ਪੰਜਾਬ 'ਚ ਖ਼ਸ ਖ਼ਸ ਦੀ ਖੇਤੀ ਹੋਈ ਸ਼ੁਰੂ! ਵੇਖੋ ਵੀਡੀਓ
Published : Nov 5, 2019, 1:17 pm IST
Updated : Nov 5, 2019, 1:17 pm IST
SHARE ARTICLE
Opium cultivation started in Punjab
Opium cultivation started in Punjab

"ਹੁਣ ਪੰਜਾਬ ਵਿਚ ਅਫੀਮ ਤੇ ਭੁੱਕੀ ਦੀ ਖੇਤੀ ਸ਼ੁਰੂ"

ਜੋ ਕਿਹਾ ਸੀ ਕਰ ਕੇ ਦਿਖਾਤਾ, ਬਿਜਤੀ ਖਸ ਖਸ। ਹੁਣ ਅਫੀਮ ਤੇ ਭੁੱਕੀ ਦੀ ਖੇਤੀ ਪੰਜਾਬ ਵਿਚ ਸ਼ੁਰੂ, ਇਹ ਕਹਿਣਾ ਇਕ ਨੌਜਵਾਨ ਦਾ। ਕਿਸਾਨਾਂ ਵੱਲੋਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ। ਦਰਅਸਲ ਵਾਇਰਲ ਵੀਡੀਓ ਵਿੱਚ ਕਿਸਾਨ ਅਫੀਮ ਦੀ ਖੇਤੀ ਦੇ ਬੀਜ ਖਸਖਸ ਦੀ ਬਿਜਾਈ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿਚ ਬੋਲਣ ਵਾਲਾ ਨੌਜਵਾਨ ਆਪਣੇ ਆਪ ਨੂੰ ਕੋਟ ਦੋਨਾਂ ਪਿੰਡ ਦਾ ਦੱਸ ਰਿਹਾ ਹੈ ਜੋ ਕਿ ਬਰਨਾਲੇ ਵਿਚ ਹੈ।

BoyBoy

ਉਹ ਕਹਿ ਰਿਹਾ ਹੈ ਕਿ ਅੱਜ ਉਨ੍ਹਾਂ ਵੱਲੋਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੂਰੇ ਪੰਜਾਬ ਵਿਚ ਸਭ ਤੋਂ ਪਹਿਲਾਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਉਨ੍ਹਾਂ ਵੱਲੋਂ ਕਰਨ ਦੀ ਗੱਲ ਕਹੀ ਗਈ ਹੈ। ਕਿਸਾਨ ਵੱਲੋਂ ਕਿਸਾਨ ਯੂਨੀਅਨ ਦਾ ਬਿੱਲਾ ਆਪਣੀ ਜੇਬ ‘ਤੇ ਲਾਇਆ ਹੋਇਆ ਹੈ ਤੇ ਹਰੇ ਰੰਗ ਦੀ ਪੱਗ ਬੰਨ੍ਹੀ ਹੋਈ ਹੈ। ਨੌਜਵਾਨ ਕਿਸਾਨ ਕਹਿ ਰਿਹਾ ਹੈ ਕਿ ਉਹ ਕਿਸੇ ਤੋਂ ਡਰਨ ਵਾਲੇ ਨਹੀਂ। ਅੱਜ ਪੂਰੇ ਪੰਜਾਬ ਵਿੱਚ ਸਭ ਤੋਂ ਪਹਿਲਾਂ ਖਸਖਸ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ।

Agriculture Agriculture

ਉਸ ਦਾ ਕਹਿਣਾ ਹੈ ਕਿ ਪੰਜਾਬ ਵਿਚ ਅਫੀਮ ਤੇ ਭੁੱਕੀ ਦੀ ਖੇਤੀ ਸ਼ੁਰੂ ਹੋ ਗਈ ਹੈ, ਉਨ੍ਹਾਂ ਵੱਲੋਂ ਜੋ ਵਾਅਦਾ ਕੀਤਾ ਗਿਆ ਸੀ। ਉਸ ਨੂੰ ਹਰ ਹਾਲ ਵਿਚ ਪੂਰਾ ਕਰ ਰਹੇ ਹਨ। ਆਪਣੀ ਗੱਲ ‘ਤੇ ਖਰੇ ਉੱਤਰ ਰਹੇ ਹਨ, ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਅੱਜ ਅਫੀਮ ਦੀ ਖੇਤੀ ਦੀ ਸ਼ੁਰੂਆਤ ਕੀਤੀ ਗਈ ਹੈ। ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਇਹ ਵੀਡੀਓ ਸਵੇਰ ਤੋਂ ਹੀ ਸੋਸ਼ਲ ਮੀਡੀਆ ‘ਤੇ ਪੂਰੀ ਤਰ੍ਹਾਂ ਛਾਈ ਹੋਈ ਹੈ।

Agriculture Agriculture

ਇਸ ਵੀਡੀਓ ਵਿਚ ਕਿਸਾਨ ਯੂਨੀਅਨ ਦੇ ਨੁਮਾਇੰਦੇ ਵੀ ਖੜ੍ਹੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਹੱਥਾਂ ਵਿਚ ਕਿਸਾਨ ਯੂਨੀਅਨ ਦੇ ਝੰਡੇ ਵੀ ਚੁੱਕੇ ਹੋਏ ਹਨ। ਇਸ ਮਗਰੋਂ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਮਾਮਲਾ ਸਾਹਮਣੇ ਆਉਂਦਿਆਂ ਹੀ ਪ੍ਰਸ਼ਾਸਨ ਜਾਂਚ ਵਿੱਚ ਜੁਟ ਗਿਆ ਹੈ।

ਇਸ ਬਾਰੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਅਫੀਮ ਦੀ ਖੇਤੀ ਪੰਜਾਬ ਵਿੱਚ ਗੈਰ ਕਾਨੂੰਨੀ ਹੈ। ਇਸ ਮਾਮਲੇ ਵਿਚ ਐਸਐਸਪੀ ਬਰਨਾਲਾ ਨੂੰ ਜਾਂਚ ਕਰਨ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement