Punjab News: ਭੈਣ ਭਰਾ ਦੀ ਸੜਕ ਹਾਦਸੇ ਵਿਚ ਹੋਈ ਮੌਤ, ਟਰੱਕ ਨਾਲ ਟਕਰਾਇਆ ਮੋਟਰਸਾਈਕਲ
Published : Oct 5, 2024, 1:34 pm IST
Updated : Oct 5, 2024, 2:06 pm IST
SHARE ARTICLE
Brother and sister died in a road accident Phagwara Hoshiarpur Road News
Brother and sister died in a road accident Phagwara Hoshiarpur Road News

Punjab News: ਵੱਡੇ ਭਰਾ ਦੀ ਰਿੰਗ ਸੈਰੇਮਨੀ ਲਈ ਭੈਣ ਨੂੰ ਲੈਣ ਗਿਆ ਸੀ ਛੋਟਾ ਭਰਾ

Brother and sister died in a road accident: ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਭੈਣ ਭਰਾ ਦੀ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਭੈਣ ਭਰਾ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿਚ ਦੋਵਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਵੱਡੇ ਭਰਾ ਦੀ ਰਿੰਗ ਸੈਰੇਮਨੀ ਲਈ ਛੋਟਾ ਭਰਾ ਭੈਣ ਨੂੰ ਲੈਣ ਗਿਆ ਸੀ, ਇਸ ਦੌਰਾਨ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ 'ਤੇ ਹੋ ਮੌਤ ਹੋ ਗਈ। ਮ੍ਰਿਤਕ ਲੜਕੇ ਦਾ ਨਾਂ ਗੁਰਪ੍ਰੀਤ ਸਿੰਘ ਸੀ ਤੇ ਉਸ ਦਾ ਦਸੰਬਰ ਵਿਚ ਵਿਆਹ ਹੋਣਾ ਸੀ, ਜਦਕਿ ਮ੍ਰਿਤਕ ਗੁਰਪ੍ਰੀਤ ਕੌਰ ਦਾ ਜਨਵਰੀ ਵਿਚ ਵਿਆਹ ਹੋਣਾ ਸੀ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਐੱਸਐੱਚਓ ਥਾਣਾ ਸਦਰ ਅਮਨਦੀਪ ਨਾਹਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਹੁਸ਼ਿਆਰਪੁਰ ਰੋਡ ’ਤੇ ਪਿੰਡ ਖਾਟੀ ਨਜ਼ਦੀਕ ਟਰੱਕ ਤੇ ਮੋਟਰਸਾਈਕਲ ਦਾ ਐਕਸੀਡੈਂਟ ਹੋ ਗਿਆ। ਐੱਸਐੱਚਓ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਜੋ ਕਿ ਪਿੰਡ ਸਿਕਰੀ ਦਾ ਰਹਿਣ ਵਾਲਾ ਹੈ ਆਪਣੇ ਮਾਮੇ ਦੀ ਲੜਕੀ ਨੂੰ ਮੋਟਰਸਾਈਕਲ ’ਤੇ ਲੁਧਿਆਣਾ ਤੋਂ ਲੈ ਕੇ ਆ ਰਿਹਾ ਸੀ। ਜਦੋਂ ਉਹ ਪਿੰਡ ਖਾਟੀ ਨਜ਼ਦੀਕ ਪੁੱਜਾ ਤਾਂ ਮੋਟਰਸਾਈਕਲ ਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਭੈਣ-ਭਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਐੱਸਐੱਚਓ ਨੇ ਦੱਸਿਆ ਕਿ ਪੁਲਿਸ ਵੱਲੋਂ ਟਰੱਕ ਕਬਜ਼ੇ ’ਚ ਲੈ ਲਿਆ ਗਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement