
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਪੀਣ ਵਾਲਾ ਪਾਣੀ ਸਾਫ ਨਹੀਂ ਹੈ, ਜਿਸ ਕਾਰਨ ਬੱਚੇ ਬਿਮਾਰ ਹੋ ਰਹੇ ਹਨ।
ਪਟਿਆਲਾ (ਗਗਨਦੀਪ ਸਿੰਘ): ਰਾਜਪੁਰਾ ਦੇ ਮਿਰਚ ਮੰਡੀ ਇਲਾਕੇ ਵਿਚ ਗੰਦੇ ਪਾਣੀ ਦੀ ਸਪਲਾਈ ਕਾਰਨ 4 ਬੱਚਿਆਂ ਦੀ ਡਾਇਰੀਆ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਪੀਣ ਵਾਲਾ ਪਾਣੀ ਸਾਫ ਨਹੀਂ ਹੈ, ਜਿਸ ਕਾਰਨ ਬੱਚੇ ਬਿਮਾਰ ਹੋ ਰਹੇ ਹਨ।
Photo
ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਇਲਾਕੇ ਦੇ ਦਰਜਨ ਦੇ ਕਰੀਬ ਬੱਚੇ ਹਸਪਤਾਲ ਵਿਚ ਦਾਖਲ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵਲੋਂ ਕੈਂਪ ਲਗਾ ਕੇ ਬੱਚਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਦਾ ਕਹਿਣਾ ਹੈ ਕਿ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।