
ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
ਅੰਮ੍ਰਿਤਸਰ : ਇਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਤਾਂ ਦੂਜੇ ਪਾਸੇ ਅੰਮ੍ਰਿਤਸਰ ਪੁਤਲੀ ਘਰ ਮਾਰਕੀਟ ਵਿੱਚ ਤਿੰਨ ਕੱਪੜੇ ਦੀਆਂ ਦੁਕਾਨਾਂ ਉੱਤੇ ਭਿਆਨਕ ਅੱਗ ਲੱਗ ਗਈ।
photo
ਅੱਗ ਇੰਨੀ ਜ਼ਬਰਦਸਤ ਸੀ ਕਿ ਦੁਕਾਨਾਂ ਦੀਆਂ ਤਿੰਨੇ ਮੰਜ਼ਿਲਾਂ ਨੂੰ ਅੱਗ ਨੇ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਦੁਕਾਨਾਂ ਦੇ ਵਿਚ ਪਿਆ ਸਾਰਾ ਕੱਪੜਾ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੇ ਮੌਕੇ ਤੇ ਦਮਕਲ ਵਿਭਾਗ ਦੀਆਂ ਗੱਡੀਆਂ ਪਹੁੰਚ ਗਈਆਂ ਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।