀ, ਹਾਦਸੇ ਸਮੇਂ ਇਸ 'ਚ ਕਰੀਬ 50 ਸਵਾਰੀਆਂ ਮੌਜੂਦ ਸਨ। ਜਦੋਂ ਬੱਸ ਨਜ਼ਦੀਕ ਸਥਿਤ ਹਨੀ ਢਾਬੇ ਨੇੜੇ ਪਹੁੰਚੀ ਤਾਂ ਅਚਾਨਕ ਇਕ ਟੈਂਕਰ ਸੜਕ 'ਤੇ ਆ ਗਿਆ, ਜਿਸ ਨਾਲ ਟੱਕਰ ਤੋਂ ਬਚਾਉਂਦੇ ਸਮੇਂ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਇਹ ਹਾਦਸਾ ਵਾਪਰ ਗਿਆ। 

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਤੁਰੰਤ ਜ਼ਖ਼ਮੀਆਂ ਨੂੰ ਭਵਾਨੀਗੜ੍ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement