
ਅਕਸ਼ੈ ਕੁਮਾਰ ਮੋਦੀ ਦਾ ਬਹੁਤ ਵੱਡਾ ਚਮਚਾ ਹੈ -ਕਿਸਾਨ ਆਗੂ
ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ) : ਸਥਾਨਕ ਮਾਨਾਂਵਾਲਾ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਅਕਸ਼ੈ ਕੁਮਾਰ ਦਾ ਕੀਤਾ ਪਿੱਟ ਸਿਆਪਾ ਤੇ ਪੁਤਲਾ ਵੀ ਫੂਕਿਆ ਗਿਆ। ਕਿਸਾਨਾਂ ਨੇ ਕਿਹਾ ਅਕਸ਼ੈ ਕੁਮਾਰ ਦੀ ਸੂਰਿਆਵੰਸ਼ਮ ਫ਼ਿਲਮ ਪੰਜਾਬ ਦੇ ਕਿਸੇ ਵੀ ਸਿਨੇਮਾ ਘਰ ਦੇ ਵਿਚ ਰਿਲੀਜ਼ ਨਹੀਂ ਹੋਣ ਦਿਆਂਗੇ।
protest againts akshay kumar
ਦੱਸ ਦੇਈਏ ਕਿ ਅੱਜ ਅੰਮ੍ਰਿਤਸਰ ਦੇ ਮਾਨਾਂਵਾਲਾ ਟੋਲ ਪਲਾਜ਼ਾ ਵਿਖੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਇਕੱਠੇ ਹੋ ਕੇ ਬਾਲੀਵੁੱਡ ਦੇ ਫਿਲਮ ਅਭਿਨੇਤਾ ਅਕਸ਼ੈ ਕੁਮਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਸ ਦਾ ਪੁਤਲਾ ਫੂਕਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਾਲੀਵੁੱਡ ਦਾ ਅਭਿਨੇਤਾ ਅਕਸ਼ੈ ਕੁਮਾਰ ਮੋਦੀ ਦਾ ਬਹੁਤ ਵੱਡਾ ਚਮਚਾ ਹੈ।
farmers protest in amritsar
ਉਨ੍ਹਾਂ ਕਿਹਾ ਕਿ ਉਹ ਮੋਦੀ ਦੇ ਨਾਲ ਮਿਲ ਕੇ ਆਉਣ ਵਾਲੇ ਸਮੇਂ ਦੇ ਵਿਚ ਕਿਸਾਨਾਂ ਅਤੇ ਮੋਦੀ 'ਤੇ ਇੱਕ ਫਿਲਮ ਬਣਾਉਣ ਜਾ ਰਿਹਾ ਹੈ ਜਿਸ ਦਾ ਅਸੀਂ ਪੂਰੇ ਦੇਸ਼ ਦੇ ਵਿਚ ਡਟ ਕੇ ਵਿਰੋਧ ਕਰਾਂਗੇ। ਕਿਸਾਨਾਂ ਨੇ ਕਿਹਾ ਕਿ ਉਸ ਦੀ ਆਉਣ ਵਾਲੀ ਫ਼ਿਲਮ ਸੂਰਿਆਵੰਸ਼ਮ ਨੂੰ ਵੀ ਉਹ ਪੰਜਾਬ ਦੇ ਕਿਸੇ ਵੀ ਸਿਨੇਮਾ ਘਰ ਦੇ ਵਿਚ ਰਿਲੀਜ਼ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਨਵੀਂ ਆ ਰਹੀ ਫਿਲਮ ਦੇ ਉੱਤੇ ਮੋਦੀ ਦੇ ਕਾਰਪੋਰੇਟ ਘਰਾਨਿਆਂ ਅੰਬਾਨੀ ਅਤੇ ਅਡਾਨੀ ਦਾ ਪੈਸਾ ਲੱਗਾ ਹੈ।ਇਸ ਮੌਕੇ ਕਿਸਾਨਾਂ ਵਲੋਂ ਅਕਸ਼ੈ ਕੁਮਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਉਸ ਦਾ ਪੁਤਲਾ ਵੀ ਫੂਕਿਆ ਗਿਆ।