
ਬਜ਼ੁਰਗ ਦੀ ਲਾਸ਼ ਬਾਥਰੂਮ ਵਿੱਚ ਸੁੱਟ ਕੇ 2 ਮੁੰਦਰੀਆਂ, ਸੋਨੇ ਦਾ ਕੜਾ ਅਤੇ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਗਏ
ਗੜ੍ਹਸ਼ੰਕਰ- ਪੰਜਾਬ ਚ ਹਰ ਰੋਜ਼ ਕਤਲ ਦੀ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਹੈ। ਇਥੇ ਹੀ ਗੜ੍ਹਸ਼ੰਕਰ ਦੇ ਪਿੰਡ ਘਾਗੋ ਰੋੜਾਵਾਲੀ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨਾਲ ਪੂਰੇ ਪਿੰਡ ਵਿਚ ਸਨਸਨੀ ਫੈਲਾ ਦਿੱਤੀ ਹੈ। ਬੀਤੀ ਰਾਤ 85 ਸਾਲਾ ਦੇ ਬਜ਼ੁਰਗ ਦਾ ਲੁੱਟ ਦੀ ਨੀਅਤ ਨਾਲ ਕਤਲ ਕਰ ਦਿੱਤਾ ਗਿਆ ਅਤੇ ਘਰ ਦਾ ਕੀਮਤੀ ਸਾਮਾਨ ਲੈ ਕੇ ਅਣਪਛਾਤੇ ਲੁਟੇਰੇ ਫ਼ਰਾਰ ਹੋ ਗਏ।
ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਦੱਸਿਆ ਕਿ ਧਰਮ ਚੰਦ ਪੁੱਤਰ ਬੰਤਾ ਰਾਮ (85) ਘਰ ਵਿੱਚ ਇਕੱਲਾ ਰਹਿੰਦਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਸ਼ਾਮ ਨੂੰ ਬਜ਼ੁਰਗ ਘਰ ਵਿੱਚ ਨਹੀਂ ਵੇਖਿਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ, ਇਸ ਤੋਂ ਬਾਅਦ ਜਦੋਂ ਉਨ੍ਹਾਂ ਘਰ ਦੇ ਬਾਥਰੂਮ ਨੂੰ ਵੇਖਿਆ ਤਾਂ ਉਸ ਨੂੰ ਤਾਲਾ ਲੱਗਾ ਹੋਇਆ ਸੀ, ਜਿਸ ਦੇ ਵਿੱਚ ਬਜ਼ੁਰਗ ਦੀ ਲਾਸ਼ ਪਈ ਸੀ।
ਪਿੰਡ ਵਾਸੀਆਂ ਨੇ ਦੱਸਿਆ ਕਿ ਜਾਂਚ ਪੜਤਾਲ ਕਰਨ 'ਤੇ ਪਤਾ ਚੱਲਿਆ ਕਿ ਲਗਭਗ 4 ਅਣਪਛਾਤੇ ਵਿਅਕਤੀ ਘਰ ਵਿੱਚ ਦਾਖ਼ਲ ਹੋ ਕੇ ਲੁੱਟ ਦੀ ਨੀਅਤ ਨਾਲ ਬਜ਼ੁਰਗ ਨਾਲ ਹੱਥੋਪਾਈ ਹੋਏ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਕਰਨ ਮਗਰੋਂ ਬਜ਼ੁਰਗ ਦੀ ਲਾਸ਼ ਬਾਥਰੂਮ ਵਿੱਚ ਸੁੱਟ ਕੇ 2 ਮੁੰਦਰੀਆਂ, ਸੋਨੇ ਦਾ ਕੜਾ ਅਤੇ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਗਏ। ਉੱਧਰ ਇਸ ਸਬੰਧ ਦੇ ਵਿੱਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਰਖਵਾ ਦਿੱਤਾ ਗਿਆ ਹੈ।