
ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ - ਪੰਜਾਬ ਭਾਜਪਾ ਦੇ ਆਗੂਆਂ ਦਾ ਇਕ ਵਫ਼ਦ ਅੱਜ ਦਿੱਲੀ ਦੇ ਰੇਲ ਭਵਨ ਵਿਖੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਕਰਨ ਲਈ ਪੁੱਜਿਆ ਤਾਂ ਜੋ ਪੰਜਾਬ 'ਚ ਰੇਲ ਸੇਵਾ ਮੁੜ ਸ਼ੁਰੂ ਕਰਨ ਬਾਰੇ ਕੋਈ ਹੱਲ ਕੱਢਿਆ ਜਾ ਸਕੇ। ਇਸ ਤੋਂ ਪਹਿਲਾਂ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਰੇਲ ਮੰਤਰੀ ਨਾਲ ਮੁਲਾਕਾਤ ਕੀਤੀ ਸੀ।
Partap Bajwa, Shamsher Dullo
ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ 4 ਦਿਨਾਂ ਤੋਂ ਪੰਜਾਬ ਕਾਂਗਰਸ ਦੇ ਸਾਂਸਦ ਦਿੱਲੀ ਵਿਚ ਬੈਠੇ ਹੋਏ ਨੇ ਤੇ ਉਹਨਾਂ ਨੂੰ ਰੇਲ ਮੰਤਰੀ ਨਾਲ ਮੁਲਾਕਾਤ ਕਰਨ ਦਾ ਸਮਾਂ ਅੱਜ 1 ਵਜੇ ਮਿਲਿਆ ਸੀ ਪਰ ਉਹਨਾਂ ਦੀ ਮੁਲਾਕਾਤ ਹੋਣ ਤੋਂ ਪਹਿਲਾਂ ਹੀ ਤਰੁਣ ਚੁੱਘ ਦਿੱਲੀ ਪਹੁੰਚ ਗਏ ਅਤੇ ਉਹਨਾਂ ਦਾ ਕਹਿਣਾ ਸੀ ਕਿ ਕਾਂਗਰਸੀ ਸਾਂਸਦਾ ਤੋਂ ਪਹਿਲਾਂ ਭਾਜਪਾ ਦੇ ਵਫਦ ਦੀ ਮੀਟਿੰਗ ਰੇਲ ਮੰਤਰੀ ਨਾਲ ਹੋਵੇਗੀ ਉਸ ਤੋਂ ਬਾਅਦ ਕਾਂਗਰਸੀ ਸਾਂਸਦ ਰੇਲ ਮੰਤਰੀ ਨਾਲ ਮੁਲਾਕਾਤ ਕਰ ਸਕਣਗੇ।
Rail roko agitation
ਦੱਸਣਯੋਗ ਹੈ ਕਿ ਪੰਜਾਬ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੜਕਾਂ 'ਤੇ ਆ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ, ਜਿਸ ਕਾਰਨ ਕਿਸਾਨਾਂ ਵੱਲੋਂ ਰੇਲਾਂ ਵੀ ਰੋਕੀਆਂ ਗਈਆਂ ਸਨ ਪਰ ਬਾਅਦ 'ਚ ਕਿਸਾਨਾਂ ਵੱਲੋਂ ਆਪਣੇ ਅੰਦੋਲਨ ਦੌਰਾਨ ਮਾਲ ਗੱਡੀਆਂ ਨੂੰ ਚਲਾਉਣ ਦੀ ਰਿਆਇਤ ਦੇ ਦਿੱਤੀ ਗਈ ਸੀ।
ਫਿਰ ਵੀ ਰੇਲਵੇ ਵੱਲੋਂ ਪੂਰੀ ਰੇਲ ਸੇਵਾ ਬਹਾਲੀ ਦੇ ਮੁੱਦੇ 'ਤੇ ਪੰਜਾਬ 'ਚੋਂ ਰੇਲ ਸੇਵਾਂ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਸੀ, ਜਦੋਂ ਕਿ ਕਿਸਾਨ ਅਜੇ ਵੀ ਧਰਨੇ ਲਾ ਰਹੇ ਹਨ ਅਤੇ ਮਾਲ ਗੱਡੀਆਂ ਨੂੰ ਲੰਘਾਉਣ ਲਈ ਰਾਜ਼ੀ ਹਨ ਅਤੇ ਅੱਜ ਕਿਸਾਨਾਂ ਵੱਲੋਂ ਇਸ ਨੂੰ ਮੁੱਖ ਰੱਖਦਿਆਂ ਚੱਕਾ ਜਾਮ ਵੀ ਕੀਤਾ ਜਾ ਰਿਹਾ ਹੈ।