
ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ
ਚੰਡੀਗੜ੍ਹ: ਸੂਬੇ ਵਿਚ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਸਬੰਧੀ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਦੇ ਫੈਸਲੇ ਅਨੁਸਾਰ ਪੰਜਾਬ ਵਿਚ 16 ਨਵੰਬਰ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹੀਆਂ ਜਾ ਸਕਦੀਆਂ ਹਨ। ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਇਸ ਦੌਰਾਨ ਮੈਡੀਕਲ ਸਿੱਖਿਆ ਨਾਲ ਸਬੰਧਤ ਕਾਲਜ ਵੀ ਖੋਲ੍ਹੇ ਜਾਣਗੇ।
Photo
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ਮੁਤਾਬਕ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਲਈ ਸਿਹਤ ਮੰਤਰਾਲੇ ਵਲੋਂ ਜਾਰੀ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।