ਕਿਸਾਨਜਥੇਬੰਦੀਆਂਦੇਸੱਦੇਤੇਦੇਸ਼ਵਿਆਪੀਚੱਕਾਜਾਮਮੌਕੇਭਾਕਿਯੂਏਕਤਾਉਗਰਾਹਾਂਵਲੋਂ35ਥਾਵਾਂਤੇਹੋਣਗੇਹਾਈਵੇਅਜਾਮ
Published : Nov 5, 2020, 7:28 am IST
Updated : Nov 5, 2020, 7:28 am IST
SHARE ARTICLE
image
image

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ਵਿਆਪੀ ਚੱਕਾ ਜਾਮ ਮੌਕੇ ਭਾਕਿਯੂ ਏਕਤਾ ਉਗਰਾਹਾਂ ਵਲੋਂ 35 ਥਾਵਾਂ 'ਤੇ ਹੋਣਗੇ ਹਾਈਵੇਅ ਜਾਮ


ਚੰਡੀਗੜ੍ਹ, 4 ਨਵੰਬਰ (ਨੀਲ ਭਲਿੰਦਰ) : ਕੇਂਦਰ ਸਰਕਾਰ ਵਲੋਂ ਬਦਲਾਖੋਰ ਕਾਰਵਾਈਆਂ ਰਾਹੀਂ ਮੜੇ ਜਾ ਰਹੇ ਕਾਲੇ ਖੇਤੀ ਕਾਨੂੰਨਾਂ ਵਿਰੁਧ ਭਲਕੇ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ 12 ਤੋਂ 4 ਵਜੇ ਤਕ ਕੀਤੇ ਜਾ ਰਹੇ ਦੇਸ਼ਵਿਆਪੀ ਹਾਈਵੇਅ ਜਾਮ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਦੇ 14 ਜ਼ਿਲ੍ਹਿਆਂ ਵਿਚ 35 ਥਾਂਵਾਂ 'ਤੇ ਭਾਰੀ ਗਿਣਤੀ ਨੌਜਵਾਨਾਂ ਤੇ ਔਰਤਾਂ ਦੇ ਵੱਡੇ ਇਕੱਠ ਕਰ ਕੇ ਹਾਈਵੇਅ ਜਾਮ ਕੀਤੇ ਜਾਣਗੇ।
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵਲੋਂ ਜਾਰੀ ਕੀਤੇ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੋਸ਼ ਲਾਇਆ ਗਿਆ ਹੈ ਕਿ ਸਾਮਰਾਜੀ ਕਾਰਪੋਰੇਟਾਂ ਦੀ ਹੱਥਠੋਕਾ ਬਣ ਚੁੱਕੀ ਭਾਜਪਾ ਮੋਦੀ ਹਕੂਮਤ ਵਲੋਂ ਕਿਸਾਨਾਂ ਦੁਆਰਾ ਰੇਲਵੇ ਟ੍ਰੈਕ ਰੋਕਣ ਦਾ ਸਰਾਸਰ ਝੂਠਾ ਬਹਾਨਾ ਬਣਾ ਕੇ ਪੰਜਾਬ ਦੀਆਂ ਰੇਲਾਂ ਰੱਦ ਕਰਨ ਦਾ ਫ਼ੈਸਲਾ ਅਸਲ ਵਿਚ ਲਾਮਿਸਾਲ ਪਰ ਸ਼ਾਂਤਮਈ ਇਕੱਠਾਂ ਦੇ ਜ਼ੋਰ ਭਾਜਪਾ ਦੀਆਂ ਸਿਆਸੀ ਜੜ੍ਹਾਂ ਨੂੰ ਦਾਤੀ ਪਾਈ ਬੈਠੇ ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨਾਂ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਖੇਤ ਮਜ਼ਦੂਰਾਂ ਤੇ ਹੋਰ ਵਰਗਾਂ ਦੇ ਕਿਰਤੀ ਲੋਕਾਂ ਨੂੰ ਸਜ਼ਾ ਦੇਣ ਵਾਲੀ ਬੁਖਲਾਹਟ ਭਰੀ ਕਾਰਵਾਈ ਹੈ। ਜਿਸ ਦੇ ਨਤੀਜੇ ਵਜੋਂ ਪੰਜਾਬ ਤੇ ਜੰਮੂ ਕਸ਼ਮੀਰ ਦੀ ਖੇਤੀ ਸਮੇਤ ਸਾਰੀ ਆਰਥਕਤਾ ਲੜਖੜਾ ਰਹੀ ਹੈ।
ਇਸੇ ਸੰਬੰਧੀ ਅੱਜ ਪੰਜਾਬ ਸਰਕਾਰ ਵਲੋਂ ਦੂਜੀ ਵਾਰ ਚੰਡੀਗੜ੍ਹ ਵਿਖੇ ਸੱਦੀ ਗਈ ਮੀਟਿੰਗ ਵਿਚ ਵੀ ਜਥੇਬੰਦੀ ਨੇ ਸਪਸ਼ਟ ਕੀਤਾ ਹੈ ਕਿ ਦੋ ਨਿਜੀ ਥਰਮਲਾਂ ਦੀਆਂ ਸਿਰਫ਼ ਅੰਦਰੂਨੀ ਨਿਜੀ ਸਪਲਾਈ ਲਾਈਨਾਂ ਤੋਂ ਇਲਾਵਾ ਕੋਈ ਰੇਲਵੇ ਟ੍ਰੈਕ ਨਹੀਂ ਰੋਕਿਆ ਹੋਇਆ। ਸਮੁੱਚੇ ਕਿਸਾਨ ਸੰਘਰਸ਼ ਦਾ ਚੋਟ ਨਿਸ਼ਾਨਾ ਤਾਨਾਸ਼ਾਹ ਮੋਦੀ ਹਕੂਮਤ ਦੇ ਬਰਾਬਰ ਹੀ ਉਸ ਦੇ ਚਹੇਤੇ ਦਿਓਕੱਦ ਕਾਰਪੋਰੇਟਾਂ ਦੇ ਕਾਰੋਬਾਰ ਵੀ ਹਨ। ਇਸ ਲਈ ਨਿਜੀ ਥਰਮਲਾਂ ਦਾ ਸਰਕਾਰੀਕਰਨ ਕੀਤੇ ਜਾਣ ਅਤੇ ਬਠਿੰਡਾ ਸਮੇਤ ਸਾਰੇ ਸਰਕਾਰੀ ਥਰਮਲ ਪੂਰੀ ਸਮਰੱਥਾ ਵਿਚ ਚਾਲੂ ਕੀਤੇ ਜਾਣ ਸਮੇਤ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਗ਼ੈਰ ਲੁਟੇਰੇ ਕਾਰਪੋਰੇਟ ਕਾਰੋਬਾਰਾਂ ਦੇ ਘਿਰਾਉ ਖ਼ਤਮ ਨਹੀਂ ਕੀਤੇ ਜਾ ਸਕਦੇ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਕਲ ਨੂੰ ਸੱਭ ਵਰਗਾਂ ਦੇ ਪੰਜਾਬ ਵਾਸੀਆਂ ਦੀ ਹਮਾਇਤ ਨਾਲ 35 ਹਾਈਵੇਅ ਜਾਮ ਵੀ ਲਾਮਿਸਾਲ ਹੋਣਗੇ ਅਤੇ 36 imageimageਦਿਨਾਂ ਤੋਂ 65 ਥਾਂਈਂ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ ਵੀ ਬਾਕੀ ਥਾਵਾਂ 'ਤੇ ਬਾਦਸਤੂਰ ਜਾਰੀ ਰਹਿਣਗੇ।
ਉਨ੍ਹਾਂ ਵਲੋਂ ਪੰਜਾਬ ਦੇ ਸਮੂਹ ਕਿਰਤੀ ਵਰਗਾਂ ਸਮੇਤ ਸਾਰੇ ਕਿਸਾਨਾਂ ਮਜ਼ਦੂਰਾਂ ਨੂੰ ਇਸ ਹੱਕੀ ਸੰਘਰਸ਼ ਵਿਚ ਪਰਵਾਰਾਂ ਸਮੇਤ ਕੁੱਦਣ ਦਾ ਸੱਦਾ ਦਿਤਾ ਗਿਆ ਹੈ।
ਕਿਸਾਨ ਆਗੂਆਂ ਨੇ ਹੋਰ ਦੋਸ਼ ਲਾਇਆ ਹੈ ਕਿ ਭਾਰੀ ਕਰਜਿਆਂ ਹੇਠ ਦੱਬੇ ਕਿਸਾਨ ਕਿਸਾਨ ਮਜ਼ਦੂਰ ਨਵੇਂ ਆਰਥਕ ਹੱਲਿਆਂ ਕਾਰਨ ਹੋਰ ਵੀ ਵਧੇਰੇ ਮਾਨਸਿਕ ਤਣਾਵਾਂ ਦੇ ਸ਼ਿਕਾਰ ਹੋ ਕੇ ਧਰਨਿਆਂ ਵਿਚ ਵੀ ਅਚਨਚੇਤੀ ਮੌਤਾਂ ਦਾ ਸ਼ਿਕਾਰ ਲਗਾਤਾਰ ਬਣ ਰਹੇ ਰਹੇ ਹਨ। ਮੋਗਾ ਜ਼ਿਲ੍ਹੇ ਦੇ ਚੰਦਪੁਰਾਣਾ ਟੌਲ ਪਲਾਜਾ ਧਰਨੇ ਵਿੱਚ ਬੀਤੇ ਦਿਨ ਹੋਈ ਨੌਜਵਾਨ ਜਗਰੂਪ ਸਿੰਘ ਡੇਮਰੂ ਕਲਾਂ ਦੀ ਮੌਤ ਇਸ ਦੀ ਇਕ ਹੋਰ ਦੁੱਖਦਾਈ ਮਿਸਾਲ ਹੈ। ਇਸ ਨੌਜਵਾਨ ਦੇ ਵਾਰਸਾਂ ਨੂੰ ਵੀ ਸੰਗਰੂਰ ਮਾਨਸਾ ਦੀ ਤਰਜ 'ਤੇ ਮੁਆਵਜ਼ਾ ਦੇਣ ਦੀ ਮੰਗ ਕਿਸਾਨ ਆਗੂਆਂ ਵਲੋਂ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement