
ਬੋਲੀ ਸਰਕਾਰ ਨੂੰ ਜਗਾਉਣ ਲਈ ਅਸੀਂ ਧਮਾਕਾ ਕਰਨ ਆਏ ਹਾਂ : ਨਵਜੋਤ ਸਿੰਘ ਸਿੱਧੂ
ਨਵੀਂ ਦਿੱਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਿਸਾਨੀ ਦੇ ਹੱਕ 'ਚ ਰਾਜਘਾਟ ਦਿੱਲੀ ਵਿਖੇ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ 'ਤੇ ਵੱਡੇ ਸ਼ਬਦੀ ਹਮਲੇ ਕੀਤੇ ਹਨ। ਕੇਂਦਰ ਦੀ ਨੀਤੀ ਅਤੇ ਨੀਅਤ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰਾਂ ਦੀ ਨੀਅਤ ਨੀਤੀਆਂ 'ਚ ਦਿਸ ਜਾਂਦੀ ਹੈ, ਜਦਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਦੋ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਹਨ। ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਪੱਖੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਾਨੂੰਨ ਬਣਾਉਣ ਦਾ ਮਕਸਦ ਕਿਸਾਨੀ ਦਾ ਰਿਮੋਟ ਕੰਟਰੋਲ ਪੂੰਜੀਪਤੀਆ ਦੇ ਹੱਥ ਦੇਣਾ ਹੈ। ਕੇਂਦਰ ਨੂੰ ਵੰਗਾਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਮਰਦੇimage