ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Nov 5, 2018, 7:58 pm IST
Updated : Nov 5, 2018, 7:58 pm IST
SHARE ARTICLE
punjab vigilance bureau
punjab vigilance bureau

ਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਮਲੇਰਕੋਟਲਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਦਿਆਂ ਗ੍ਰਿਫਤਾਰ ਕੀਤਾ ਹੈ।

ਚੰਡੀਗੜ੍ਹ , (ਸ.ਸ.ਸ.) : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਮਲੇਰਕੋਟਲਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਜਗਤਾਰ ਸਿੰਘ ਨੂੰ ਸ਼ਿਕਾਇਤਕਰਤਾ ਮੰਗਲਜੀਤ ਸਿੰਘ ਵਾਸੀ ਪਿੰਡ ਸੰਗਾਲੀ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ

ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਦਾਣਾ ਮੰਡੀ ਵਿਖੇ ਲੱਗੇ ਬਿਜਲੀ ਦੇ ਖਰਾਬ ਹੋਏ ਟਰਾਂਸਫਾਰਮਰ ਨੂੰ ਬਦਲਣ ਬਦਲੇ ਜੇ.ਈ 5,000 ਰੁਪਏ ਦੀ ਮੰਗ ਕਰ ਰਿਹਾ ਹੈ। ਦੱਸਣਯੋਗ ਹੈ ਕਿ ਦੋਸ਼ੀ ਜੇ.ਈ ਉਕਤ ਟਰਾਂਸਫਾਰਮਰ ਨੂੰ ਬਦਲਣ ਬਦਲੇ ਪਹਿਲਾਂ ਹੀ 2000 ਰੁਪਏ ਪਹਿਲੀ ਕਿਸ਼ਤ ਵਜੋਂ ਹਾਸਲ ਕਰ ਚੁੱਕਾ ਸੀ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ

ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement