Gurdaspur Accident News: ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : Oct 5, 2024, 3:26 pm IST
Updated : Oct 5, 2024, 3:26 pm IST
SHARE ARTICLE
Gurdaspur Accident News
Gurdaspur Accident News

Gurdaspur Accident News: ਓਵਰਲੋਡ ਟਰੈਕਟਰ-ਟਰਾਲੀ ਨਾਲ ਟੱਕਰ ਕਾਰਨ ਸਫਾਰੀ ਗੱਡੀ ਦੇ ਉੱਡੇ ਪਰਖੱਚੇ

Gurdaspur Accident News: ਗੁਰਦਾਸਪੁਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਦੀਨਾਨਗਰ-ਬਹਿਰਾਮਪੁਰ ਰੋਡ 'ਤੇ ਸਥਿਤ ਪਿੰਡ ਬਾਂਠਾਵਾਲਾ ਨੇੜੇ ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਇਕ ਸਫਾਰੀ ਗੱਡੀ ਦੀ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਕਾਰ 'ਚ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ।


ਜਾਣਕਾਰੀ ਅਨੁਸਾਰ ਗੁਰਦੀਪ ਆਪਣੇ ਪੰਜ ਸਾਥੀਆਂ ਨਾਲ ਸਫਾਰੀ ਗੱਡੀ 'ਚ ਦੀਨਾਨਗਰ ਸਾਈਡ ਤੋਂ ਆ ਰਿਹਾ ਸੀ। ਜਿਵੇਂ ਹੀ ਇਹ ਗੱਡੀ ਪਿੰਡ ਬਾਂਠਾਵਾਲਾ ਨੇੜੇ ਪੁੱਜੀ ਤਾਂ ਦੀਨਾਨਗਰ ਸਾਈਡ ਵੱਲ ਜਾ ਰਹੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਕਾਰ ਚਲਾ ਰਹੇ ਗੁਰਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement