ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਘਰ ਵਿਚ ਛਾਇਆ ਮਾਤਮ 
Published : Nov 5, 2022, 2:37 pm IST
Updated : Nov 5, 2022, 2:38 pm IST
SHARE ARTICLE
Death of youth due to drug overdose
Death of youth due to drug overdose

ਮਜ਼ਦੂਰੀ ਤੋਂ ਕਮਾਇਆ ਪੈਸਾ ਵੀ ਨਸ਼ੇ 'ਤੇ ਲਗਾਉਂਦਾ ਸੀ ਮ੍ਰਿਤਕ, ਘਰ ਦੀ ਹਾਲਤ ਵੀ ਹੋਈ ਖ਼ਸਤਾ 

ਬਰਨਾਲਾ : ਬਰਨਾਲਾ ਦੇ ਸੰਧੂ ਪੱਤੀ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬੂਟਾ ਸਿੰਘ ਵਜੋਂ ਹੋਈ ਹੈ। ਇਸ ਬਾਰੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦਾ ਸੀ। ਨਸ਼ੇ ਦਾ ਆਦਿ ਹੋਣ ਕਾਰਨ ਉਹ ਸਾਰੀ ਕਮਾਈ ਨਸ਼ੇ ਉਪਰ ਉਡਾ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਬੂਟਾ ਸਿੰਘ ਦੀ ਮੌਤ ਹੋ ਗਈ ਹੈ।

ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਨਸ਼ੇ ਦੀ ਲਤ ਕਾਰਨ ਮ੍ਰਿਤਕ ਬੂਟਾ ਸਿੰਘ ਦੇ ਘਰ ਦੇ ਹਾਲਾਤ ਇੰਨੇ ਮਾੜੇ ਹਨ ਕਿ ਘਰ ਵਿਚ ਕੋਈ ਦਰਵਾਜ਼ਾ ਜਾਂ ਖਿੜਕੀ ਤਕ ਵੇਖਣ ਨੂੰ ਨਹੀਂ ਬਚੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਬੂਟਾ ਸਿੰਘ ਵਲੋਂ ਨਸ਼ੇ ਦੀ ਡੋਜ਼ ਵੱਧ ਲੈਣ ਕਰ ਕੇ ਉਸ ਦੀ ਹਾਲਾਤ ਵਿਗੜ ਗਈ ਅਤੇ ਉਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਨਸ਼ੇ ਨੂੰ ਠੱਲ੍ਹ ਪਾਈ ਜਾਵੇ ਤਾਂ ਜੋ ਕਿਸੇ ਦੀ ਵੀ ਕੀਮਤੀ ਜਾਨ ਨਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ੇ ਉਪਰ ਸਖ਼ਤ ਕਦਮ ਚੁੱਕ ਕੇ ਇਸ ਦਾ ਖਾਤਮਾ ਕਰਨਾ ਚਾਹੀਦਾ ਹੈ ਤਾਂ ਕਿ ਨਸ਼ੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੀ ਸਾਡੀ ਨੌਜਵਾਨੀ ਨੂੰ ਬਚਾਇਆ ਜਾ ਸਕੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement