ਪੰਜਾਬ ‘ਚ ਅਤਿਵਾਦ ਨੂੰ ਜ਼ਿੰਦਾ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਕੋਈ ਜਾਣਕਾਰੀ ਨਹੀਂ : ਸ਼ੇਰਗਿਲ
Published : Nov 5, 2018, 2:06 pm IST
Updated : Nov 5, 2018, 2:06 pm IST
SHARE ARTICLE
No information about attempts to revive terrorist...
No information about attempts to revive terrorist...

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾਇਰਡ) ਟੀਐਸ ਸ਼ੇਰਗਿਲ ਨੇ ਪੰਜਾਬ...

ਕਪੂਰਥਲਾ (ਪੀਟੀਆਈ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾਇਰਡ) ਟੀਐਸ ਸ਼ੇਰਗਿਲ ਨੇ ਪੰਜਾਬ ਵਿਚ ਅਤਿਵਾਦ ਜ਼ਿੰਦਾ ਕਰਨ ਦੀਆਂ ਹੰਭਲੀਆਂ ਦੇ ਬਾਰੇ ਵਿਚ ਜਾਣਕਾਰੀ ਹੋਣ ਤੋਂ ਮਨ੍ਹਾ ਕੀਤਾ ਹੈ। ਕਿਉਂਕਿ ਉਨ੍ਹਾਂ ਨਾਲ ਕੇਂਦਰ ਸਰਕਾਰ ਨੇ ਇਹ ਗੱਲ ਸਾਂਝੀ ਨਹੀਂ ਕੀਤੀ ਹੈ। ਅਸਲ ਵਿਚ, ਫੌਜ ਮੁੱਖੀ ਬਿਪਿਨ ਰਾਵਤ ਨੇ ਪੰਜਾਬ ਵਿਚ ਫਿਰ ਤੋਂ ਅਤਿਵਾਦ ਨੂੰ ਜ਼ਿੰਦਾ ਕਰਨ ਦੀਆਂ ਹੰਭਲੀਆਂ ਦੇ ਬਾਰੇ ਵਿਚ ਕਿਹਾ ਹੈ।

ਉਥੇ ਹੀ ਸ਼ੇਰਗਿਲ ਐਤਵਾਰ ਨੂੰ ਸੈਨਿਕ ਸਕੂਲ ਕਪੂਰਥਲੇ ਦੇ 57ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਬਤੋਰ ਮੁੱਖ ਮਹਿਮਾਨ ਦੇ ਰੂਪ ਵਿਚ ਹਾਜ਼ਰ ਹੋਣ ਲਈ ਪਹੁੰਚੇ ਸੀ। ਮੀਡੀਆ ਨਾਲ ਗੱਲਬਾਤ ਵਿਚ ਉਨ੍ਹਾਂ ਨੇ ਕਿਹਾ ਕਿ ਰਾ ਅਤੇ ਆਈਬੀ ਦੀ ਰਿਪੋਰਟ ਦੇ ਆਧਾਰ ‘ਤੇ ਫੌਜ ਮੁੱਖੀ ਨੇ ਇਹ ਡਰ ਜਤਾਇਆ ਹੋਵੇਗਾ। ਯੂਕੇ ਵਿਚ ਖ਼ਾਲਿਸਤਾਨ ਸਮਰਥਕਾਂ ਵਲੋਂ ਸੈਮੀਨਾਰ ਕੀਤੇ ਜਾਣ ਦੇ ਸਵਾਲ ‘ਤੇ ਸ਼ੇਰਗਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਦੀ ਕੋਈ ਪਰਵਾਹ ਨਹੀਂ ਹੈ।

ਇਕ ਸਵਾਲ ਦੇ ਜਵਾਬ ਵਿਚ ਸ਼ੇਰਗਿਲ ਨੇ ਮੰਨਿਆ ਕਿ ਸੈਨਿਕ ਸਕੂਲਾਂ ਨੂੰ ਪੂਰੀ ਤਰ੍ਹਾਂ ਤੋਂ ਮੇਂਟੇਨ ਕਰਨ ਲਈ ਲਗਭੱਗ 400 ਕਰੋੜ ਰੁਪਏ ਦੇ ਫੰਡ ਦੀ ਲੋੜ ਹੈ। ਪੰਜਾਬ ਸਰਕਾਰ ਸਕੂਲ ਦੀਆਂ ਜਾਇਜ਼ ਮੰਗਾਂ ‘ਤੇ ਜ਼ਰੂਰ ਵਿਚਾਰ ਕਰੇਗੀ। ਉਂਜ ਵੀ ਪੰਜਾਬ ਸਰਕਾਰ ਨੇ ਸਕੂਲ ਦੇ ਵਿਕਾਸ ਲਈ ਦੋ ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਉਪਲਬਧੀਆਂ ਹਾਸਲ ਕਰਨ ਵਾਲੇ ਕੈਡੈਂਟਸ ਨੂੰ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ।

ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਬਹੁਤ ਕਿਸਮਤ ਵਾਲੇ ਹਨ, ਜਿਨ੍ਹਾਂ ਨੂੰ ਇਸ ਤਰ੍ਹਾਂ ਦੀ ਸੰਸਥਾ ਵਿਚ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲਿਆ ਹੈ। ਇਸ ਲਈ ਉਹ ਪੂਰੇ ਅਨੁਸ਼ਾਸਨ, ‍ਆਤਮ ਵਿਸ਼ਵਾਸ ਅਤੇ ਮਿਹਨਤ ਨਾਲ ਜੀਵਨ ਵਿਚ ਉੱਚ ਸਥਾਨ ਹਾਸਲ ਕਰਨ।

ਇਹ ਵੀ ਪੜ੍ਹੋ : ਭਾਰਤੀ ਫ਼ੌਜ ਦੇ ਮੁਖੀ ਬਿਪਿਨ ਕੁਮਾਰ ਰਾਵਤ ਨੇ ਇਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਬਾਹਰੀ ਤਾਕਤਾਂ ਨਾਲ ਪੰਜਾਬ ਵਿਚ ਮੁੜ ਤੋਂ ਦਹਿਸ਼ਤ ਦਾ ਮਾਹੌਲ ਸਰਖਿਅਤ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਜਨਰਲ ਬਿਪਿਨ ਰਾਵਤ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਹੀ ਸਮੇਂ ਸਹੀ ਕਦਮ ਨਾ ਚੁੱਕੇ ਗਏ ਤਾਂ ਬਹੁਤ ਦੇਰ ਹੋ ਜਾਵੇਗੀ।

ਦੂਜੇ ਪਾਸੇ ਭਾਰਤ ਦੀ ਅੰਦਰੂਨੀ ਸੁਰੱਖਿਆ ਸਬੰਧੀ ਨੇ ਇਕ ਸਮਾਗਮ ਦੌਰਾਨ ਫ਼ੌਜ ਤੇ ਸੁਰੱਖਿਆ ਬਲਾਂ ਦੇ ਮੌਜੂਦਾ ਤੇ ਸਾਬਕਾ ਸੀਨੀਅਰ ਅਧਿਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਵਤ ਨੇ ਕਿਹਾ ਕਿ ਵਿਦੇਸ਼ੀ ਸ਼ਹਿ ਅਤੇ ਸਹਾਇਤਾ ਨਾਲ ਅਸਾਮ ਵਿੱਚ ਹੀ ਅਮਨ-ਚੈਨ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਪੰਜਾਬ ਬੇਸ਼ੱਕ ਅੱਜ ਸ਼ਾਂਤ ਹੈ ਪਰ ਇਸ ਨੂੰ ਮੁੜ ਤੋਂ ਕਾਲੇ ਦੌਰ ਵਿੱਚ ਧੱਕਣ ਲਈ ਕਾਫੀ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਪ੍ਰਤੀ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement