ਪਰਮਜੀਤ ਸਿੰਘ ਸਰਨਾ ਨੂੰ ਮਿਲੀ ਪਾਕਿਸਤਾਨ ਜਾਣ ਦੀ ਇਜਾਜ਼ਤ
Published : Nov 5, 2019, 8:44 am IST
Updated : Nov 5, 2019, 8:44 am IST
SHARE ARTICLE
Paramjit Singh Sarna
Paramjit Singh Sarna

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ

ਅੰਮ੍ਰਿਤਸਰ (ਚਰਨਜੀਤ ਸਿੰਘ) : ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿਤੀ ਹੈ। ਦਰਅਸਲ ਸਰਨਾ ਨੂੰ ਗੁਰਦਵਾਰਾ ਨਾਨਕ ਪਿਆਊ ਸਾਹਿਬ ਦਿੱਲੀ ਤੋਂ ਪਾਕਿਸਤਾਨ ਲਈ ਆਰੰਭ ਕੀਤੇ ਨਗਰ ਕੀਰਤਨ ਨਾਲ ਜਾਣ ਤੋਂ 31 ਅਕਤੂਬਰ ਨੂੰ ਰੋਕ ਲਿਆ ਸੀ।

Gurdwara Nanak PiaoGurdwara Nanak Piao

ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਸਰਨਾ ਨੂੰ ਇਮੀਗ੍ਰੇਸ਼ਨ ਵਿਭਾਗ ਵਲੋਂ ਸਰਨਾ 'ਤੇ ਦਿੱਲੀ ਦੇ ਇਕ ਥਾਣੇ 'ਚ ਪਰਚਾ ਦਰਜ ਹੋਣ ਕਾਰਨ ਰੋਕਿਆ ਗਿਆ ਸੀ। ਸਰਨਾ ਅਟਾਰੀ ਸਰਹੱਦ ਵਿਖੇ ਇਮੀਗ੍ਰੇਸ਼ਨ ਵਿਭਾਗ ਪਾਸੋਂ ਅਪਣੀ ਕਲੀਅਰੈਂਸ ਲੈਣ ਲਈ ਜੱਦੋ-ਜਹਿਦ ਕਰਦੇ ਰਹੇ ਪਰ ਉਨ੍ਹਾਂ ਦੀ ਕਿਸੇ ਨੇ ਇਕ ਨਾ ਸੁਣੀ ਜਿਸ ਤੋਂ ਬਾਅਦ ਉਨ੍ਹਾਂ ਦਿੱਲੀ ਹਾਈ ਕੋਰਟ ਰਾਹੀਂ ਪਾਕਿਸਤਾਨ ਜਾਣ ਲਈ ਕਾਨੂੰਨੀ ਮਨਜ਼ੂਰੀ ਹਾਸਲ ਕਰ ਲਈ ਹੈ।

Attari-Wagaha BorderAttari-Wagaha Borderਭਾਵੇਂ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਵਾਹਗਾ ਸਰਹੱਦ ਪਾਰ ਕਰ ਗਿਆ ਤੇ ਪਰਮਜੀਤ ਸਿੰਘ ਸਰਨਾ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਹੋਣ ਦੇ ਬਾਵਜੂਦ ਨਹੀਂ ਜਾ ਸਕੇ, ਜਿਸ ਲਈ ਸਰਨਾ ਨੇ ਵਿਰੋਧੀਆਂ ਉਪਰ ਘਟੀਆ ਸਿਆਸਤ ਕਰਨ ਦੇ ਦੋਸ਼ ਲਗਾਏ ਸਨ। ਦਿੱਲੀ ਹਾਈ ਕੋਰਟ ਵਲੋਂ ਇਜਾਜ਼ਤ ਮਿਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਜਿਥੇ ਵਿਰੋਧੀਆਂ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ ਉਥੇ ਹੀ ਉਨ੍ਹਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ 550 ਸਾਲਾ ਪ੍ਰਕਾਸ਼ ਪੁਰਬ ਵਿਚ ਸ਼ਮੂਲੀਅਤ ਕਰਨ ਲਈ ਆਪ ਸੱਦਾ ਦਿਤਾ ਹੈ। ਉਨ੍ਹਾਂ ਦਸਿਆ ਕਿ ਉਹ 7 ਨਵੰਬਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿਖੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement