
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ਨੂੰ ਸਿੱਖ ਕੌਮ ਦਾ ਗ਼ਦਾਰ ਕਿਹਾ ਹੈ। ਸਿੱਧੂ ਨੇ ਕਿਹਾ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਹੁੰਦੀ ਹੈ ਤਾਂ ਉਨ੍ਹਾਂ ਨੂੰ 84 ਦੇ ਦੰਗੇ ਯਾਦ ਨਹੀਂ ਆਉਂਦੇ। ਕੁਰਸੀ ਜਾਂਦੇ ਹੀ ਅਕਾਲੀ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਡਰਾਮੇ ਸ਼ੁਰੂ ਕਰ ਦਿੰਦੇ ਹਨ।
Sukhbir & Sidhu ਸਿੱਧੂ ਨੇ ਕਿਹਾ ਕਿ ਟਕਸਾਲੀ ਅਕਾਲੀ ਨੇਤਾਵਾਂ ਨੂੰ ਪਾਰਟੀ ਤੋਂ ਨਹੀਂ ਸਗੋਂ ਸੁਖਬੀਰ ਅਤੇ ਉਨ੍ਹਾਂ ਦੇ ਸਾਲੇ ਮਜੀਠੀਏ ਤੋਂ ਪਰੇਸ਼ਾਨੀ ਹੈ। ਸੁਖਬੀਰ ਸਿੱਖ ਕੌਮ ਦੇ ਪ੍ਰਤੀ ਜੇਕਰ ਇਮਾਨਦਾਰ ਹੈ ਤਾਂ ਰਣਜੀਤ ਸਿੰਘ ਬ੍ਰਹਮਪੁਰਾ ਦੇ ਵਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇਵੇ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਦੱਸੇ ਕਿ ਉਸ ਨੇ ਡੇਰਾ ਮੁਖੀ ਨੂੰ ਮਾਫੀ ਕਿਉਂ ਦਿਤੀ?
Sukhbir Badalਸਿੱਧੂ ਨੇ ਇਥੇ ਇਕ ਪ੍ਰੈਸ ਕੰਨਫਰੈਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਹੁਣ ਕੇਵਲ ਸੁਖਬੀਰ ਅਤੇ ਮਜੀਠੀਏ ਦੀ ਪਾਰਟੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਉਹ ਸੁਖਬੀਰ ਅਤੇ ਮਜੀਠੀਏ ਦੇ ਕੋਲ ਅਕਾਲੀ ਦਲ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਕੰਮਾਂ ‘ਤੇ ਚੁੱਪ ਕਿਉ ਹਨ?