
ਮੋਦੀ ਸਰਕਾਰ ਪੰਜਾਬ ਨਾਲ ਇਸ ਤਰ੍ਹਾਂ ਵਿਤਕਰਾ ਕਰ ਰਹੀ ਹੈ ਜਿਵੇਂ ਉਹ ਦੇਸ਼ ਦਾ ਹਿੱਸਾ ਨਹੀਂ : ਖਹਿਰਾ
ਨਵੀਂ ਦਿੱਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੱਦੇ 'ਤੇ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨੇ 'ਚ ਸ਼ਾਮਲ ਹੋਏ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਮੋਦੀ ਸਰਕਾਰ ਵਲੋਂ ਕਿਸਾਨਾਂ ਲਈ ਅਖ਼ਤਿਆਰ ਕੀਤੇ ਰਵਈਏ ਨੂੰ ਤਾਨਾਸ਼ਾਹੀ ਕਰਾਰ ਦਿਤਾ ਹੈ। ਖਹਿਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਤਸੱਲੀ ਦਿਵਾਉਣ ਦੀ ਬਜਾਏ ਸਗੋਂ ਸਬਕ ਸਿਖਾਉਣ ਦੀ ਨੀਤੀ ਅਪਣਾ ਰਹੀ ਹੈ ਜਿਸ ਦੇ ਚਲਦੇ ਕਿਸਾਨਾਂ ਨੂੰ ਟਿਚਰਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦਾ ਨਤੀਜਾ ਹੈ ਕਿ ਇਕ ਪਾਸੇ ਤਿਉਹਾਰੀ ਸੀਜ਼ਨ ਹੈ, ਦੂਜੇ ਪਾਸੇ ਕੇਂਦਰ ਨੇ ਪੰਜਾਬ ਦੀਆਂ ਰੇਲਾਂ ਰੋਕ ਅਤੇ ਫ਼ੰਡ ਵੀ ਰੋਕ ਦਿੱਤੇ ਹਨ। ਰਾਸ਼ਟਰਪਤੀ ਵਲੋਂ ਮਿਲਣ ਲਈ ਸਮਾਂ ਨਾ