Mohali News: ED ਨੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ

By : BALJINDERK

Published : Oct 5, 2024, 8:14 pm IST
Updated : Oct 5, 2024, 8:14 pm IST
SHARE ARTICLE
ਬਲਵੰਤ ਸਿੰਘ ਗੱਜਣ ਮਾਜਰਾ
ਬਲਵੰਤ ਸਿੰਘ ਗੱਜਣ ਮਾਜਰਾ

Mohali News: ਬਲਵੰਤ ਸਿੰਘ ਨੂੰ ਮੁਹਾਲੀ ਕੋਰਟ ਨੇ 4 ਦਿਨ ਦੇ ਰਿਮਾਂਡ ’ਤੇ ਭੇਜਿਆ

Mohali News: ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਕੇਸ ਵਿੱਚ ਸਹਿ ਦੋਸ਼ੀ ਦੇ ਤੌਰ ਉਤੇ ਚੱਲ ਰਹੇ ਬਲਵੰਤ ਸਿੰਘ ਗੱਜਣ ਮਾਜਰਾ ਖਿਲਾਫ਼ ਈਡੀ ਵੱਲੋਂ ਕਸਟਡੀ ਦੀ ਮੰਗ ਲਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ’ਚ ਅਰਜ਼ੀ ਲਗਾਈ ਗਈ ਸੀ, ਜੋ ਕਿ ਅੱਜ ਮੁਹਾਲੀ ਅਦਾਲਤ ਵੱਲੋਂ ਮਨਜ਼ੂਰ ਕਰਦੇ ਹੋਏ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਚਾਰ ਦਿਨ ਦੇ ਰਿਮਾਂਡ ਉਤੇ ਭੇਜਣ ਦੇ ਹੁਕਮ ਸੁਣਾਏ। 

ਜ਼ਿਕਰਯੋਗ ਹੈ ਕਿ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਕੇਸ ’ਚ ਭਗੋੜਾ ਸੀ। ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਲੰਧਰ ਦੀ ਟੀਮ ਨੇ ਕੁਝ ਦਿਨਾਂ ਤੱਕ ਛਾਪੇਮਾਰੀ ਕਰਨ ਤੋਂ ਬਾਅਦ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਹੈ ਮਾਮਲਾ ?

ਸਤੰਬਰ 2022 ਵਿੱਚ ਈਡੀ ਨੇ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਤੋਂ ਇਲਾਵਾ ਅਮਰਗੜ੍ਹ ਵਿਖੇ ਉਨ੍ਹਾਂ ਦੇ ਪਰਿਵਾਰ ਵੱਲੋਂ ਚਲਾਏ ਜਾ ਰਹੇ ਪਸ਼ੂਆਂ ਦੇ ਚਾਰੇ ਦੀ ਫੈਕਟਰੀ ਅਤੇ ਇੱਕ ਸਕੂਲ 'ਤੇ ਛਾਪਾ ਮਾਰਿਆ ਸੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪਿਛਲੇ ਸਾਲ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਜਾਇਦਾਦ ਦੀ ਤਲਾਸ਼ੀ ਲੈਣ ਤੋਂ ਬਾਅਦ ਈਡੀ ਨੇ ਉਨ੍ਹਾਂ ਦੇ ਖ਼ਿਲਾਫ਼ ਪੀਐੱਮਐੱਲਏ ਤਹਿਤ ਕੇਸ ਦਰਜ ਕੀਤਾ ਸੀ।

ਸੀਬੀਆਈ ਨੇ ਕਿਹਾ ਸੀ ਕਿ ਤਲਾਸ਼ੀ ਦੌਰਾਨ 16.57 ਲੱਖ ਰੁਪਏ, 88 ਵਿਦੇਸ਼ੀ ਕਰੰਸੀ ਨੋਟ ਅਤੇ ਅਪਰਾਧਕ ਦਸਤਾਵੇਜ਼ ਬਰਾਮਦ ਕੀਤੇ ਗਏ ਸਨ। ਗੱਜਣਮਾਜਰਾ, ਕੇਂਦਰੀ ਜਾਂਚ ਬਿਊਰੋ ਵੱਲੋਂ ਦਰਜ ਕੀਤੇ ਗਏ ਬੈਂਕ ਧੋਖਾਧੜੀ ਦੇ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਸੱਤ ਲੋਕਾਂ ਅਤੇ ਕੰਪਨੀਆਂ ਵਿੱਚ ਸ਼ਾਮਲ ਹਨ।

ਪੰਜਾਬ ਦੇ ਲੁਧਿਆਣਾ ਵਿੱਚ ਬੈਂਕ ਆਫ਼ ਇੰਡੀਆ ਦੀ ਇੱਕ ਸ਼ਾਖਾ ਵੱਲੋਂ ਮਾਲੇਰਕੋਟਲਾ ਦੇ ਗਾਉਂਸਪੁਰਾ ਵਿਚ ਗੱਜਣਮਾਜਰਾ ਦੀ ਫਰਮ ਵਿਰੁੱਧ ਸ਼ਿਕਾਇਤ ਕਰਨ ਤੋਂ ਬਾਅਦ ਸੀਬੀਆਈ ਜਾਂਚ ਕੀਤੀ ਗਈ ਸੀ। ਅਨਾਜ ਦੇ ਵਪਾਰ ਵਿੱਚ ਲੱਗੀ ਹੋਈ ਇਸ ਫਰਮ ਨੂੰ 2011-14 ਤੋਂ ਚਾਰ ਅੰਤਰਾਲਾਂ 'ਤੇ ਬੈਂਕ ਵੱਲੋਂ ਕਰਜ਼ੇ ਮਨਜ਼ੂਰ ਕੀਤੇ ਗਏ ਸਨ।

ਬੈਂਕ ਦੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਗੱਜਣਮਾਜਰਾ ਦੀ ਫਰਮ ਤੇ ਇਸਦੇ ਡਾਇਰੈਕਟਰਾਂ ਵੱਲੋਂ ਕੰਪਨੀ ਦੇ ਸਟਾਕਾਂ ਤੇ ਹੋਰ ਤੱਥਾਂ ਨੂੰ ਗ਼ਲਤ ਇਰਾਦੇ ਨਾਲ ਲੁਕਾਇਆ ਸੀ ਤਾਂ ਜੋ ਬੈਂਕ ਦੀ ਰਿਕਵਰੀ ਨੂੰ ਪ੍ਰਭਾਵਿਤ ਕਰ ਸਕਣ। ਬੈਂਕ ਨੇ ਕਿਹਾ ਕਿ ਲਏ ਗਏ ਕਰਜ਼ੇ ਦੀ ਵਰਤੋਂ ਉਸ ਮਕਸਦ ਲਈ ਨਹੀਂ ਕੀਤੀ ਗਈ ਜਿਸ ਲਈ ਇਹ ਲਿਆ ਗਿਆ ਸੀ।

(For more news apart from ED arrested Amargarh MLA Jaswant Singh Gajjanmajra's brother Balwant Singh News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement