ਪਾਕਿਸਤਾਨ ਸਰਕਾਰ ਦੇ ਫੈਸਲੇ ਨੇ ਸਿੱਖਾਂ ਦੇ ਦਿਲ 'ਤੇ ਸੱਟ ਮਾਰੀ- ਹਰਸਿਮਰਤ ਬਾਦਲ 
Published : Nov 5, 2020, 3:47 pm IST
Updated : Nov 5, 2020, 3:47 pm IST
SHARE ARTICLE
Harsimrat Badal
Harsimrat Badal

ਬੀਬੀ ਬਾਦਲ ਨੇ ਪੀਐਮ ਮੋਦੀ ਤੇ ਵਿਦੇਸ਼ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ

ਚੰਡੀਗੜ੍ਹ: ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਦੇਖ-ਰੇਖ ਦੀ ਜ਼ਿੰਮੇਵਾਰੀ ਵਾਪਸ ਲੈਣ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ। 

Gurudwara Kartarpur SahibGurudwara Kartarpur Sahib

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਜਿਹਾ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਜਦੋਂ ਕਿਸੇ ਦੇਸ਼ ਦੀ ਸਰਕਾਰ ਨੇ ਕਿਸੇ ਭਾਈਚਾਰੇ ਦੇ ਧਾਰਮਕ ਸਥਾਨ 'ਤੇ ਕਬਜ਼ਾ ਕੀਤਾ ਹੋਵੇ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਨੇ ਸਿੱਖਾਂ ਦੇ ਦਿਲ 'ਤੇ ਸੱਟ ਮਾਰੀ ਹੈ। 

Harsimrat BadalHarsimrat Badal

ਦੱਸ ਦਈਏ ਕਿ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਸੇਵਾ ਸੰਭਾਲ ਦਾ ਪ੍ਰਬੰਧ ਇਕ ਗ਼ੈਰ-ਸਿੱਖ ਸੰਸਥਾ ਈਟੀਬੀਪੀ ਨੂੰ ਸੌਂਪ ਦਿੱਤੇ ਜਾਣ ਨੂੰ ਲੈ ਕੇ ਸਾਰੇ ਸਿੱਖ ਜਗਤ ਵਿਚ ਰੋਸ ਹੈ। ਬੀਬੀ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾਐਸ ਜੈਸ਼ੰਕਰ ਨੂੰ ਅਪੀਲ ਕੀਤੀ।

Imran khan opens treasury to battle corona virus in pakistan finances package declaredImran khan

ਉਹਨਾਂ ਕਿਹਾ ਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਤੁਰੰਤ ਇਸ ਵਿਸ਼ੇ 'ਤੇ ਗੱਲਬਾਤ ਕਰਨ, ਤਾਂ ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਸ ਅਸਥਾਨ ਦੇ ਪ੍ਰਬੰਧਨ ਦਾ ਬਣਦਾ ਹੱਕ, ਛੇਤੀ ਤੋਂ ਛੇਤੀ ਉਸ ਨੂੰ ਮੁੜ ਦਿੱਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement