ਕੈਪਟਨ ਅਮਰਿੰਦਰਸਿੰਘਨੇਉਨ੍ਹਾਂਸਮੇਤਪਰਵਾਰਕਜੀਆਂਨੂੰਈ.ਡੀ. ਤੇਆਮਦਨਕਰਦੇਨੋਟਿਸਭੇਜਣਦੇਸਮੇਂਤੇਚੁੱਕੇਸਵਾਲ
Published : Nov 5, 2020, 7:30 am IST
Updated : Nov 5, 2020, 7:30 am IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਸਮੇਤ ਪਰਵਾਰਕ ਜੀਆਂ ਨੂੰ ਈ.ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ ਸਮੇਂ 'ਤੇ ਚੁੱਕੇ ਸਵਾਲ

ਨਵੀਂ ਦਿੱਲੀ, 4 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਰੂ ਪ੍ਰਭਾਵ ਨੂੰ ਬੇਅਸਰ ਕਰਨ ਲਈ ਸੋਧ ਬਿੱਲ ਪਾਸ ਕਰਨ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਇਨਕਮ ਟੈਕਸ ਵਿਭਾਗ ਵਲੋਂ ਉਨ੍ਹਾਂ ਸਮੇਤ ਪਰਵਾਰਕ ਮੈਂਬਰਾਂ ਨੂੰ ਜਾਰੀ ਕੀਤੇ ਗਏ ਵੱਖ-ਵੱਖ ਨੋਟਿਸਾਂ ਦੇ ਸਮੇਂ 'ਤੇ ਸਵਾਲ ਚੁੱਕੇ ਹਨ।
ਜੰਤਰ-ਮੰਤਰ ਵਿਖੇ ਅਪਣੇ ਧਰਨੇ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਨੂੰ ਈ.ਡੀ. ਦੇ ਨੋਟਿਸ ਤੋਂ ਇਲਾਵਾ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੂੰ ਆਮਦਨ ਕਰ ਵਿਭਾਗ ਪਾਸੋਂ ਨੋਟਿਸ ਪ੍ਰਾਪਤ ਹੋਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਇਥੋਂ ਤਕ ਕਿ ਉਨ੍ਹਾਂ ਦੀਆਂ ਦੋ ਪੋਤਰੀਆਂ, ਜਿਨ੍ਹਾਂ ਵਿਚੋਂ ਇਕ ਲਾਅ ਦੀ ਵਿਦਿਆਰਥਣ ਹੈ ਅਤੇ ਦੂਜੀ ਅਪਣੀ ਮੰਗਣੀ ਦੀ ਤਿਆਰੀ ਕਰ ਰਹੀ ਹੈ, ਦੇ ਨਾਲ-ਨਾਲ ਅੱਲ੍ਹੜ ਉਮਰ ਦੇ ਪੋਤਰੇ ਨੂੰ ਵੀ ਨਹੀਂ ਬਖਸ਼ਿਆ ਅਤੇ ਇਨ੍ਹਾਂ ਨੂੰ ਵੀ ਨੋਟਿਸ ਪ੍ਰਾਪਤ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਮੈਨੂੰ ਨਹੀਂ ਪਤਾ ਕਿ ਇਹ ਨੋਟਿਸ ਜਾਰੀ ਕਰਨ ਦੇ ਸਮੇਂ ਤੋਂ ਸਿਵਾਏ ਇਸ ਉਪਰ ਕੀ ਕਹਿਣਾ ਹੈ ਕਿਉਂ ਜੋ ਸਮਾਂ ਸ਼ੱਕੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵਲੋਂ ਵਿਧਾਨ ਸਭਾ ਵਿਚ ਖੇਤੀ ਸੋਧ ਬਿੱਲ ਪਾਸ ਕਰਵਾਉਣ ਦੇ ਮਾਰੇ ਗਏ ਹੰਭਲੇ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇਹ ਨੋਟਿਸ ਜਾਰੀ ਕੀਤੇ ਹਨ।'' ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁਧ 'ਸ਼ਹਿਰੀ ਨਕਸਲਵਾਦੀ' ਦੇ ਲਾਏ ਦੋਸ਼ਾਂ ਨੂੰ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਉਪਰ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਉਕਸਾਉਣ ਦੇ ਦੋਸ਼ ਵੀ ਰੱਦ ਕੀਤੇ ਹਨ। ਉਨ੍ਹਾਂ ਨੇ ਕਿਸਾਨ ਪ੍ਰਦਰਸ਼ਨਾਂ ਨੂੰ ਕੇਂਦਰ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਪ੍ਰਤੀਕਰਮ ਦਸਦਿਆਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀ ਰੋਜ਼ੀ-ਰੋਟੀ 'ਤੇ ਲੱਤ ਮਾਰੀ ਹੈ। ਉਨ੍ਹਾਂ ਕਿਹਾ ਕਿ ਇਹ ਬਿਖੇੜੇ ਕੇਂਦਰ ਸਰਕਾਰ ਨੇ ਖੜ੍ਹੇ ਕੀਤੇ ਹਨ ਜਦਕਿ ਪੰਜਾਬ ਸਿਰਫ ਸ਼ਾਂਤੀ ਚਾਹੁੰਦਾ ਹੈ ਤਾਂ ਕਿ ਸਾਡੀ ਕਿਸਾਨੀ ਅਤੇ ਸਨਅਤੀ ਸਮੇਤ ਸਮੁੱਚੇ ਪੰਜਾਬੀ ਹੋਰ ਪ੍ਰਫੁੱਲਤ ਹੋਣ।
ਕਿਸਾਨਾਂ ਨੂੰ ਆਜ਼ਾਦ ਕਰਨ ਲਈ ਕੇਂਦਰੀ ਖੇਤੀ ਕਾਨੂੰਨ ਲਿਆਉਣ ਬਾਰੇ ਭਾਜਪਾ ਦੇ ਦਾਅਵੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਸਲ ਵਿਚ ਆਜ਼ਾਦੀ ਦੇ ਉਲਟ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਚੁੰਗਲ ਵਿਚ ਫਸਾਇਆ ਜਾ ਰਿਹਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਦੇ ਕਿਸਾਨਾਂ ਨਾਲ ਹੀ ਨਹੀਂ ਸਗੋਂ ਹਰਿਆਣਾ, ਹਿਮਾਚਲ ਪ੍ਰimageimageਦੇਸ਼, ਉਤਰ ਪ੍ਰਦੇਸ਼ ਵਰਗੇ ਹੋਰ ਸੂਬਿਆਂ ਦੇ ਕਿਸਾਨਾਂ ਨਾਲ ਵੀ ਘੋਰ ਬੇਇਨਸਾਫੀ ਹੈ। ਆਮ ਆਦਮੀ ਪਾਰਟੀ ਦੇ ਧਰਨੇ ਵਿਚ ਸ਼ਾਮਲ ਨਾ ਹੋਣ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਇਸ ਦੇ ਦੋਗਲੇਪਣ 'ਤੇ ਸਵਾਲ ਚੁਕਦਿਆਂ ਪੁਛਿਆ ਕਿ ਇਸ ਪਾਰਟੀ ਦੇ ਵਿਧਾਇਕ ਮਤੇ ਦੀ ਕਾਪੀ ਅਤੇ ਸੋਧ ਬਿੱਲ ਰਾਜਪਾਲ ਨੂੰ ਸੌਂਪਣ ਲਈ ਉਨ੍ਹਾਂ ਨਾਲ ਕਿਉਂ ਗਏ ਸਨ ਅਤੇ ਇਥੋਂ ਤਕ ਵਿਧਾਨ ਸਭਾ ਵਿਚ ਇਸ ਦੇ ਹੱਕ ਵਿਚ ਵੋਟ ਪਾਈ ਸੀ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement