
ਪਹਿਲੀ ਭੇਟਾ ਗਾਉਣ ਦੌਰਾਨ ਹੀ ਪਿਆ ਦਿਲ ਦਾ ਦੌਰਾ
ਫਿਰੋਜ਼ਪੁਰ: ਫਿਰੋਜ਼ਪੁਰ ’ਚ ਕਰਵਾਏ ਜਾ ਰਹੇ ਮਾਤਾ ਰਾਣੀ ਦੇ ਜਗਰਾਤੇ ’ਚ ਭੇਟਾਂ ਗਾਉਣ ਆਏ ਹੁਸ਼ਿਆਰਪੁਰ ਦੇ ਮਸ਼ਹੂਰ ਗਾਇਕ ਸੋਹਣ ਲਾਲ ਸੈਣੀ ਦੀ ਜਗਰਾਤੇ ’ਚ ਭੇਟਾ ਗਾਉਂਦੇ ਦੀ ਮੌਤ ਹੋ ਗਈ। ਜਿਸ ਦੀ ਇੱਕ ਵੀਡਿਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਗਾਇਕ ਸੋਹਣ ਲਾਲ ਸੈਣੀ ਵਲੋਂ ਜਿਵੇਂ ਹੀ ਜਗਰਾਤੇ ਦੇ ਸਟੇਜ ਉੱਤੇ ਜਾ ਕੇ ਭੇਟ ਗਾਉਣੀ ਸ਼ੁਰੂ ਕੀਤੀ, ਤਾਂ ਉਸ ਨੂੰ ਹਾਰਟ ਅਟੈਕ ਆ ਗਿਆ। ਜਿਸ ਕਾਰਨ ਸੋਹਣ ਲਾਲ ਸੈਣੀ ਸਟੇਜ ਉੱਤੇ ਹੀ ਡਿੱਗ ਪਿਆ। ਉਸ ਦੇ ਸਾਥੀਆਂ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਮੌਤ ਹੋਣ ਦੀ ਪੁਸ਼ਟੀ ਕਰ ਦਿੱਤੀ। ਦੱਸ ਦੇਈਏ ਕਿ ਗਾਇਕ ਸੋਹਣ ਲਾਲ ਸੈਣੀ ਇੱਕ ਮਸ਼ਹੂਰ ਗਾਇਕ ਸਨ ਤੇ ਉਹ ਲੰਬੇ ਸਮੇਂ ਤੋਂ ਜਗਰਾਤੇ ’ਚ ਮਾਤਾ ਦੀਆਂ ਭੇਟਾਂ ਗਾਉਂਦੇ ਆ ਰਹੇ ਸਨ। ਸੋਹਣ ਲਾਲ ਸੈਣੀ ਦੀਆਂ ਕਈ ਆਡੀਓ ਕੈਸਟਾਂ ਅਤੇ ਭੇਟਾਂ ਵੀ ਮਾਰਕੀਟ ’ਚ ਮਸ਼ਹੂਰ ਹੋਈਆਂ ਸਨ।