'ਯੁੱਧ ਨਸ਼ਿਆਂ ਵਿਰੁੱਧ' ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ
Published : Oct 5, 2025, 7:55 pm IST
Updated : Oct 5, 2025, 7:55 pm IST
SHARE ARTICLE
On the 218th day of the 'War on Drugs', Punjab Police arrested 82 drug smugglers along with 3.9 kg heroin.
On the 218th day of the 'War on Drugs', Punjab Police arrested 82 drug smugglers along with 3.9 kg heroin.

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 313 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 218 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,972 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.9 ਕਿਲੋਗ੍ਰਾਮ ਹੈਰੋਇਨ, 67 ਕਿਲੋਗ੍ਰਾਮ ਭੁੱਕੀ, 660 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 41,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 313 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 331 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 20 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement