ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ
Published : Nov 5, 2020, 6:55 pm IST
Updated : Nov 5, 2020, 6:57 pm IST
SHARE ARTICLE
GST
GST

ਪਿਛਲੇ ਸਾਲ ਅਕਤੂਬਰ ਮਹੀਨੇ 929.52 ਕਰੋੜ ਰੁਪਏ ਮਾਲੀਆ ਇਕੱਤਰ ਹੋਇਆ

ਚੰਡੀਗੜ੍ਹ:ਪੰਜਾਬ ਦਾ ਅਕਤੂਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1060.76 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 929.52 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 14.12 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਰਥਿਕ ਗਤੀਵਿਧੀਆਂ ਦੀ ਮੱਠੀ ਰਫਤਾਰ ਤੋਂ ਬਾਅਦ ਚਾਲੂ ਵਿੱਤੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਜੀ.ਐਸ.ਟੀ. ਇਕੱਠਾ ਕਰਨ ਵਿੱਚ ਭਾਰੀ ਗਿਰਾਵਟ ਉਪਰੰਤ ਪਿਛਲੇ ਦੋ ਮਹੀਨਿਆਂ ਵਿੱਚ ਅਰਥ ਵਿਵਸਥਾ ਦੇ ਮੁੜ ਪੈਰਾਂ ਉਤੇ ਖੜ੍ਹਨ ਦੇ ਸੰਕੇਤ ਮਿਲਣੇ ਸ਼ੁਰੂ ਹੋ ਗਏ ਹਨ।

GST GST

ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਅਕਤੂਬਰ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 5746.48 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ ਛੇ ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 7719.86 ਕਰੋੜ ਰੁਪਏ ਸੀ। ਇਸ ਤਰ੍ਹਾਂ 25.56 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1060 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ ਕਰੀਬ 44 ਫੀਸਦੀ ਬਣਦਾ ਹੈ।

GST registration after physical verification of biz place if Aadhaar not authenticated: CBICGST 

ਇਸ ਤਰ੍ਹਾਂ ਅਕਤੂਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1343 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪਰੈਲ ਤੋਂ ਸਤੰਬਰ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 10,843 ਕਰੋੜ ਰੁਪਏ ਬਣਦੀ ਹੈ ਜੋ ਕਿ ਬਕਾਇਆ ਪਈ ਹੈ। ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਅਕਤੂਬਰ 2020 ਦੇ ਮਹੀਨੇ ਦੌਰਾਨ 1,05,155 ਕਰੋੜ ਰੁਪਏ ਹੈ ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 95,380 ਕਰੋੜ ਰੁਪਏ ਇਕੱਤਰ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਅਪਰੈਲ ਤੋਂ ਅਕਤੂਬਰ 2020 ਦੇ ਸਮੇਂ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ 5,59,746 ਕਰੋੜ ਰੁਪਏ ਇਕੱਤਰ ਹੋਇਆ ਜਦੋਂ ਕਿ ਇਸੇ ਸਮੇਂ ਦੌਰਾਨ ਪਿਛਲੇ ਸਾਲ 2019 ਵਿੱਚ 7,01,673 ਕਰੋੜ ਰੁਪਏ ਇਕੱਤਰ ਹੋਇਆ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਨਾਲੋਂ 20.22 ਫੀਸਦੀ ਗਿਰਾਵਟ ਦਰਜ ਕੀਤੀ ਗਈ।

GST registration after physical verification of biz place if Aadhaar not authenticated: CBICGST 

ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਅਕਤੂਬਰ 2020 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 536.33 ਕਰੋੜ ਰੁਪਏ ਹੈ, ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੇ ਮਹੀਨੇ ਲਈ ਇਹ ਕਲੈਕਸ਼ਨ 447.17 ਕਰੋੜ ਰੁਪਏ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 21.14 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਪਰੈਲ ਤੋਂ ਅਕਤੂਬਰ 2020 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 3037.67 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਕੁੱਲ ਮਾਲੀਆ 3176.64 ਕਰੋੜ ਰੁਪਏ ਸੀ, ਜੋ ਕਿ 3.97 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।
ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਨੂੰ ਜੇ ਇਕੱਠਿਆਂ ਵਾਚਿਆ ਜਾਵੇ ਤਾਂ ਅਕਤੂਬਰ 2020 ਦੌਰਾਨ ਕਰ ਦੀ ਉਗਰਾਹੀ 1597.09 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੌਰਾਨ ਇਹੋ ਉਗਰਾਹੀ 1376.69 ਕਰੋੜ ਰੁਪਏ ਸੀ। ਇਸ ਤਰ੍ਹਾਂ ਸਤੰਬਰ ਮਹੀਨੇ ਸਾਲ 2020 ਦੀ ਉਗਰਾਹੀ ਬੀਤੇ ਵਰ੍ਹੇ ਨਾਲੋਂ 220.40 ਕਰੋੜ ਰੁਪਏ (16 ਫੀਸਦੀ) ਵੱਧ ਰਹੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement