ਭਾਰੀ ਨੁਕਸਾਨ ਤੋਂ ਬਾਅਦ ਬੜੀ ਦੇਰ ਨਾਲ ਜਾਗੇ ਕਾਂਗਰਸੀ ਸੰਸਦ- 'ਆਪ'
Published : Nov 5, 2020, 4:58 pm IST
Updated : Nov 5, 2020, 4:58 pm IST
SHARE ARTICLE
Harpal Cheema
Harpal Cheema

ਹਰਪਾਲ ਸਿੰਘ ਚੀਮਾ ਅਤੇ ਮੀਤ ਹੇਅਰ ਵੱਲੋਂ ਕੇਂਦਰ ਨੂੰ ਤੁਰੰਤ ਮਾਲ ਗੱਡੀਆਂ ਚਲਾਉਣ ਦੀ ਅਪੀਲ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਕੀਤੀ ਗਈ ਮੁਲਾਕਾਤ ਨੂੰ ਦੇਰ ਨਾਲ ਉਠਾਇਆ ਗਿਆ ਕਦਮ ਕਰਾਰ ਦਿੰਦੇ ਹੋਏ ਕੇਂਦਰ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਪੰਜਾਬ 'ਚ ਮਾਲ ਗੱਡੀਆਂ ਦੀ ਸੇਵਾ ਤੁਰੰਤ ਬਹਾਲ ਕੀਤੀ ਜਾਵੇ।

Harpal Cheema And CM Amrinder SinghHarpal Cheema And CM Amrinder Singh

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਬਿਹਤਰ ਹੁੰਦਾ ਨਾ ਕੇਵਲ ਕਾਂਗਰਸੀ ਸੰਸਦ ਬਲਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੇਂਦਰੀ ਰੇਲ ਮੰਤਰੀ ਅਤੇ ਪ੍ਰਧਾਨ ਮੰਤਰੀ ਨਾਲ ਸਮੇਂ ਸਿਰ ਮੁਲਾਕਾਤ ਕਰਕੇ ਰੇਲਾਂ ਅਤੇ ਕਿਸਾਨਾਂ ਦਾ ਮਸਲਾ ਹੱਲ ਕਰਾ ਲਿਆ ਗਿਆ ਹੁੰਦਾ।

cmCM Amrinder Singh

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਭਗ 3 ਮਹੀਨਿਆਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ। ਪੰਜਾਬ 'ਚ ਕਾਂਗਰਸ ਦੀ ਸਰਕਾਰ ਹੈ ਅਤੇ ਕੈਪਟਨ ਸਰਕਾਰ ਦੀ ਇਹ ਮੁੱਢਲੀ ਡਿਊਟੀ ਬਣਦੀ ਸੀ ਕਿ ਉਹ ਡਰਾਮੇਬਾਜ਼ੀ ਕਰਨ ਦੀ ਥਾਂ ਕੇਂਦਰ ਕੋਲ ਗੰਭੀਰਤਾ ਨਾਲ ਗੱਲਬਾਤ ਕਰਦੀ ਅਤੇ ਮਸਲੇ ਦਾ ਹੱਲ ਕੱਢਦੀ, ਪਰੰਤੂ ਸੱਤਾਧਾਰੀ ਕਾਂਗਰਸੀ ਤਿੰਨ ਮਹੀਨਿਆਂ ਤੋਂ ਸੁੱਤੇ ਪਏ ਹਨ। ਜਿਸ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਸੱਟ ਵੱਜੀ ਹੈ, ਜਿਸ ਲਈ ਅਮਰਿੰਦਰ ਸਿੰਘ ਅਤੇ ਮੋਦੀ ਸਰਕਾਰਾਂ ਸਿੱਧੇ 'ਤੌਰ 'ਤੇ ਜ਼ਿੰਮੇਵਾਰ ਹਨ।

CM Amrinder SinghCM Amrinder Singh

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦਾ ਬੜਾ ਭਾਰੀ ਨੁਕਸਾਨ ਹੋ ਰਿਹਾ ਹੈ। ਕਿਸਾਨ ਸੰਘਰਸ਼ 'ਤੇ ਹਨ ਅਤੇ ਵਪਾਰ-ਕਾਰੋਬਾਰ ਠੱਪ ਹੋਇਆ ਪਿਆ ਹੈ, ਪਰੰਤੂ ਇਸ ਦੇ ਬਾਵਜੂਦ ਕੈਪਟਨ ਸਰਕਾਰ ਪੰਜਾਬ 'ਚ 'ਖ਼ੁਸ਼ਹਾਲ ਕਿਸਾਨ' ਦੇ ਬੋਰਡ ਲਗਾ ਕੇ ਖ਼ੁਦ ਦੀ ਮਸ਼ਹੂਰੀ ਕਰਨ 'ਚ ਮਗ਼ਰੂਰ ਹੈ, ਜਦਕਿ ਕੇਂਦਰ ਸਰਕਾਰ ਬਦਲਾਖੋਰੀ ਦੀ ਰਾਜਨੀਤੀ 'ਤੇ ਉੱਤਰੀ ਹੋਈ ਹੈ।

ਆਪ' ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਹੀ ਭਾਰੀ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਪੰਜਾਬ ਨਾਲ ਟਕਰਾਅ ਦੀ ਨੀਤੀ ਛੱਡ ਕੇ ਸਭ ਤੋਂ ਪਹਿਲਾਂ ਮਾਲ ਗੱਡੀਆਂ ਦੀ ਬਹਾਲੀ ਕਰੇ।'ਆਪ' ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਬਤੌਰ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ ਦਾ ਮਸਲਾ ਹੱਲ ਕਰਾਉਣ। ਇਸ ਲਈ ਕੈਪਟਨ ਅਮਰਿੰਦਰ ਸਿੰਘ ਜਾਂ ਤਾਂ ਮੋਦੀ ਸਰਕਾਰ ਕੋਲੋਂ ਕਾਲੇ ਕਾਨੂੰਨ ਵਾਪਸ ਕਰਵਾ ਕੇ ਐਮਐਸਪੀ ਉੱਤੇ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਿਵਾਉਣ ਅਤੇ ਜਾਂ ਫਿਰ ਸੂਬਾ ਸਰਕਾਰ ਵੱਲੋਂ ਐਮਐਸਪੀ ਮੁਤਾਬਿਕ ਖ਼ਰੀਦ ਦੀ ਗਰੰਟੀ ਖ਼ੁਦ ਓਟਣ। ਇਹੋ ਕਿਸਾਨਾਂ ਦੀ ਮੰਗ ਹੈ, ਜੋ ਅਜਿਹਾ ਨਹੀਂ ਕਰ ਸਕਦੇ ਤਾਂ ਕੈਪਟਨ ਨੂੰ ਗੱਦੀ ਛੱਡ ਦੇਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement