ਸਕਰੀਨਿੰਗ ਕਮੇਟੀ ਵੱਲੋਂ 60 ਤੋਂ ਵੱਧ ਖਿਡਾਰੀਆਂ ਦੇ ਨਾਂ ਦੀ ਸਿਫ਼ਾਰਸ਼: ਰਾਣਾ ਗੁਰਮੀਤ ਸਿੰਘ ਸੋਢੀ
Published : Nov 5, 2018, 5:52 pm IST
Updated : Nov 5, 2018, 5:56 pm IST
SHARE ARTICLE
Gurmeet Singh Sodhi
Gurmeet Singh Sodhi

ਪੰਜਾਬ ਨੂੰ ਖੇਡ ਅਖਾੜੇ ਵਿਚ ਮੁੜ ਨੰਬਰ ਇਕ ਸੂਬਾ ਬਣਾਉਣ ਦੇ ਨਾਲ ਨਾਲ ਖਿਡਾਰੀਆਂ ਲਈ ਮੁਆਫ਼ਕ ....

ਚੰਡੀਗੜ੍ਹ (ਸ.ਸ.ਸ) : ਪੰਜਾਬ ਨੂੰ ਖੇਡ ਅਖਾੜੇ ਵਿਚ ਮੁੜ ਨੰਬਰ ਇਕ ਸੂਬਾ ਬਣਾਉਣ ਦੇ ਨਾਲ ਨਾਲ ਖਿਡਾਰੀਆਂ ਲਈ ਮੁਆਫ਼ਕ ਮਾਹੌਲ ਸਿਰਜਣ ਦੇ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੀ ਤਰਜੀਹ ਸੂਬੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨਾ ਅਤੇ ਇਸ ਦਾ ਨਵੀਨੀਕਰਨ ਕਰਨਾ ਹੈ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਾਲ ਖੇਡ ਨੀਤੀ ਲਾਗੂ ਕੀਤੀ ਗਈ ਹੈ। ਖਿਡਾਰੀਆਂ ਨੂੰ ਲਾਭ ਪਹੁੰਚਾਉਣ ਲਈ 'ਮਹਾਰਾਜਾ ਰਣਜੀਤ ਸਿੰਘ ਐਵਾਰਡਜ਼' ਸ਼ੁਰੂ ਕੀਤੇ ਗਏ ਹਨ।

ਇਹ ਖੁਲਾਸਾ ਅੱਜ ਇੱਥੇ ਪੰਜਾਬ ਭਵਨ ਵਿੱਚ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ 'ਮਹਾਰਾਜਾ ਰਣਜੀਤ ਸਿੰਘ ਐਵਾਰਡ ਸਕਰੀਨਿੰਗ ਕਮੇਟੀ' ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨਾਂ ਕਿਹਾ ਕਿ ਇਹ ਐਵਾਰਡ ਦੇਣ ਸਬੰਧੀ ਸਾਲ 2011-2016 ਦਾ ਬੈਕਲਾਗ ਜਲਦੀ ਪੂਰਾ ਕਰ ਦਿੱਤਾ ਜਾਵੇਗਾ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਸਣੇ 60 ਤੋਂ ਵੱਧ ਖਿਡਾਰੀਆਂ ਦੇ ਨਾਂ ਦੀ ਸਿਫ਼ਾਰਸ਼ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਕੀਤੀ ਗਈ ਹੈ। ਇਹ ਨਾਮ ਛੇਤੀ ਹੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ ਕਮੇਟੀ ਨੂੰ ਭੇਜੇ ਜਾਣਗੇ, ਜੋ ਇਸ ਸਬੰਧੀ ਅੰਤਮ ਫੈਸਲਾ ਲਵੇਗੀ।

Gurmeet Singh SodhiGurmeet Singh Sodhi

ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਜਿਨਾਂ ਖਿਡਾਰੀਆਂ ਨੂੰ 2011, 2012, 2013, 2014 ਤੇ 2015 ਵਿਚ ਪਦਮ ਸ੍ਰੀ, ਅਰਜੁਨਾ ਐਵਾਰਡ ਅਤੇ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਮਿਲਿਆ ਹੈ, ਉਹ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਲਈ ਸਿੱਧੇ ਤੌਰ 'ਤੇ ਯੋਗ ਹੋਣਗੇ। ਉਨਾਂ ਅੱਗੇ ਕਿਹਾ ਕਿ ਇਨਾਂ ਖਿਡਾਰੀਆਂ ਨੂੰ ਸੂਬਾ ਪੱਧਰੀ ਸਮਾਰੋਹ ਵਿੱਚ ਜਲਦੀ ਸਨਮਾਨਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਵੱਖ ਵੱਖ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਪੰਜਾਬ ਦੇ 800 ਤਗਮਾ ਜੇਤੂਆਂ ਨੂੰ ਵੀ ਮੁਹਾਲੀ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਵਿੱਚ 15 ਨਵੰਬਰ ਨੂੰ ਨਕਦ ਇਨਾਮਾਂ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 'ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ' ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸ. ਸੋਢੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨਾਂ ਖਿਡਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨਾਂ ਲਈ ਕੋਈ ਨੀਤੀ ਬਣਾਉਣ ਸਮੇਂ ਇਨਾਂ ਖਿਡਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

ਉਨਾਂ 'ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ' ਨੂੰ 'ਪੰਜਾਬ ਸਟੇਟ ਸਪੋਰਟਸ ਕੌਂਸਲ' ਤੋਂ ਮਾਨਤਾ ਦਿਵਾਉਣ ਦੀ ਮੰਗ ਉਤੇ ਵੀ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਖੇਡਾਂ ਤੇ ਯੁਵਕ ਮਾਮਲੇ, ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਸੰਜੈ ਕੁਮਾਰ, ਡਾਇਰੈਕਟਰ, ਖੇਡਾਂ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਸਹਾਇਕ ਡਾਇਰੈਕਟਰ, ਖੇਡਾਂ, ਪੰਜਾਬ ਕਰਤਾਰ ਸਿੰਘ ਸੈਂਹਬੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement