Amritsar Airport: 5 ਹਜ਼ਾਰ ਕਰੋੜ ਰੁਪਏ ਦੇ ਕੋਕੀਨ ਮਾਮਲੇ 'ਚ ਅੰਮ੍ਰਿਤਸਰ ਏਅਰਪੋਰਟ ਤੋਂ ਯੂਕੇ ਵਾਸੀ ਗ੍ਰਿਫ਼ਤਾਰ
Published : Oct 5, 2024, 1:07 pm IST
Updated : Oct 5, 2024, 1:07 pm IST
SHARE ARTICLE
UK resident arrested from Amritsar airport in cocaine case worth 5 thousand crore rupees
UK resident arrested from Amritsar airport in cocaine case worth 5 thousand crore rupees

Amritsar Airport: ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਪੰਜਵੀਂ ਗ੍ਰਿਫ਼ਤਾਰੀ ਕੀਤੀ ਹੈ।

 

Amritsar Airport: ਦਿੱਲੀ ਪੁਲਿਸ ਨੂੰ 5 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਪੰਜਵੀਂ ਗ੍ਰਿਫ਼ਤਾਰੀ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜਤਿੰਦਰ ਪਾਲ ਸਿੰਘ ਉਰਫ ਜੱਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ।

ਜੱਸੀ ਬਰਤਾਨੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸਪੈਸ਼ਲ ਸੈੱਲ ਨੇ ਉਸ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਸੀ। ਨਾਲ ਹੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਕਈ ਅਹਿਮ ਖੁਲਾਸੇ ਕੀਤੇ ਹਨ।

ਪੁਲਿਸ ਨੇ ਦੱਸਿਆ ਕਿ ਅੱਜ ਜਿਵੇਂ ਹੀ ਜੱਸੀ ਦਿੱਲੀ ਤੋਂ ਪੰਜਾਬ ਪਹੁੰਚਿਆ ਤਾਂ ਸਪੈਸ਼ਲ ਸੈੱਲ ਨੇ ਪਹਿਲਾਂ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਅਤੇ ਫਿਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜੱਸੀ ਪਿਛਲੇ 17 ਸਾਲਾਂ ਤੋਂ ਬਰਤਾਨੀਆ ਵਿਚ ਰਹਿ ਰਿਹਾ ਹੈ ਅਤੇ ਉਸ ਕੋਲ ਬ੍ਰਿਟਿਸ਼ ਗ੍ਰੀਨ ਕਾਰਡ ਹੈ।

ਦਿੱਲੀ ਪੁਲਿਸ ਨੇ 2 ਅਕਤੂਬਰ ਨੂੰ 5 ਹਜ਼ਾਰ ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਸੀ ਅਤੇ ਇਸ ਮਾਮਲੇ 'ਚ ਹੁਣ ਤੱਕ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਜੱਸੀ ਵਜੋਂ ਇਸ ਮਾਮਲੇ ਵਿੱਚ ਇਹ 5ਵੀਂ ਗ੍ਰਿਫ਼ਤਾਰੀ ਹੈ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਇਸ ਡਰੱਗ ਸਿੰਡੀਕੇਟ ਦੇ ਪਿੱਛੇ ਪੈਨ ਇੰਡੀਆ ਮਾਡਿਊਲ ਹੈ। 5 ਹਜ਼ਾਰ ਕਰੋੜ ਰੁਪਏ ਦੀ ਇਹ ਕੋਕੀਨ ਦੇਸ਼ ਭਰ 'ਚ ਸਪਲਾਈ ਕੀਤੀ ਜਾਣੀ ਸੀ। ਇਸ ਸਿੰਡੀਕੇਟ ਦੀਆਂ ਤਾਰਾਂ ਬਰਤਾਨੀਆ, ਦੁਬਈ, ਮੁੰਬਈ ਅਤੇ ਦਿੱਲੀ ਨਾਲ ਜੁੜੀਆਂ ਹੋਈਆਂ ਹਨ।
 

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement