ਖ਼ਬਰਾਂ |

ਤਾਜ਼ਾ |

ਮੋਰਿੰਡਾ ਪੁਲਿਸ ਵੱਲੋਂ ਪਿੰਡ ਧਨੌਰੀ ਤੋਂ ਚੋਰੀ ਹੋਈਆਂ ਦੋ ਮੱਝਾਂ ਯੂਪੀ ਤੋਂ ਬਰਾਮਦ
Published : Oct 5, 2026, 6:57 pm IST
Updated : Oct 5, 2026, 6:57 pm IST
SHARE ARTICLE
Morinda police recover two stolen buffaloes from UP
Morinda police recover two stolen buffaloes from UP

ਤਿੰਨ ਵਿਅਕਤੀ ਗ੍ਰਿਫਤਾਰ, ਦੋ ਨੂੰ ਵੀ ਜਲਦੀ ਕਰ ਲਿਆ ਜਾਵੇਗਾ ਕਾਬੂ: ਪੁਲਿਸ

ਮੋਰਿੰਡਾ: ਮੋਰਿੰਡਾ ਪੁਲਿਸ ਵੱਲੋਂ ਪਿੰਡ ਧਨੌਰੀ ਤੋਂ ਚੋਰੀ ਹੋਈਆਂ ਦੋ ਮੱਝਾਂ ਯੂਪੀ ਤੋਂ ਬਰਾਮਦ ਕਰ ਲਈਆਂ ਗਈਆਂ ਹਨ। ਇਹ ਮੱਝਾਂ ਚੋਰਾਂ ਵੱਲੋਂ ਚੋਰੀ ਦੀ ਹੀ ਇੱਕ ਮਹਿੰਦਰਾ ਪਿਕਅਪ ਵਿੱਚ ਪਿੰਡ ਧਨੌਰੀ ਤੋਂ ਚੋਰੀ ਕੀਤੀਆਂ ਗਈਆਂ ਸਨ। ਜਿਸ ਸਬੰਧ ਵਿੱਚ ਮੋਰਿੰਡਾ ਪੁਲਿਸ ਵੱਲੋਂ ਅਗਿਆਤ ਚੋਰਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

ਅਗਸਤ 19-20 ਦੀ ਦਰਮਿਆਨੀ ਰਾਤ ਚੋਰਾਂ ਵੱਲੋਂ ਪਿੰਡ ਧਨੌਰੀ ਤੋਂ ਦੋ ਮੱਝਾਂ ਚੋਰੀ ਕਰ ਲਈਆਂ ਗਈਆਂ ਸਨ। ਜਿਸ ਸਬੰਧੀ ਪੁਲਿਸ ਥਾਣਾ ਸਦਰ ਮੋਰਿੰਡਾ ਵੱਲੋਂ ਮੁਕਦਮਾ ਦਰਜ ਕਰਕੇ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ਮੋਰੰਡਾ ਦੇ ਐਸਐਚਓ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਧਨੌਰੀ ਤੋਂ ਮੱਝਾ ਚੋਰੀ ਹੋਣ ਤੋਂ ਬਾਅਦ ਅਤੇ ਪੁਲਿਸ ਵੱਲੋਂ ਅਗਿਆਤ ਚੋਰਾਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ।

ਐਸ ਐਚ ਓ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਚੋਰਾਂ ਵੱਲੋਂ ਜੋ ਮਹਿੰਦਰਾ ਪਿਕਅਪ ਚੋਰੀ ਲਈ ਵਰਤੀ ਗਈ ਉਹ ਪਿਕ ਅੱਪ ਵੀ ਚੋਰੀ ਦੀ ਸੀ ਜੋ ਯੂਪੀ ਦੇ ਨੰਬਰ ਦੀ ਸੀ। ਉਹਨਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਦੇ ਹੋਏ ਅਤੇ ਇਕ ਗੁਪਤ ਸੂਚਨਾ ਦੇ ਅਧਾਰ 'ਤੇ ਨਾਕੇਬੰਦੀ ਦੌਰਾਨ ਪੀਕਅਪ ਨੂੰ ਕਾਬੂ ਕਰ ਲਿਆ ਗਿਆ, ਜਿਸ ਵਿੱਚ ਪਿਕ ਅਪ ਚਾਲਕ ਦੇ ਨਾਲ ਇੱਕ ਬੱਚਾ ਬੈਠਾ ਸੀ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਆਰੋਪੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਅਤੇ ਇਸ ਦੌਰਾਨ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਕੁੱਲ ਪੰਜ ਵਿਅਕਤੀ ਸਨ ਅਤੇ ਇਹ ਯੂਪੀ ਦੇ ਰਹਿਣ ਵਾਲੇ ਸਨ। ਉਹਨਾਂ ਦੱਸਿਆ ਕਿ ਇਹਨਾਂ ਵਿੱਚੋਂ ਤਿੰਨ ਵਿਅਕਤੀਆਂ ਨੂੰ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਅਤੇ ਦੋ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ।

ਪੁਲਿਸ ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਕਿਹਾ ਕਿ ਚੋਰਾਂ ਵਿੱਚੋਂ ਦੋ ਹੋਰ ਦਾ ਰਿਮਾਂਡ ਲਿਆ ਗਿਆ ਹੈ ਅਤੇ ਉਹਨਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement