Jagatpura News: ਵੱਡੀ ਖਬਰ, ਪੰਜਾਬ ਦੇ ਇਸ ਪਿੰਡ ਵਿਚ ਨਹੀਂ ਪੈਣਗੀਆਂ ਸਰਪੰਚੀ ਦੀਆਂ ਵੋਟਾਂ, ਚੋਣ ਕਮਿਸ਼ਨ ਨੇ ਲਗਾਈ ਰੋਕ
Published : Oct 5, 2024, 4:32 pm IST
Updated : Oct 5, 2024, 4:47 pm IST
SHARE ARTICLE
Voting will not be held in village Jagatpura on October 15
Voting will not be held in village Jagatpura on October 15

Jagatpura News: ਪਿੰਡ ਵਾਲਿਆਂ ਦੀਆਂ 900 ਤੇ ਪ੍ਰਵਾਸੀਆਂ ਦੀਆਂ ਸਨ 6500 ਵੋਟਾਂ

Voting will not be held in village Jagatpura on October 15: ਪੰਚਾਇਤੀ ਚੋਣਾਂ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁਹਾਲੀ ਦੇ ਪਿੰਡ ਜਗਤਪੁਰਾ ’ਚ ਸਰਪੰਚੀ ਦੀਆਂ ਚੋਣਾਂ ਨਹੀਂ ਹੋਣਗੀਆਂ।  ਚੋਣ ਕਮਿਸ਼ਨ ਨੇ ਚੋਣਾਂ 'ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਪਿੰਡ ਵਾਲਿਆਂ ਦੀਆਂ 900 ਤੇ ਪ੍ਰਵਾਸੀਆਂ ਦੀਆਂ 6500 ਵੋਟਾਂ ਸਨ। ਜਿਸ ਕਰਕੇ ਪਿੰਡ ਵਾਸੀਆਂ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਸੀ। 

 ਚੋਣ ਕਮਿਸ਼ਨਰ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਦਿੱਤੇ ਹੁਕਮਾਂ ਵਿਚ ਪਿੰਡ ਜਗਤਪੁਰਾ ਦੀ ਵੋਟਰ ਲਿਸਟ ਵਿੱਚ ਸ਼ਾਮਲ ਕੀਤੀਆਂ ਗਈਆਂ ਗੁਰੂ ਨਾਨਕ ਕਲੋਨੀ ਦੀਆਂ ਵੋਟਾਂ ਨੂੰ ਵੋਟਰ ਸੂਚੀ ਵਿੱਚੋਂ ਹਟਾ ਕੇ ਪੰਚਾਇਤੀ ਚੋਣ ਕਰਵਾਉਣ ਲਈ ਕਿਹਾ ਹੈ।

ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰਾਜ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਐਸਡੀਐਮ ਮੁਹਾਲੀ ਨੂੰ ਪੱਤਰ ਲਿਖ ਕੇ ਜਗਤਪੁਰਾ ਦੀ ਪੰਚਾਇਤੀ ਚੋਣ ਤੁਰੰਤ ਰੱਦ ਕਰਨ ਲਈ ਆਖਿਆ ਹੈ। ਜਗਤਪੁਰਾ ਦੇ ਭੰਗ ਹੋਈ ਪੰਚਾਇਤ ਵਿੱਚ ਅਧਿਕਾਰਿਤ ਪੰਚ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਕੁਲਦੀਪ ਸਿੰਘ ਧਨੋਆ ਵੱਲੋਂ ਆਪਣੇ ਵਕੀਲ ਡੀਕੇ ਸਾਲਦੀ ਰਾਹੀਂ ਚੋਣ ਕਮਿਸ਼ਨਰ ਕੋਲ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨ੍ਹਾਂ ਪਿੰਡ ਦੀ ਵੋਟਰ ਸੂਚੀ ਵਿੱਚ ਗੁਰੂ ਨਾਨਕ ਕਲੋਨੀ ਦੀਆਂ ਪੰਜ ਹਜ਼ਾਰ ਤੋਂ ਵੱਧ ਵੋਟਾਂ ਸ਼ਾਮਲ ਕੀਤੇ ਜਾਣ ’ਤੇ ਇਤਰਾਜ਼ ਉਠਾਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement