
ਕੇਜਰੀਵਾਲ ਨੇ ਪਰਾਲੀ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਕੀਤਾ ਦੋਸ਼ ਮੁਕਤ
ਭਗਵੰਤ ਮਾਨ ਦੀ ਮÏਜੂਦਗੀ 'ਚ ਮਸਲੇ ਦੇ ਹੱਲ 'ਚ ਨਾਕਾਮੀ ਲਈ ਸਰਕਾਰਾਂ 'ਤੇ ਪਾਈ ਜ਼ਿੰਮੇਵਾਰੀ
ਚੰਡੀਗੜ੍ਹ, 4 ਨਵੰਬਰ (ਭੁੱਲਰ) : ਦਿਲੀ 'ਚ ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫਰੰਸ ਵੀ ਪੰਜਾਬ ਲਈ ਅਹਿਮ ਰਹੀ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦੀ ਮÏਜੂਦਗੀ 'ਚ ਦੇਸ਼ ਦੀ ਰਾਜਧਾਨੀ ਦੇ ਮੀਡੀਆ ਸਾਹਮਣੇ ਕਿਹਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ 'ਚ ਦਿਲੀ 'ਚ ਹੋ ਰਹੇ ਪ੍ਰਦੂਸ਼ਣ ਪੰਜਾਬ ਦੇ ਕਿਸਾਨਾਂ ਦਾ ਕੋਈ ਦੋਸ਼ ਨਹੀਂ ਹੈ ਬਲਕਿ ਇਸ ਲਈ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ¢ ਉਨ੍ਹਾਂ ਕਿਹਾ ਹੈ ਕਿ ਦਿੱਲੀ ਜਾ ਹੋਰ ਥਾਵਾਂ ਤੇ ਪਰਾਲੀ ਦਾ ਧੂੰਆਂ ਬਾਅਦ 'ਚ ਪਹੁੰਚਦਾ ਹੈ ਪਰ ਸੱਭ ਤੋਂ ਪਹਿਲਾਂ ਕਿਸਾਨਾਂ ਦੇ ਘਰਾਂ 'ਚ ਪਹੁੰਚਦਾ ਹੈ¢ ਅਸਿੱਧੇ ਤÏਰ 'ਤੇ ਮਸਲੇ ਦਾ ਹੱਲ ਨਾ ਹੋਣ ਲਈ ਕੇਂਦਰ ਦੇ ਜ਼ਿੰਮੇਵਾਰ ਦਸਿਆ ਹੈ |
ਉਨ੍ਹਾਂ ਕਿਹਾ ਪਰਾਲੀ ਸਿਰਫ਼ ਪੰਜਾਬ ਦਾ ਹੀ ਨਹੀਂ ਬਲਕਿ ਪੂਰੇ ਉਤਰੀ ਭਾਰਤ ਦਾ ਮਸਲਾ ਬਣ ਚੁਕਾ ਹੈ ਅਤੇ ਕੇਂਦਰ ਨੂੰ ਚਾਹੀਦਾ ਹੈ ਕਿ ਸੂਬਾ ਸਰਕਾਰਾਂ ਨਾਲ ਮਿਲ ਕੇ ਕੋਈਾ ਹਲ ਕੱਢੇ¢ ਉਨ੍ਹਾਂ ਹੋਰ ਪਾਰਟੀਆਂ ਨੂੰ ਵੀ ਇਸ ਮਸਲੇ ਦੇ ਹਲ ਲਈ ਰਾਜਨੀਤੀ ਤੋਂ ਉਪਰ ਉਠ ਕੇ ਮਿਲ ਕੇ ਕੰਮ ਕਰਨ ਦੀ ਸਲਾਹ ਦਿਤੀ ਹੈ |
ਭਗਵੰਤ ਮਾਨ ਨੇ ਵੀ ਮੰਨਿਆ ਕਿ ਕਿਸਾਨਾਂ ਉਪਰ ਪਰਚੇ ਦਰਜ ਕਰ ਕੇ ਇਸ ਮਸਲੇ ਦਾ ਹੱਲ ਨਹੀਂ ਨਿਕਲ ਸਕਦਾ | ਉਨ੍ਹਾਂ ਕੇਂਦਰ ਸਰਕਾਰ ਵਲੋਂ ਪਰਾਲੀ ਦੇ ਹੱਲ ਵਾਲੇ ਪੰਜਾਬ 'ਚ ਲੱਗਣ ਵਾਲੇ ਪ੍ਰਾਜੈਕਟਾਂ ਦੀਆਂ ਮੰਜ਼ੂਰੀਆਂ ਨਾ ਮਿਲਣ ਦੀ ਗੱਲ ਵੀ ਮੁੜ ਦੱਸੀ ਅਤੇ ਕੋਸ਼ਿਸ਼ਾਂ ਜਾਰੀ ਰੱਖਣ ਦੀ ਗੱਲ ਵੀ ਕੀਤੀ | ਉਨ੍ਹਾਂ ਕਿਹਾ ਕਿ ਹਾਲੇ ਸਾਨੂੰ 6-7 ਮਹੀਨੇ ਦਾ ਹੀ ਸਮਾਂ ਮਿਲਿਆ ਹੈ ਪਰ ਅਗਲੇ ਸੀਜ਼ਨ 'ਚ ਕੋਈਾ ਹਲ ਜ਼ਰੂਰ ਕਰ ਦਿਆਂਗੇ | ਹੋਰ ਲਾਭਕਾਰੀ ਮੁੱਲ ਵਾਲੀਆਂ ਫ਼ਸਲਾਂ ਤੇ ਐਮ ਐਸ ਪੀ ਅਤੇ ਮਾਰਕੀਟਿੰਗ ਦਾ ਪ੍ਰਬੰਧ ਕਰਵਾ ਕੇ ਝੋਨੇ ਦਾ ਰਕਬਾ ਘਟਾਉਣ ਦੀ ਕੋਸ਼ਿਸ਼ ਵੀ ਕਰਾਂਗੇ ਕਿਉਕਿ ਪਰਾਲੀ ਹੀ ਇਸ ਮਸਲੇ ਦਾ ਮੁੱਖ ਕਾਰਨ ਹੈ¢ ਪੰਜਾਬ ਦਾ ਪਾਣੀ ਵੀ ਝੋਨੇ ਕਾਰਨ ਹੀ ਤੇਜ਼ੀ ਨਾਲ ਥੱਲੇ ਗਿਆ ਹੈ¢ ਉਨ੍ਹਾਂ ਕਿਸਾਨਾਂ ਨਾਲ ਮਿਲ ਕੇ ਹੀ ਇਹ ਮਸਲੇ ਹੱਲ ਕਰਨ ਦੀ ਗੱਲ ਆਖੀ ਹੈ | ਭਗਵੰਤ ਮਾਨ ਨੇ ਕਿਹਾ ਸੂਬਾ ਸਰਕਾਰ ਅਗਲੇ ਸਾਲ ਤਕ ਸੂਬੇ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ |
ਅੱਜ ਇਥੇ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਸੂਬਾ ਸਰਕਾਰ ਬਹੁ-ਪੱਖੀ ਰਣਨੀਤੀ 'ਤੇ ਕੰਮ ਕਰ ਰਹੀ ਹੈ ਅਤੇ ਇਸ ਸਮੱਸਿਆ ਦਾ ਕੋਈ ਠੋਸ ਹੱਲ ਕੱਢਣ ਲਈ ਪਹਿਲਾਂ ਹੀ ਖੇਤੀ ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 1.20 ਲੱਖ ਮਸ਼ੀਨਾਂ ਪਹਿਲਾਂ ਹੀ ਮੁਹਈਆ ਕਰਵਾਈਆਂ ਜਾ ਚੁੱਕੀਆਂ ਹਨ | ਭਗਵੰਤ ਮਾਨ ਨੇ ਕਿਹਾ ਕਿ ਇਹ ਸਮੁੱਚੇ ਉੱਤਰ ਭਾਰਤ ਦੀ ਸਮੱਸਿਆ ਹੈ ਅਤੇ ਕੇਂਦਰ ਸਰਕਾਰ ਨੂੰ ਸਾਰੇ ਪ੍ਰਭਾਵਤ ਸੂਬਿਆਂ ਵਲੋਂ ਇਸ ਮਾਮਲੇ ਦੇ ਸਾਂਝੇ ਹੱਲ ਲਈ ਦਖ਼ਲ ਦੇਣਾ ਚਾਹੀਦਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਫ਼ਸਲਾਂ ਲਈ ਲਾਹੇਵੰਦ ਸਮਰਥਨ ਮੁੱਲ ਦੇਣਾ ਚਾਹੀਦਾ ਹੈ | ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਅਪਣਾਉਣ ਲਈ ਉਤਸ਼ਾਹਿਤ ਕਰਨ ਅਤੇ ਇਸ ਸਮੱਸਿਆ ਦਾ ਹੱਲ ਕਰਨ ਵਿਚ ਮਦਦ ਮਿਲੇਗੀ | ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਵੱਢਣ ਅਤੇ ਕਣਕ ਦੀ ਬਿਜਾਈ ਦੇ ਵਿਚਕਾਰ 10-12 ਦਿਨ ਦਾ ਸਮਾਂ ਮਿਲਦਾ ਹੈ | ਉਨ੍ਹਾਂ ਕਿਹਾ ਕਿ ਕੋਈ ਸਾਰਥਕ ਬਦਲ ਨਾ ਹੋਣ ਕਾਰਨ ਕਿਸਾਨ ਮਜਬੂਰਨ ਪਰਾਲੀ ਨੂੰ ਤੀਲੀ ਨਾਲ ਅੱਗ ਲਾਉਣ 'ਤੇ ਨਿਰਭਰ ਹਨ | ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਇਸ ਦਾ ਹੱਲ ਕਰ ਦੇਵੇ ਤਾਂ ਕਿਸਾਨ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣਗੇ |