
ਕੱਲ੍ਹ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਪੰਜਾਬ ਕੈਬਨਿਟ ਦੀ ਬੈਠਕ ਵਿਚ ਪੰਜਾਬ ਸਰਕਾਰ ਵਲੋਂ ਪੈਟਰੋਲ-ਡੀਜ਼ਲ ’ਤੇ ਵੈਟ ਵਿਚ ਕਟੌਤੀ ਸਬੰਧੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
ਲੁਧਿਆਣਾ (ਰਾਜਵਿੰਦਰ ਸਿੰਘ): ਕੱਲ੍ਹ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਪੰਜਾਬ ਕੈਬਨਿਟ ਦੀ ਬੈਠਕ ਵਿਚ ਪੰਜਾਬ ਸਰਕਾਰ ਵਲੋਂ ਪੈਟਰੋਲ-ਡੀਜ਼ਲ ’ਤੇ ਵੈਟ ਵਿਚ ਕਟੌਤੀ ਸਬੰਧੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੁਧਿਆਣਾ ਵਿਖੇ ਇਸ ਦੇ ਸੰਕੇਤ ਦਿੱਤੇ ਹਨ।
Petrol Price
ਹੋਰ ਪੜ੍ਹੋ: ਹਰਿਆਣਾ ‘ਚ ਕਿਸਾਨਾਂ ਵਲੋਂ BJP ਦੇ ਰਾਜ ਸਭਾ ਮੈਂਬਰ ਦਾ ਵਿਰੋਧ, ਪੁਲਿਸ ਨੇ ਕੀਤਾ ਲਾਠੀਚਾਰਜ
ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਵਿਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਇਸ ਨੂੰ ਲੈ ਕੇ ਸੂਬਾ ਸਰਕਾਰ ਵੀ ਜਲਦ ਕੋਈ ਨਾ ਕੋਈ ਐਲਾਨ ਜ਼ਰੂਰ ਕਰੇਗੀ। ਉਹਨਾਂ ਕਿਹਾ ਕਿ ਇਹ ਕਟੌਤੀ ਕਿੰਨੀ ਹੋਵੇਗੀ, ਇਸ ਸਬੰਧੀ ਫੈਸਲਾ ਕੱਲ੍ਹ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਲਿਆ ਜਾਵੇਗਾ। ਉਹਨਾਂ ਭਰੋਸਾ ਦਿੱਤਾ ਕਿ ਸਰਕਾਰ ਵਲੋਂ ਆਮ ਲੋਕਾਂ ਨੂੰ ਕੋਈ ਨਾ ਕੋਈ ਰਾਹਤ ਜ਼ਰੂਰ ਦਿੱਤੀ ਜਾਵੇਗੀ।
Manpreet Badal
ਹੋਰ ਪੜ੍ਹੋ: NCB ਸਾਹਮਣੇ ਪੇਸ਼ ਹੋਏ ਆਰਯਨ ਖ਼ਾਨ, ਜ਼ਮਾਨਤ ਦੀਆਂ ਸ਼ਰਤਾਂ ਦਾ ਹਿੱਸਾ ਹੈ ਇਹ ਹਫ਼ਤਾਵਾਰੀ ਪੇਸ਼ੀ
ਇਸ ਦੌਰਾਨ ਲੁਧਿਆਣਾ ਇੰਡਸਟਰੀ ਦਰਪੇਸ਼ ਲਗਾਤਾਰ ਵਧ ਰਹੀਆਂ ਕੱਚੇ ਮਾਲ ਦੀਆਂ ਕੀਮਤਾਂ ਨੂੰ ਲੈ ਕੇ ਆ ਰਹੀਆਂ ਮੁਸ਼ਕਿਲਾਂ ਬਾਰੇ ਉਹਨਾਂ ਕਿਹਾ ਕਿ ਬੀਤੇ ਇਕ ਸਾਲ ਵਿਚ ਸਟੀਲ ਦੀਆਂ ਕੀਮਤਾਂ ਲਗਪਗ ਦੁੱਗਣੀਆਂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਦੇਸ਼ ਵਿਚ ਕੁਝ ਲੋਕ ਹੀ ਸਟੀਲ ਬਣਾ ਰਹੇ ਹਨ, ਜਿਸ ਕਰਕੇ ਸਟੀਲ ਦੀਆਂ ਕੀਮਤਾਂ ਲਗਾਤਾਰ ਵਧਾ ਰਹੇ ਹਨ। ਉਹਨਾਂ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਨਗੇ ਕਿ ਇਸ ’ਤੇ ਕੋਈ ਨਾ ਕੋਈ ਰਾਹਤ ਜ਼ਰੂਰ ਦਿੱਤੀ ਜਾਵੇ।
Petrol-Diesel
ਹੋਰ ਪੜ੍ਹੋ: ਕੰਟੇਨਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਅੱਗੀ ਭਿਆਨਕ ਅੱਗ, ਜ਼ਿੰਦਾ ਸੜੇ ਭੈਣ-ਭਰਾ
ਦੱਸ ਦਈਏ ਕਿ ਪੰਜਾਬ ਦੇ ਵਿੱਤ ਮੰਤਰੀ ਲੁਧਿਆਣਾ ਦੇ ਭਗਵਾਨ ਵਿਸ਼ਵਕਰਮਾ ਮੰਦਿਰ ਪਹੁੰਚੇ ਸਨ। ਮਨਪ੍ਰੀਤ ਬਾਦਲ ਵੱਲੋਂ ਵਿਸ਼ਵਕਰਮਾ ਮੰਦਿਰ ਦੀ ਉਸਾਰੀ ਲਈ ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਜਿਸ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਹੈ, ਉਹ ਚੰਡੀਗੜ੍ਹ ਦਫ਼ਤਰ ਤੱਕ ਪਹੁੰਚ ਕਰ ਸਕਦਾ ਹੈ ਜਾਂ ਮੇਲ ਰਾਹੀਂ ਆਪਣੀ ਤਕਲੀਫ ਦੱਸ ਸਕਦਾ ਹੈ ਉਸ ਦਾ ਤੁਰੰਤ ਨਿਪਟਾਰਾ ਹੋਵੇਗਾ।