ਦੀਵਾਲੀ ਵਾਲੀ ਰਾਤ ਧਰਨੇ 'ਤੇ ਬੈਠੇ ਅਧਿਆਪਕਾਂ ਨੂੰ ਮਿਲਣ ਲਈ ਪਹੁੰਚੇ ਪਰਗਟ ਸਿੰਘ 
Published : Nov 5, 2021, 8:24 am IST
Updated : Nov 5, 2021, 8:27 am IST
SHARE ARTICLE
Cabinet Minister Pargat Singh
Cabinet Minister Pargat Singh

ਕਿਹਾ, ਤੁਸੀਂ ਮੇਰੇ ਧੀਆਂ-ਪੁੱਤਾਂ ਵਰਗੇ ਹੋ। ਤਿਉਹਾਰਾਂ ਵਾਲੇ ਦਿਨ ਤੁਸੀਂ ਬਾਹਰ ਬੈਠੇ ਹੋ, ਤਾਂ ਮੈਂ ਦੀਵਾਲੀ ਕਿਵੇਂ ਮਨਾਵਾਂ   

ਮੇਰੇ ਧੀਆਂ-ਪੁੱਤ ਸੜਕਾਂ ਉਤੇ ਬੈਠੇ ਹੋਣ, ਮੈਂ ਘਰ ਦੀਵਾਲੀ ਕਿਵੇਂ ਮਨਾ ਸਕਦਾ- ਪਰਗਟ ਸਿੰਘ

ਸਿੱਖਿਆ ਮੰਤਰੀ ਨੇ ਮੰਗਾਂ ਉਤੇ ਸਕਰਾਤਮਕ ਰਵੱਈਏ ਨਾਲ ਹਰ ਸੰਭਵ ਹੱਲ ਦਾ ਵਿਸ਼ਵਾਸ ਦਿਵਾਇਆਜਲੰਧਰ : ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੀਵਾਲੀ ਦੀ ਰਾਤ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਜਲੰਧਰ ਸਥਿਤ ਆਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ। ਸਿੱਖਿਆ ਮੰਤਰੀ ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤਿਉਹਾਰ ਦੇ ਦਿਨ ਤੁਸੀ ਬਾਹਰ ਬੈਠੇ ਹੋ ਤਾਂ ਮੈਂ ਕਿਵੇਂ ਦੀਵਾਲੀ ਦੀਆਂ ਖੁਸ਼ੀਆਂ ਮਨਾ ਸਕਦਾ ਹਾਂ।”

Pargat SinghPargat Singh

ਪਰਗਟ ਸਿੰਘ ਨੇ ਨੌਜਵਾਨਾਂ ਨੂੰ ਮਠਿਆਈਆਂ ਵੀ ਵੰਡੀਆਂ। ਉਨ੍ਹਾਂ ਸੱਦਾ ਦਿੱਤਾ ਕਿ ਮਸਲੇ ਦਾ ਹੱਲ ਸੜਕ ਉਤੇ ਨਹੀਂ, ਗੱਲਬਾਤ ਨਾਲ ਹੀ ਹੋ ਸਕਦਾ ਹੈ ਅਤੇ ਉਹ ਉਨ੍ਹਾਂ ਦੀ ਹਰ ਗੱਲ ਸੁਣ ਕੇ ਇਸ ਨੂੰ ਸਕਰਾਤਮਕ ਤਰੀਕੇ ਨਾਲ ਹੱਲ ਕਰਨਾ ਚਾਹੁੰਦੇ ਹਨ। 

pargat singhpargat singh

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਕਦੇ ਵੀ ਤਰਜੀਹੀ ਵਿਸ਼ਾ ਨਹੀਂ ਰਿਹਾ ਅਤੇ ਪਿਛਲੇ ਲੰਬੇ ਸਮੇਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਜੋਕੀ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਚੀਨ-ਜਪਾਨ ਜਿਹੇ ਵਿਕਸਤ ਮੁਲਕਾਂ ਦੀ ਉਦਾਹਰਨ ਦਿੰਦਿਆਂ ਮਨੁੱਖੀ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਵਕਾਲਤ ਕੀਤੀ। ਪਰਗਟ ਸਿੰਘ ਨੇ ਕਿਹਾ ਕਿ ਜੋ ਵੀ ਉਨ੍ਹਾਂ ਦੀ ਪਹੁੰਚ ਵਿੱਚ ਹੋਇਆ ਅਤੇ ਵੱਧ ਤੋਂ ਵੱਧ ਸੰਭਵ ਹੋਇਆ, ਉਹ ਸੰਘਰਸ਼ ਕਰ ਰਹੇ ਅਧਿਆਪਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਕਰਨਗੇ ਕਿਉਂਕਿ ਉਨ੍ਹਾਂ ਖ਼ੁਦ ਸਿੱਖਿਆ ਵਿਭਾਗ ਮੰਗ ਕੇ ਲਿਆ। ਸਿੱਖਿਆ ਮੰਤਰੀ ਨੇ ਕਿਹਾ ਨੌਜਵਾਨ ਹਮੇਸ਼ਾ ਹੀ ਉਨ੍ਹਾਂ ਦੇ ਦਿਲ ਦੇ ਸਭ ਤੋਂ ਨੇੜੇ ਰਹੇ ਹਨ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement