
ਇਨਸਾਫ ਲਈ ਪਰਿਵਾਰ ਨੇ ਥਾਣੇ ਦੇ ਬਾਹਰ ਲਾਸ਼ ਰੱਖ ਕੇ ਲਾਇਆ ਧਰਨਾ
ਜਲੰਧਰ (ਨਿਸ਼ਾ ਸ਼ਰਮਾ): ਜਲੰਧਰ ਦੇ ਮਹਿਤਪੁਰ ਇਲਾਕੇ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਥੇ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦਾ ਕਾਰਨ ਜ਼ਮੀਨੀ ਝਗੜਾ ਦੱਸਿਆ ਜਾ ਰਿਹਾ ਹੈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਲਾਡੀ ਵਜੋਂ ਹੋਈ ਹੈ, ਜਿਸ ਦਾ ਕਿਸੇ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ।
Youth shot dead in Jalandhar over land dispute
ਹੋਰ ਪੜ੍ਹੋ: ਨਵਜੋਤ ਸਿੱਧੂ ਨੇ ਵਾਪਸ ਲਿਆ ਅਸਤੀਫ਼ਾ, ਕਿਹਾ- 'ਜਦੋਂ AG ਨਿਯੁਕਤ ਹੋਵੇਗਾ, ਉਦੋਂ ਸੰਭਾਲਾਂਗਾ ਚਾਰਜ'
ਪਰਿਵਾਰ ਵੱਲੋਂ ਮਹਿਤਪੁਰ ਥਾਣੇ ਦੇ ਬਾਹਰ ਲਾਸ਼ ਰੱਖ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਉਦੋਂ ਤੱਕ ਧਰਨਾ ਪ੍ਰਦਰਸ਼ਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਵਿਵਾਦ ਦੇ ਚਲਦਿਆਂ ਹੀ ਅਣਪਛਾਤਿਆਂ ਵੱਲੋਂ ਉਕਤ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਹੋਣ ’ਤੇ ਇਲਾਕਾ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
Youth shot dead in Jalandhar over land dispute
ਹੋਰ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ
ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਿਤਪਾਲ ਸਿੰਘ ਪੁੱਤਰ ਕੈਰੋ ਸਿੰਘ ਵਾਸੀ ਮਹਿਤਪੁਰ ਨੇ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਲਾਡੀ ਪੁੱਤਰ ਹਰਭਜਨ ਸਿੰਘ ਵਾਸੀ ਮਹਿਤਪੁਰ ਦਾ ਕਤਲ ਕੀਤਾ ਹੈ।