ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਐਲਾਨਿਆ ਉਮੀਦਵਾਰ
Published : Oct 5, 2025, 11:15 am IST
Updated : Oct 5, 2025, 2:04 pm IST
SHARE ARTICLE
Aam Aadmi Party announces Rajinder Gupta as its candidate for Rajya Sabha
Aam Aadmi Party announces Rajinder Gupta as its candidate for Rajya Sabha

24 ਅਕਤੂਬਰ ਨੂੰ ਰਾਜ ਸਭਾ ਲਈ ਹੋਣੀ ਹੈ ਚੋਣ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਰਾਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਹਨ। ਸੰਜੀਵ ਅਰੋੜਾ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਪੰਜਾਬ ਵਿਚ ਰਾਜ ਸਭਾ ਦੀ ਇਕ ਸੀਟ ਖ਼ਾਲੀ ਹੋ ਗਈ ਸੀ ਅਤੇ ਇਸ ਸੀਟ ਉਪਰ 24 ਅਕਤੂਬਰ ਨੂੰ ਚੋਣ ਹੋਣੀ ਹੈ। ਰਾਜ ਸਭਾ ਚੋਣ ਲਈ ਨਾਮਜ਼ਦਗੀਆਂ 6 ਤੋਂ 13 ਅਕਤੂਬਰ ਤੱਕ ਭਰੀਆਂ ਜਾਣਗੀਆਂ ਜਦਕਿ ਪੜਤਾਲ 14 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 16 ਅਕਤੂਬਰ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ।

ਜ਼ਿਕਰਯੋਗ ਹੈ ਕਿ ਰਾਜਿੰਦਰ ਗੁਪਤਾ ਵਲੋਂ ਆਰਥਿਕ ਅਤੇ ਯੋਜਨਾ ਬੋਰਡ ਪੰਜਾਬ ਦੇ ਉਪ ਚੇਅਰਮੈਨ (ਕੈਬਨਿਟ ਰੈਂਕ) ਅਤੇ ਮੰਦਿਰ ਸ੍ਰੀ ਕਾਲੀ ਦੇਵੀ ਮਾਤਾ ਦੀ ‘ਐਡਵਾਈਜ਼ਰੀ ਮੈਨੇਜਿੰਗ ਕਮੇਟੀ’ ਦੇ ਚੇਅਰਮੈਨ ਦੇ ਅਹੁਦੇ ਤੋਂ ਲੰਘੇ ਕੱਲ੍ਹ ਅਸਤੀਫ਼ਾ ਦੇ ਦਿੱਤਾ ਸੀ। ਪੰਜਾਬ ਸਰਕਾਰ ਵਲੋਂ ਇਨ੍ਹਾਂ ਅਸਤੀਫ਼ਿਆਂ ਨੂੰ ਪ੍ਰਵਾਨ ਵੀ ਕਰ ਲਿਆ ਗਿਆ। ਰਾਜਿੰਦਰ ਗੁਪਤਾ ਪਿਛਲੇ ਕਾਫ਼ੀ ਸਾਲਾਂ ਤੋਂ ਲਗਾਤਾਰ ਵੱਖ-ਵੱਖ ਸਰਕਾਰਾਂ ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਯੋਜਨਾ ਬੋਰਡ ਪੰਜਾਬ ਦੇ ਉਪ ਚੇਅਰਮੈਨ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement